ਦੇਵਗੰਧਾਰੀ ਮਹਲਾ ੫ ॥
Dayv-Gandhaaree, Fifth Mehl:
ਪ੍ਰਭ ਇਹੈ ਮਨੋਰਥੁ ਮੇਰਾ ॥
ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਹੇ ਦਇਆਲ ਪ੍ਰਭੂ!
God, this is my heart's desire:
ਕ੍ਰਿਪਾ ਨਿਧਾਨ ਦਇਆਲ ਮੋਹਿ ਦੀਜੈ ਕਰਿ ਸੰਤਨ ਕਾ ਚੇਰਾ ॥ ਰਹਾਉ ॥
ਮੇਰੇ ਮਨ ਦੀ ਇਹੀ ਤਾਂਘ ਹੈ ਕਿ ਮੈਨੂੰ ਇਹ ਦਾਨ ਦੇਹ ਜੁ ਮੈਨੂੰ ਆਪਣੇ ਸੰਤ ਜਨਾਂ ਦਾ ਸੇਵਕ ਬਣਾਈ ਰੱਖੋ ।ਰਹਾਉ।
O treasure of kindness, O Merciful Lord, please make me the slave of your Saints. ||Pause||
ਪ੍ਰਾਤਹਕਾਲ ਲਾਗਉ ਜਨ ਚਰਨੀ ਨਿਸ ਬਾਸੁਰ ਦਰਸੁ ਪਾਵਉ ॥
ਹੇ ਪ੍ਰਭੂ! ਸਵੇਰੇ (ਉੱਠ ਕੇ) ਮੈਂ ਤੇਰੇ ਸੰਤ ਜਨਾਂ ਦੀ ਚਰਨੀਂ ਲੱਗਾਂ, ਦਿਨ ਰਾਤ ਮੈਂ ਤੇਰੇ ਸੰਤ ਜਨਾਂ ਦਾ ਦਰਸ਼ਨ ਕਰਦਾ ਰਹਾਂ ।
In the early hours of the morning, I fall at the feet of Your humble servants; night and day, I obtain the Blessed Vision of their Darshan.
ਤਨੁ ਮਨੁ ਅਰਪਿ ਕਰਉ ਜਨ ਸੇਵਾ ਰਸਨਾ ਹਰਿ ਗੁਨ ਗਾਵਉ ॥੧॥
ਆਪਣਾ ਸਰੀਰ ਆਪਣਾ ਮਨ ਭੇਟਾ ਕਰ ਕੇ ਮੈਂ (ਸਦਾ) ਸੰਤ ਜਨਾਂ ਦੀ ਸੇਵਾ ਕਰਦਾ ਰਹਾਂ, ਤੇ ਆਪਣੀ ਜੀਭ ਨਾਲ ਮੈਂ ਹਰੀ-ਗੁਣ ਗਾਂਦਾ ਰਹਾਂ ।੧।
Dedicating my body and mind, I serve the humble servant of the Lord; with my tongue, I sing the Glorious Praises of the Lord. ||1||
ਸਾਸਿ ਸਾਸਿ ਸਿਮਰਉ ਪ੍ਰਭੁ ਅਪੁਨਾ ਸੰਤਸੰਗਿ ਨਿਤ ਰਹੀਐ ॥
(ਹੇ ਭਾਈ! ਮੇਰੀ ਤਾਂਘ ਹੈ ਕਿ) ਮੈਂ ਹਰੇਕ ਸਾਹ ਦੇ ਨਾਲ ਆਪਣੇ ਪ੍ਰਭੂ ਦਾ ਸਿਮਰਨ ਕਰਦਾ ਰਹਾਂ । ਹੇ ਭਾਈ! ਸਦਾ ਸੰਤਾਂ ਦੀ ਸੰਗਤਿ ਵਿਚ ਟਿਕੇ ਰਹਿਣਾ ਚਾਹੀਦਾ ਹੈ ।
With each and every breath, I meditate in remembrance on my God; I live continually in the Society of the Saints.
ਏਕੁ ਅਧਾਰੁ ਨਾਮੁ ਧਨੁ ਮੋਰਾ ਅਨਦੁ ਨਾਨਕ ਇਹੁ ਲਹੀਐ ॥੨॥੨੬॥
ਹੇ ਨਾਨਕ! (ਆਖ—ਮੇਰੀ ਤਾਂਘ ਹੈ ਕਿ) ਸਿਰਫ਼ ਪਰਮਾਤਮਾ ਦਾ ਨਾਮ-ਧਨ ਹੀ ਮੇਰਾ ਜੀਵਨ-ਆਸਰਾ ਬਣਿਆ ਰਹੇ । (ਹੇ ਭਾਈ! ਨਾਮ-ਸਿਮਰਨ ਦਾ) ਇਹ ਆਨੰਦ (ਸਦਾ) ਮਾਣਦੇ ਰਹਿਣਾ ਚਾਹੀਦਾ ਹੈ ।੨।੨੬।
The Naam, the Name of the Lord, is my only support and wealth; O Nanak, from this, I obtain bliss. ||2||26||