ਦੇਵਗੰਧਾਰੀ ਮਹਲਾ ੫ ॥
Dayv-Gandhaaree, Fifth Mehl:
ਮਾਈ ਗੁਰ ਬਿਨੁ ਗਿਆਨੁ ਨ ਪਾਈਐ ॥
ਹੇ (ਮੇਰੀ) ਮਾਂ! ਗੁਰੂ (ਦੀ ਸਰਨ ਪੈਣ) ਤੋਂ ਬਿਨਾ ਪਰਮਾਤਮਾ ਨਾਲ ਡੂੰਘੀ ਸਾਂਝ ਨਹੀਂ ਪੈ ਸਕਦੀ ।
O mother, without the Guru, spiritual wisdom is not obtained.
ਅਨਿਕ ਪ੍ਰਕਾਰ ਫਿਰਤ ਬਿਲਲਾਤੇ ਮਿਲਤ ਨਹੀ ਗੋਸਾਈਐ ॥੧॥ ਰਹਾਉ ॥
ਹੋਰ ਹੋਰ ਅਨੇਕਾਂ ਕਿਸਮਾਂ ਦੇ ਉੱਦਮ ਕਰਦੇ ਲੋਕ ਭਟਕਦੇ ਫਿਰਦੇ ਹਨ, ਪਰ (ਉਹਨਾਂ ਉੱਦਮਾਂ ਨਾਲ) ਉਹ ਪਰਮਾਤਮਾ ਨੂੰ ਨਹੀਂ ਮਿਲ ਸਕਦੇ ।੧।ਰਹਾਉ।
They wander around, weeping and crying out in various ways, but the Lord of the World does not meet them. ||1||Pause||
ਮੋਹ ਰੋਗ ਸੋਗ ਤਨੁ ਬਾਧਿਓ ਬਹੁ ਜੋਨੀ ਭਰਮਾਈਐ ॥
(ਹੇ ਮਾਂ! ਗੁਰੂ ਦੀ ਸਰਨ ਤੋਂ ਬਿਨਾ ਮਨੁੱਖ ਦਾ) ਸਰੀਰ (ਮਾਇਆ ਦੇ) ਮੋਹ (ਸਰੀਰਕ) ਰੋਗਾਂ ਅਤੇ ਗ਼ਮਾਂ ਨਾਲ ਜਕੜਿਆ ਰਹਿੰਦਾ ਹੈ, ਅਨੇਕਾਂ ਜੂਨਾਂ ਵਿਚ ਭਟਕਦੇ ਫਿਰੀਦਾ ਹੈ ।
The body is tied up with emotional attachment, disease and sorrow, and so it is lured into countless reincarnations.
ਟਿਕਨੁ ਨ ਪਾਵੈ ਬਿਨੁ ਸਤਸੰਗਤਿ ਕਿਸੁ ਆਗੈ ਜਾਇ ਰੂਆਈਐ ॥੧॥
ਸਾਧ ਸੰਗਤਿ (ਦੀ ਸਰਨ) ਤੋਂ ਬਿਨਾ (ਜੂਨਾਂ ਦੇ ਗੇੜ ਤੋਂ) ਟਿਕਾਣਾ ਨਹੀਂ ਹਾਸਲ ਕਰ ਸਕਦਾ । (ਗੁਰੂ ਤੋਂ ਬਿਨਾ) ਕਿਸੇ ਹੋਰ ਪਾਸ (ਇਸ ਦੁੱਖ ਦੀ ਨਵਿਰਤੀ ਵਾਸਤੇ) ਫਰਿਆਦ ਭੀ ਨਹੀਂ ਕੀਤੀ ਜਾ ਸਕਦੀ ।੧।
He finds no place of rest without the Saadh Sangat, the Company of the Holy; to whom should he go and cry? ||1||
ਕਰੈ ਅਨੁਗ੍ਰਹੁ ਸੁਆਮੀ ਮੇਰਾ ਸਾਧ ਚਰਨ ਚਿਤੁ ਲਾਈਐ ॥
ਹੇ ਮਾਂ! ਜਦੋਂ ਮੇਰਾ ਮਾਲਕ-ਪ੍ਰਭੂ ਮੇਹਰ ਕਰਦਾ ਹੈ, ਤਦੋਂ ਗੁਰੂ ਦੇ ਚਰਨਾਂ ਵਿਚ ਚਿੱਤ ਜੋੜ ਸਕੀਦਾ ਹੈ ।
When my Lord and Master shows His Mercy, we lovingly focus our consciousness on the feet of the Holy.
ਸੰਕਟ ਘੋਰ ਕਟੇ ਖਿਨ ਭੀਤਰਿ ਨਾਨਕ ਹਰਿ ਦਰਸਿ ਸਮਾਈਐ ॥੨॥੨੨॥
ਹੇ ਨਾਨਕ! (ਗੁਰੂ ਦੀ ਕਿਰਪਾ ਨਾਲ) ਭਿਆਨਕ ਦੁੱਖ ਇਕ ਖਿਨ ਵਿਚ ਕੱਟੇ ਜਾਂਦੇ ਹਨ, ਤੇ, ਪਰਮਾਤਮਾ ਦੇ ਦੀਦਾਰ ਵਿਚ ਲੀਨ ਹੋ ਜਾਈਦਾ ਹੈ ।੨।੨੨।
The most horrible agonies are dispelled in an instant, O Nanak, and we merge in the Blessed Vision of the Lord. ||2||22||