ਦੇਵਗੰਧਾਰੀ ੫ ॥
Dayv-Gandhaaree, Fifth Mehl:
ਜਾਨੀ ਨ ਜਾਈ ਤਾ ਕੀ ਗਾਤਿ ॥੧॥ ਰਹਾਉ ॥
ਹੇ ਭਾਈ! ਉਸ ਪਰਮਾਤਮਾ ਦੀ ਆਤਮਕ ਅਵਸਥਾ ਸਮਝੀ ਨਹੀਂ ਜਾ ਸਕਦੀ (ਪਰਮਾਤਮਾ ਕਿਹੋ ਜਿਹਾ ਹੈ—ਇਹ ਗੱਲ ਜਾਣੀ ਨਹੀਂ ਜਾ ਸਕਦੀ) ।੧।ਰਹਾਉ।
His state cannot be known. ||1||Pause||
ਕਹ ਪੇਖਾਰਉ ਹਉ ਕਰਿ ਚਤੁਰਾਈ ਬਿਸਮਨ ਬਿਸਮੇ ਕਹਨ ਕਹਾਤਿ ॥੧॥
ਹੇ ਭਾਈ! ਆਪਣੀ ਅਕਲ ਦਾ ਜ਼ੋਰ ਲਾ ਕੇ ਮੈਂ ਉਹ ਪਰਮਾਤਮਾ ਕਿਥੇ ਵਿਖਾਵਾਂ? (ਨਹੀਂ ਵਿਖਾ ਸਕਦਾ) । ਜੇਹੜੇ ਮਨੁੱਖ ਉਸ ਨੂੰ ਬਿਆਨ ਕਰਨ ਦਾ ਜਤਨ ਕਰਦੇ ਹਨ ਉਹ ਭੀ ਹੈਰਾਨ ਹੀ ਰਹਿ ਜਾਂਦੇ ਹਨ (ਉਸ ਦਾ ਸਰੂਪ ਕਥਿਆ ਨਹੀਂ ਜਾ ਸਕਦਾ) ।੧।
How can I behold Him through clever tricks? Those who tell this story are wonder-struck and amazed. ||1||
ਗਣ ਗੰਧਰਬ ਸਿਧ ਅਰੁ ਸਾਧਿਕ ॥
ਹੇ ਭਾਈ! ਸ਼ਿਵ ਜੀ ਦੇ ਗੁਣ, ਦੇਵਤਿਆਂ ਦੇ ਰਾਗੀ, ਕਰਾਮਾਤੀ ਜੋਗੀ, ਜੋਗ-ਸਾਧਨਾਂ ਕਰਨ ਵਾਲੇ
The servants of God, the celestial singers, the Siddhas and the seekers,
ਸੁਰਿ ਨਰ ਦੇਵ ਬ੍ਰਹਮ ਬ੍ਰਹਮਾਦਿਕ ॥
ਦੈਵੀ ਗੁਣਾਂ ਵਾਲੇ ਮਨੁੱਖ, ਦੇਵਤੇ, ਬ੍ਰਹਮ-ਗਿਆਨੀ, ਬ੍ਰਹਮਾ ਆਦਿਕ ਵੱਡੇ ਦੇਵਤੇ, ਚਾਰੇ ਵੇਦ (ਉਸ ਪਰਮਾਤਮਾ ਦੇ ਗੁਣਾਂ ਦਾ) ਦਿਨ ਰਾਤ ਉਚਾਰਨ ਕਰਦੇ ਹਨ ।
the angelic and divine beings, Brahma and those like Brahma,
ਚਤੁਰ ਬੇਦ ਉਚਰਤ ਦਿਨੁ ਰਾਤਿ ॥
ਫਿਰ ਭੀ ਉਸ ਪਰਮਾਤਮਾ ਤਕ (ਆਪਣੀ ਅਕਲ ਦੇ ਜ਼ੋਰ) ਪਹੰੁਚ ਨਹੀਂ ਹੋ ਸਕਦੀ
and the four Vedas proclaim, day and night,
ਅਗਮ ਅਗਮ ਠਾਕੁਰੁ ਆਗਾਧਿ ॥
ਉਹ ਅਪਹੰੁਚ ਹੈ ਉਹ ਅਥਾਹ ਹੈ ।
that the Lord and Master is inaccessible, unapproachable and unfathomable.
ਗੁਨ ਬੇਅੰਤ ਬੇਅੰਤ ਭਨੁ ਨਾਨਕ ਕਹਨੁ ਨ ਜਾਈ ਪਰੈ ਪਰਾਤਿ ॥੨॥੨॥੩੫॥
ਹੇ ਨਾਨਕ! ਆਖ—ਪਰਾਮਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਉਹ ਬੇਅੰਤ ਹੈ, ਉਸ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਉਹ ਪਰੇ ਤੋਂ ਪਰੇ ਹੈ ।੨।੨।੩੫।
Endless, endless are His Glories, says Nanak; they cannot be described - they are beyond our reach. ||2||2||35||