ਪਉੜੀ ॥
Pauree:
ਸਭ ਆਪੇ ਤੁਧੁ ਉਪਾਇ ਕੈ ਆਪਿ ਕਾਰੈ ਲਾਈ ॥
(ਹੇ ਹਰੀ !) ਤੰੂ ਆਪਿ ਹੀ ਸਾਰੀ (ਸ੍ਰਿਸ਼ਟੀ) ਰਚ ਕੇ ਆਪਿ ਹੀ ਕੰਮਾਂ ਧੰਧਿਆਂ ਵਿਚ ਲਾ ਦਿੱਤੀ ਹੈ
You Yourself created all; You Yourself delegate the tasks.
ਤੂੰ ਆਪੇ ਵੇਖਿ ਵਿਗਸਦਾ ਆਪਣੀ ਵਡਿਆਈ ॥
ਆਪਣੀ ਇਹ ਬਜ਼ੁਰਗੀ ਵੇਖ ਕੇ ਭੀ ਤੂੰ ਆਪਿ ਹੀ ਪ੍ਰਸੰਨ ਹੋ ਰਿਹਾ ਹੈਂ,
You Yourself are pleased, beholding Your Own Glorious Greatness.
ਹਰਿ ਤੁਧਹੁ ਬਾਹਰਿ ਕਿਛੁ ਨਾਹੀ ਤੂੰ ਸਚਾ ਸਾਈ ॥
ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ ਤੈਥੋਂ ਪਰੇ ਕੁਝ ਨਹੀਂ
O Lord, there is nothing at all beyond You. You are the True Lord.
ਤੂੰ ਆਪੇ ਆਪਿ ਵਰਤਦਾ ਸਭਨੀ ਹੀ ਥਾਈ ॥
ਸਭ ਥਾਈਂ ਤੰੂ ਆਪਿ ਹੀ ਵਿਆਪ ਰਿਹਾ ਹੈਂ
You Yourself are contained in all places.
ਹਰਿ ਤਿਸੈ ਧਿਆਵਹੁ ਸੰਤ ਜਨਹੁ ਜੋ ਲਏ ਛਡਾਈ ॥੨॥
ਹੇ ਗੁਰਮੁਖੋ ! ਉਸ ਪ੍ਰਭੂ ਦਾ ਸਿਮਰਨ ਕਰੋ ਜੋ (ਵਿਕਾਰਾਂ ਤੋਂ) ਛਡਾ ਲੈਂਦਾ ਹੈ ।
Meditate on that Lord, O Saints; He shall rescue and save you. ||2||