ਦੇਵਗੰਧਾਰੀ ੫ ॥
Dayv-Gandhaaree, Fifth Mehl:
ਦਰਸਨ ਨਾਮ ਕਉ ਮਨੁ ਆਛੈ ॥
ਹੇ ਭਾਈ! ਪਰਮਾਤਮਾ ਦਾ ਦਰਸਨ ਕਰਨ ਵਾਸਤੇ, ਪਰਮਾਤਮਾ ਦਾ ਨਾਮ ਜਪਣ ਵਾਸਤੇ, ਮੇਰਾ ਮਨ ਤਾਂਘਦਾ ਹੈ ।
My mind longs for the Blessed Vision of the Lord's Darshan, and His Name.
ਭ੍ਰਮਿ ਆਇਓ ਹੈ ਸਗਲ ਥਾਨ ਰੇ ਆਹਿ ਪਰਿਓ ਸੰਤ ਪਾਛੈ ॥੧॥ ਰਹਾਉ ॥
ਮੇਰਾ ਇਹ ਮਨ ਭਟਕ ਭਟਕ ਕੇ ਸਭਨੀਂ ਥਾਈਂ ਹੋ ਆਇਆ ਹੈ, ਹੁਣ ਤਾਂਘ ਕਰ ਕੇ ਸੰਤਾਂ ਦੀ ਚਰਨੀਂ ਆ ਪਿਆ ਹੈ ।
I have wandered everywhere, and now I have come to follow the Saint. ||1||Pause||
ਕਿਸੁ ਹਉ ਸੇਵੀ ਕਿਸੁ ਆਰਾਧੀ ਜੋ ਦਿਸਟੈ ਸੋ ਗਾਛੈ ॥
(ਹੇ ਭਾਈ! ਸੰਸਾਰ ਵਿਚ) ਜੋ ਕੁਝ ਦਿੱਸ ਰਿਹਾ ਹੈ ਉਹ ਨਾਸਵੰਤ ਹੈ, (ਇਸ ਵਾਸਤੇ) ਮੈਂ ਕਿਸ ਦੀ ਸੇਵਾ ਕਰਾਂ? ਮੈਂ ਕਿਸ ਦਾ ਆਰਾਧਨ ਕਰਾਂ?
Whom should I serve? Whom should I worship in adoration? Whoever I see shall pass away.
ਸਾਧਸੰਗਤਿ ਕੀ ਸਰਨੀ ਪਰੀਐ ਚਰਣ ਰੇਨੁ ਮਨੁ ਬਾਛੈ ॥੧॥
ਹੇ ਭਾਈ! ਸਾਧ ਸੰਗਤਿ ਦੀ ਸਰਨ ਪੈਣਾ ਚਾਹੀਦਾ ਹੈ । ਮੇਰਾ ਮਨ ਸਾਧ ਜਨਾਂ ਦੇ ਚਰਨਾਂ ਦੀ ਹੀ ਧੂੜ ਮੰਗਦਾ ਹੈ ।
I have sought the Sanctuary of the Saadh Sangat, the Company of the Holy; my mind longs for the dust of their Feet. ||1||
ਜੁਗਤਿ ਨ ਜਾਨਾ ਗੁਨੁ ਨਹੀ ਕੋਈ ਮਹਾ ਦੁਤਰੁ ਮਾਇ ਆਛੈ ॥
ਮੇਰੇ ਵਿਚ ਕੋਈ (ਐਸਾ) ਗੁਣ (ਭੀ) ਨਹੀਂ (ਜਿਸ ਦੀ ਸਹਾਇਤਾ ਨਾਲ ਮੈਂ ਇਸ ਮਾਇਆ-ਸਮੁੰਦਰ ਤੋਂ ਪਾਰ ਲੰਘ ਸਕਾਂ) ।
I do not know the way, and I have no virtue. It is so difficult to escape from Maya!
ਆਇ ਪਇਓ ਨਾਨਕ ਗੁਰ ਚਰਨੀ ਤਉ ਉਤਰੀ ਸਗਲ ਦੁਰਾਛੈ ॥੨॥੨॥੨੮॥
ਹੇ ਨਾਨਕ! ਜਦੋਂ ਮਨੁੱਖ ਗੁਰੂ ਦੀ ਚਰਨੀਂ ਆ ਪੈਂਦਾ ਹੈ ਤਦੋਂ (ਇਸ ਦੇ ਅੰਦਰੋਂ) ਸਾਰੀ ਮੰਦੀ ਵਾਸਨਾ ਦੂਰ ਹੋ ਜਾਂਦੀ ਹੈ (ਤੇ, ਇਹ ਹਰੀ-ਨਾਮ ਜਪ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ) ।
Nanak has come and fallen at the Guru's feet; all of his evil inclinations have vanished. ||2||2||28||