ਦੇਵਗੰਧਾਰੀ ਮਹਲਾ ੫ ॥
Dayv-Gandhaaree, Fifth Mehl:
ਹਰਿ ਜਪਿ ਸੇਵਕੁ ਪਾਰਿ ਉਤਾਰਿਓ ॥
ਹੇ ਭਾਈ! ਪਰਮਾਤਮਾ ਦਾ ਨਾਮ ਜਪ ਕੇ ਪਰਮਾਤਮਾ ਦਾ ਸੇਵਕ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲਿਆ ਜਾਂਦਾ ਹੈ ।
Meditating on the Lord, His servant swims across to salvation.
ਦੀਨ ਦਇਆਲ ਭਏ ਪ੍ਰਭ ਅਪਨੇ ਬਹੁੜਿ ਜਨਮਿ ਨਹੀ ਮਾਰਿਓ ॥੧॥ ਰਹਾਉ ॥
ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ ਉਸ ਸੇਵਕ ਦੇ ਆਪਣੇ ਬਣ ਜਾਂਦੇ ਹਨ, ਪ੍ਰਭੂ ਉਸ ਨੂੰ ਮੁੜ ਮੁੜ ਜਨਮ ਮਰਨ ਵਿਚ ਨਹੀਂ ਪਾਂਦਾ ।੧।ਰਹਾਉ।
When God becomes merciful to the meek, then one does not have to suffer reincarnation, only to die again. ||1||Pause||
ਸਾਧਸੰਗਮਿ ਗੁਣ ਗਾਵਹ ਹਰਿ ਕੇ ਰਤਨ ਜਨਮੁ ਨਹੀ ਹਾਰਿਓ ॥
ਹੇ ਭਾਈ! ਆਓ ਅਸੀ ਗੁਰੂ ਦੀ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੇ ਗੁਣ ਗਾਵੀਏ । ਹੇ ਭਾਈ! ਪ੍ਰਭੂ ਦਾ ਸੇਵਕ (ਗੁਣ ਗਾ ਕੇ) ਆਪਣਾ ਸ੍ਰੇਸ਼ਟ ਮਨੁੱਖਾ ਜਨਮ ਅਜਾਈਂ ਨਹੀਂ ਗਵਾਂਦਾ ।
In the Saadh Sangat, the Company of the Holy, he sings the Glorious Praises of the Lord, and he does not lose the jewel of this human life.
ਪ੍ਰਭ ਗੁਨ ਗਾਇ ਬਿਖੈ ਬਨੁ ਤਰਿਆ ਕੁਲਹ ਸਮੂਹ ਉਧਾਰਿਓ ॥੧॥
ਪ੍ਰਭੂ ਦੇ ਗੁਣ ਗਾ ਕੇ ਸੇਵਕ ਵਿਸ਼ਿਆਂ ਦੇ ਜਲ ਨਾਲ ਭਰੇ ਸੰਸਾਰ-ਸਮੁੰਦਰ ਤੋਂ ਆਪ ਪਾਰ ਲੰਘ ਜਾਂਦਾ ਹੈ, ਆਪਣੀਆਂ ਸਾਰੀਆਂ ਕੁਲਾਂ ਨੂੰ ਭੀ (ਉਸ ਵਿਚ ਡੁੱਬਣੋਂ) ਬਚਾ ਲੈਂਦਾ ਹੈ ।੧।
Singing the Glories of God, he crosses over the ocean of poison, and saves all his generations as well. ||1||
ਚਰਨ ਕਮਲ ਬਸਿਆ ਰਿਦ ਭੀਤਰਿ ਸਾਸਿ ਗਿਰਾਸਿ ਉਚਾਰਿਓ ॥
ਹੇ ਭਾਈ! ਸੇਵਕ ਦੇ ਹਿਰਦੇ ਵਿਚ ਪਰਮਾਤਮਾ ਦੇ ਸੋਹਣੇ ਚਰਨ ਸਦਾ ਵੱਸਦੇ ਰਹਿੰਦੇ ਹਨ, ਸੇਵਕ ਹਰੇਕ ਸਾਹ ਨਾਲ ਹਰੇਕ ਗਿਰਾਹੀ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ ।
The Lotus Feet of the Lord abide within his heart, and with every breath and morsel of food, he chants the Lord's Name.
ਨਾਨਕ ਓਟ ਗਹੀ ਜਗਦੀਸੁਰ ਪੁਨਹ ਪੁਨਹ ਬਲਿਹਾਰਿਓ ॥੨॥੪॥੩੦॥
ਹੇ ਨਾਨਕ! ਸੇਵਕ ਨੇ ਜਗਤ ਦੇ ਮਾਲਕ ਪਰਮਾਤਮਾ ਦਾ ਆਸਰਾ ਲਿਆ ਹੰੁਦਾ ਹੈ, ਮੈਂ ਉਸ ਸੇਵਕ ਤੋਂ ਮੁੜ ਮੁੜ ਕੁਰਬਾਨ ਜਾਂਦਾ ਹਾਂ ।੨।੪।੩੦।
Nanak has grasped the Support of the Lord of the Universe; again and again, he is a sacrifice to Him. ||2||4||30||