ਰਾਗੁ ਦੇਵਗੰਧਾਰੀ ਮਹਲਾ ੫ ਘਰੁ ੭
Raag Dayv-Gandhaaree, Fifth Mehl, Seventh House:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਸਭ ਦਿਨ ਕੇ ਸਮਰਥ ਪੰਥ ਬਿਠੁਲੇ ਹਉ ਬਲਿ ਬਲਿ ਜਾਉ ॥
ਹੇ ਮਾਇਆ ਦੇ ਪ੍ਰਭਾਵ ਤੋਂ ਪਰੇ ਰਹਿਣ ਵਾਲੇ ਪ੍ਰਭੂ! (ਮੇਹਰ ਕਰ) ਮੈਂ ਤੇਰੇ ਉਹਨਾਂ ਸੰਤਾਂ ਦੇ ਚਰਨਾਂ ਵਿਚ ਪਿਆ ਰਹਾਂ, ਤੇ ਉਹਨਾਂ ਸੰਤਾਂ ਤੋਂ ਸਦਕੇ ਜਾਂਦਾ ਰਹਾਂ
You are all-powerful, at all times; You show me the Way; I am a sacrifice, a sacrifice to You.
ਗਾਵਨ ਭਾਵਨ ਸੰਤਨ ਤੋਰੈ ਚਰਨ ਉਵਾ ਕੈ ਪਾਉ ॥੧॥ ਰਹਾਉ ॥
ਜੋ ਤੇਰੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਰਹਿੰਦੇ ਹਨ, ਜੋ ਤੈਨੂੰ ਚੰਗੇ ਲੱਗਦੇ ਹਨ, ਤੇ, ਜੋ ਸਦਾ ਹੀ ਜੀਵਨ-ਰਾਹ ਦੱਸਣ ਦੇ ਸਮਰੱਥ ਹਨ ।੧।ਰਹਾਉ।
Your Saints sing to You with love; I fall at their feet. ||1||Pause||
ਜਾਸਨ ਬਾਸਨ ਸਹਜ ਕੇਲ ਕਰੁਣਾ ਮੈ ਏਕ ਅਨੰਤ ਅਨੂਪੈ ਠਾਉ ॥੧॥
ਹੇ ਤਰਸ-ਸਰੂਪ ਪ੍ਰਭੂ! (ਮੇਹਰ ਕਰ, ਮੈਂ ਉਹਨਾਂ ਸੰਤਾਂ ਦੇ ਚਰਨਾਂ ਵਿਚ ਪਿਆ ਰਹਾਂ) ਜਿਨ੍ਹਾਂ ਨੂੰ ਹੋਰ ਕੋਈ ਵਾਸਨਾ ਨਹੀਂ, ਜੋ ਸਦਾ ਆਤਮਕ ਅਡੋਲਤਾ ਦੇ ਰੰਗ ਮਾਣਦੇ ਹਨ, ਜੋ ਸਦਾ ਤੇਰੇ ਬੇਅੰਤ ਤੇ ਸੋਹਣੇ ਸਰੂਪ ਵਿਚ ਟਿਕੇ ਰਹਿੰਦੇ ਹਨ ।੧।
O Praiseworthy Lord, Enjoyer of celestial peace, Embodiment of mercy, One Infinite Lord, Your place is so beautiful. ||1||
ਰਿਧਿ ਸਿਧਿ ਨਿਧਿ ਕਰ ਤਲ ਜਗਜੀਵਨ ਸ੍ਰਬ ਨਾਥ ਅਨੇਕੈ ਨਾਉ ॥
ਹੇ ਜਗਤ ਦੇ ਜੀਵਨ ਪ੍ਰਭੂ! ਹੇ ਸਭਨਾਂ ਦੇ ਖਸਮ ਪ੍ਰਭੂ! ਹੇ ਅਨੇਕਾਂ ਨਾਮਾਂ ਵਾਲੇ ਪ੍ਰਭੂ! ਰਿਧੀਆਂ ਸਿਧੀਆਂ ਤੇ ਨਿਧੀਆਂ ਤੇਰੇ ਹੱਥਾਂ ਦੀਆਂ ਤਲੀਆਂ ਉਤੇ (ਸਦਾ ਟਿਕੀਆਂ ਰਹਿੰਦੀਆਂ ਹਨ) ।
Riches, supernatural spiritual powers and wealth are in the palm of Your hand. O Lord, Life of the World, Master of all, infinite is Your Name.
ਦਇਆ ਮਇਆ ਕਿਰਪਾ ਨਾਨਕ ਕਉ ਸੁਨਿ ਸੁਨਿ ਜਸੁ ਜੀਵਾਉ ॥੨॥੧॥੩੮॥੬॥੪੪॥
ਹੇ ਪ੍ਰਭੂ! (ਆਪਣੇ) ਦਾਸ ਨਾਨਕ ਉੱਤੇ ਦਇਆ ਕਰ, ਮੇਹਰ ਕਰ, ਕਿਰਪਾ ਕਰ ਕਿ (ਤੇਰੇ ਸੰਤ ਜਨਾਂ ਤੋਂ ਤੇਰੀ) ਸਿਫ਼ਤਿ-ਸਾਲਾਹ ਸੁਣ ਸੁਣ ਕੇ ਮੈਂ ਨਾਨਕ ਆਤਮਕ ਜੀਵਨ ਹਾਸਲ ਕਰਦਾ ਰਹਾਂ ।੨।੧।੩੮।੬।੪੪।
Show Kindness, Mercy and Compassion to Nanak; hearing Your Praises, I live. ||2||1||38||6||44||