ਦੇਵਗੰਧਾਰੀ ੫ ॥
Dayv-Gandhaaree, Fifth Mehl:
ਗੁਰ ਕੇ ਚਰਨ ਰਿਦੈ ਪਰਵੇਸਾ ॥
(ਹੇ ਭਾਈ! ਜਿਸ ਮਨੁੱਖ ਦੇ) ਹਿਰਦੇ ਵਿਚ ਗੁਰੂ ਦੇ ਚਰਨ ਟਿਕ ਜਾਂਦੇ ਹਨ
Place the Guru's feet within your heart,
ਰੋਗ ਸੋਗ ਸਭਿ ਦੂਖ ਬਿਨਾਸੇ ਉਤਰੇ ਸਗਲ ਕਲੇਸਾ ॥੧॥ ਰਹਾਉ ॥
ਉਸ ਮਨੁੱਖ ਦੇ ਸਾਰੇ ਰੋਗ ਸਾਰੇ ਗ਼ਮ ਸਾਰੇ ਦੁੱਖ ਨਾਸ ਹੋ ਜਾਂਦੇ ਹਨ ।੧।ਰਹਾਉ।
and all illness, sorrow and pain shall be dispelled; all suffering shall come to an end. ||1||Pause||
ਜਨਮ ਜਨਮ ਕੇ ਕਿਲਬਿਖ ਨਾਸਹਿ ਕੋਟਿ ਮਜਨ ਇਸਨਾਨਾ ॥
(ਹੇ ਭਾਈ! ਗੁਰੂ ਦੇ ਚਰਨਾਂ ਦੀ ਬਰਕਤਿ ਨਾਲ) ਜਨਮਾਂ ਜਨਮਾਂਤਰਾਂ ਦੇ (ਕੀਤੇ) ਪਾਪ ਨਾਸ ਹੋ ਜਾਂਦੇ ਹਨ, (ਗੁਰੂ ਦੇ ਚਰਨ ਹਿਰਦੇ ਵਿਚ ਵਸਾਣਾ ਹੀ) ਕੋ੍ਰੜਾਂ ਤੀਰਥਾਂ ਦਾ ਇਸ਼ਨਾਨ ਹੈ, ਕੋ੍ਰੜਾਂ ਤੀਰਥਾਂ ਦੇ ਜਲ ਵਿਚ ਚੁੱਭੀ ਹੈ ।
The sins of countless incarnations are erased, as if one has taken purifying baths at millions of sacred shrines.
ਨਾਮੁ ਨਿਧਾਨੁ ਗਾਵਤ ਗੁਣ ਗੋਬਿੰਦ ਲਾਗੋ ਸਹਜਿ ਧਿਆਨਾ ॥੧॥
(ਗੁਰੂ ਦੇ ਚਰਨਾਂ ਦੀ ਬਰਕਤਿ ਨਾਲ) ਗੋਬਿੰਦ ਦੇ ਗੁਣ ਗਾਂਦਿਆਂ ਗਾਂਦਿਆਂ ਨਾਮ-ਖ਼ਜ਼ਾਨਾ ਮਿਲ ਜਾਂਦਾ ਹੈ, ਆਤਮਕ ਅਡੋਲਤਾ ਵਿਚ ਸੁਰਤਿ ਜੁੜੀ ਰਹਿੰਦੀ ਹੈ ।੧।
The treasure of the Naam, the Name of the Lord, is obtained by singing the Glorious Praises of the Lord of the Universe, and centering one's mind in meditation on Him. ||1||
ਕਰਿ ਕਿਰਪਾ ਅਪੁਨਾ ਦਾਸੁ ਕੀਨੋ ਬੰਧਨ ਤੋਰਿ ਨਿਰਾਰੇ ॥
ਹੇ ਭਾਈ! ਪਰਮਾਤਮਾ ਮੇਹਰ ਕਰ ਕੇ ਜਿਸ ਮਨੁੱਖ ਨੂੰ ਆਪਣਾ ਦਾਸ ਬਣਾ ਲੈਂਦਾ ਹੈ, ਉਸ ਦੇ ਮਾਇਆ ਦੇ ਬੰਧਨ ਤੋੜ ਕੇ ਉਸ ਨੂੰ ਮਾਇਆ ਦੇ ਮੋਹ ਤੋਂ ਨਿਰਲੇਪ ਕਰ ਲੈਂਦਾ ਹੈ ।
Showing His Mercy, the Lord has made me His slave; breaking my bonds, He has saved me.
ਜਪਿ ਜਪਿ ਨਾਮੁ ਜੀਵਾ ਤੇਰੀ ਬਾਣੀ ਨਾਨਕ ਦਾਸ ਬਲਿਹਾਰੇ ॥੨॥੧੮॥
ਹੇ ਦਾਸ ਨਾਨਕ! (ਆਖ—ਹੇ ਪ੍ਰਭੂ!) ਮੈਂ ਤੈਥੋਂ ਕੁਰਬਾਨ ਜਾਂਦਾ ਹਾਂ, ਤੇਰੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰ ਕੇ ਤੇਰਾ ਨਾਮ ਜਪ ਜਪ ਕੇ ਮੈਂ ਆਤਮਕ ਜੀਵਨ ਪ੍ਰਾਪਤ ਕਰ ਰਿਹਾ ਹਾਂ ।੨।੧੮।
I live by chanting and meditating on the Naam, and the Bani of Your Word; slave Nanak is a sacrifice to You. ||2||18||