ਦੇਵਗੰਧਾਰੀ ਮਹਲਾ ੫ ॥
Dayv-Gandhaaree, Fifth Mehl:
ਪ੍ਰਭ ਜੀਉ ਪੇਖਉ ਦਰਸੁ ਤੁਮਾਰਾ ॥
ਹੇ ਪ੍ਰਭੂ ਜੀ! (ਮੇਹਰ ਕਰ) ਮੈਂ (ਸਦਾ) ਤੇਰਾ ਦਰਸਨ ਕਰਦਾ ਰਹਾਂ ।
Dear God, I long to behold the Blessed Vision of Your Darshan.
ਸੁੰਦਰ ਧਿਆਨੁ ਧਾਰੁ ਦਿਨੁ ਰੈਨੀ ਜੀਅ ਪ੍ਰਾਨ ਤੇ ਪਿਆਰਾ ॥੧॥ ਰਹਾਉ ॥
ਦਿਨ ਰਾਤ ਮੈਂ ਤੇਰੇ ਸੋਹਣੇ ਸਰੂਪ ਦਾ ਧਿਆਨ ਧਰਦਾ ਰਹਾਂ । ਤੇਰਾ ਦਰਸਨ ਮੈਨੂੰ ਆਪਣੀ ਜਿੰਦ ਨਾਲੋਂ ਪ੍ਰਾਣਾਂ ਨਾਲੋਂ ਪਿਆਰਾ ਲੱਗੇ ।੧।ਰਹਾਉ।
I cherish this beautiful meditation day and night; You are dearer to me than my soul, dearer than life itself. ||1||Pause||
ਸਾਸਤ੍ਰ ਬੇਦ ਪੁਰਾਨ ਅਵਿਲੋਕੇ ਸਿਮ੍ਰਿਤਿ ਤਤੁ ਬੀਚਾਰਾ ॥
ਹੇ ਦੀਨਾਂ ਦੇ ਨਾਥ! ਹੇ ਮੇਰੀ ਜਿੰਦ ਦੇ ਮਾਲਕ! ਹੇ ਸਰਬ-ਵਿਆਪਕ! ਮੈਂ ਸ਼ਾਸਤ੍ਰ ਵੇਦ ਪੁਰਾਣ ਵੇਖ ਚੁਕਾ ਹਾਂ, ਮੈਂ ਸਿਮ੍ਰਿਤੀਆਂ ਦਾ ਤੱਤ ਭੀ ਵਿਚਾਰ ਚੁਕਾ ਹਾਂ ।
I have studied and contemplated the essence of the Shaastras, the Vedas and the Puraanas.
ਦੀਨਾ ਨਾਥ ਪ੍ਰਾਨਪਤਿ ਪੂਰਨ ਭਵਜਲ ਉਧਰਨਹਾਰਾ ॥੧॥
ਸਿਰਫ਼ ਤੂੰ ਹੀ ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਦੀ ਤਾਕਤ ਰੱਖਦਾ ਹੈਂ ।੧।
Protector of the meek, Lord of the breath of life, O Perfect One, carry us across the terrifying world-ocean. ||1||
ਆਦਿ ਜੁਗਾਦਿ ਭਗਤ ਜਨ ਸੇਵਕ ਤਾ ਕੀ ਬਿਖੈ ਅਧਾਰਾ ॥
ਹੇ ਪ੍ਰਭੂ ਜੀ! ਤੇਰੇ ਭਗਤ ਜਨ ਤੇਰੇ ਸੇਵਕ ਆਦਿ ਤੋਂ ਜੁਗਾਂ ਦੇ ਆਦਿ ਤੋਂ ਵਿਸ਼ੇ-ਵਿਕਾਰਾਂ ਤੋਂ ਬਚਣ ਲਈ ਤੇਰਾ ਹੀ ਆਸਰਾ ਤੱਕਦੇ ਆ ਰਹੇ ਹਨ ।
Since the very beginning, and throughout the ages, the humble devotees have been Your servants; in the midst of the world of corruption, You are their Support.
ਤਿਨ ਜਨ ਕੀ ਧੂਰਿ ਬਾਛੈ ਨਿਤ ਨਾਨਕੁ ਪਰਮੇਸਰੁ ਦੇਵਨਹਾਰਾ ॥੨॥੨੦॥
ਨਾਨਕ ਉਹਨਾਂ ਭਗਤ ਜਨਾਂ ਦੇ ਪੈਰਾਂ ਦੀ ਖ਼ਾਕ (ਤੈਥੋਂ) ਮੰਗਦਾ ਹੈ, ਤੂੰ ਪਰਮੇਸਰ (ਸਭ ਤੋਂ ਵੱਡਾ ਮਾਲਕ) ਹੀ ਇਹ ਦਾਤਿ ਦੇਣ ਦੀ ਸਮਰਥਾ ਰੱਖਣ ਵਾਲਾ ਹੈਂ ।੨।੨੦।
Nanak longs for the dust of the feet of such humble beings; the Transcendent Lord is the Giver of all. ||2||20||