ਦੇਵਗੰਧਾਰੀ ਮਹਲਾ ੫ ॥
Dayv-Gandhaaree, Fifth Mehl:
ਮੈ ਬਹੁ ਬਿਧਿ ਪੇਖਿਓ ਦੂਜਾ ਨਾਹੀ ਰੀ ਕੋਊ ॥
ਹੇ ਭੈਣ! ਮੈਂ ਇਸ ਅਨੇਕਾਂ ਰੰਗਾਂ ਵਾਲੇ ਜਗਤ ਨੂੰ (ਗਹੁ ਨਾਲ) ਵੇਖਿਆ ਹੈ, ਮੈਨੂੰ ਇਸ ਵਿਚ ਪਰਮਾਤਮਾ ਤੋਂ ਬਿਨਾ ਕੋਈ ਹੋਰ ਨਹੀਂ ਦਿੱਸਦਾ ।
I have looked in so many ways, but there is no other like the Lord.
ਖੰਡ ਦੀਪ ਸਭ ਭੀਤਰਿ ਰਵਿਆ ਪੂਰਿ ਰਹਿਓ ਸਭ ਲੋਊ ॥੧॥ ਰਹਾਉ ॥
ਹੇ ਭੈਣ! ਧਰਤੀ ਦੇ ਸਾਰੇ ਖੰਡਾਂ ਵਿਚ, ਦੇਸ਼ਾਂ ਵਿਚ ਸਭਨਾਂ ਵਿਚ ਪਰਮਾਤਮਾ ਹੀ ਮੌਜੂਦ ਹੈ, ਸਭ ਭਵਨਾਂ ਵਿਚ ਪਰਮਾਤਮਾ ਵਿਆਪਕ ਹੈ ।੧।ਰਹਾਉ।
On all the continents and islands, He is permeating and fully pervading; He is in all worlds. ||1||Pause||
ਅਗਮ ਅਗੰਮਾ ਕਵਨ ਮਹਿੰਮਾ ਮਨੁ ਜੀਵੈ ਸੁਨਿ ਸੋਊ ॥
ਹੇ ਭੈਣ! ਪਰਮਾਤਮਾ ਅਪਹੰੁਚ ਹੈ, ਸਾਡੀ ਜੀਵਾਂ ਦੀ ਅਕਲ ਉਸ ਤਕ ਨਹੀਂ ਪਹੰੁਚ ਸਕਦੀ; ਉਸ ਦੀ ਵਡਿਆਈ ਕੋਈ ਭੀ ਬਿਆਨ ਨਹੀਂ ਕਰ ਸਕਦਾ ।
He is the most unfathomable of the unfathomable; who can chant His Praises? My mind lives by hearing news of Him.
ਚਾਰਿ ਆਸਰਮ ਚਾਰਿ ਬਰੰਨਾ ਮੁਕਤਿ ਭਏ ਸੇਵਤੋਊ ॥੧॥
ਹੇ ਭੈਣ! ਉਸ ਦੀ ਸੋਭਾ ਸੁਣ ਸੁਣ ਕੇ ਮੇਰੇ ਮਨ ਨੂੰ ਆਤਮਕ ਜੀਵਨ ਮਿਲ ਰਿਹਾ ਹੈ । ਚੌਹਾਂ ਆਸ਼੍ਰਮਾਂ, ਚੌਹਾਂ ਵਰਨਾਂ ਦੇ ਜੀਵ ਉਸ ਦੀ ਸੇਵਾ-ਭਗਤੀ ਕਰ ਕੇ (ਮਾਇਆ ਦੇ ਬੰਧਨਾਂ ਤੋਂ) ਆਜ਼ਾਦ ਹੋ ਜਾਂਦੇ ਹਨ ।੧।
People in the four stages of life, and in the four social classes are liberated, by serving You, Lord. ||1||
ਗੁਰਿ ਸਬਦੁ ਦ੍ਰਿੜਾਇਆ ਪਰਮ ਪਦੁ ਪਾਇਆ ਦੁਤੀਅ ਗਏ ਸੁਖ ਹੋਊ ॥
ਹੇ ਨਾਨਕ! ਆਖ—ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਨੇ ਆਪਣਾ ਸ਼ਬਦ ਪੱਕਾ ਕਰ ਕੇ ਟਿਕਾ ਦਿੱਤਾ ਉਸ ਨੇ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲਿਆ, ਉਸ ਦੇ ਅੰਦਰੋਂ ਮੇਰ-ਤੇਰ ਦੂਰ ਹੋ ਗਈ, ਉਸ ਨੂੰ ਆਤਮਕ ਅਨੰਦ ਮਿਲ ਗਿਆ
The Guru has implanted the Word of His Shabad within me; I have attained the supreme status. My sense of duality has been dispelled, and now, I am at peace.
ਕਹੁ ਨਾਨਕ ਭਵ ਸਾਗਰੁ ਤਰਿਆ ਹਰਿ ਨਿਧਿ ਪਾਈ ਸਹਜੋਊ ॥੨॥੨॥੩੩॥
ਉਸ ਨੇ ਸੰਸਾਰ-ਸਮੁੰਦਰ ਤਰ ਲਿਆ, ਉਸ ਨੂੰ ਪਰਮਾਤਮਾ ਦਾ ਨਾਮ-ਖ਼ਜ਼ਾਨਾ ਲੱਭ ਪਿਆ, ਉਸ ਨੂੰ ਆਤਮਕ ਅਡੋਲਤਾ ਹਾਸਲ ਹੋ ਗਈ ।੨।੨।੩੩।
Says Nanak, I have easily crossed over the terrifying world-ocean, obtaining the treasure of the Lord's Name. ||2||2||33||