ਦੇਵਗੰਧਾਰੀ ਮਹਲਾ ੯ ॥
Raag Dayv-Gandhaaree, Ninth Mehl:
ਸਭ ਕਿਛੁ ਜੀਵਤ ਕੋ ਬਿਵਹਾਰ ॥
ਹੇ ਭਾਈ! ਮਾਂ, ਪਿਉ, ਭਰਾ, ਪੁੱਤਰ, ਰਿਸ਼ਤੇਦਾਰ ਅਤੇ ਘਰ ਦੀ ਵਹੁਟੀ ਭੀ
All things are mere diversions of life:
ਮਾਤ ਪਿਤਾ ਭਾਈ ਸੁਤ ਬੰਧਪ ਅਰੁ ਫੁਨਿ ਗ੍ਰਿਹ ਕੀ ਨਾਰਿ ॥੧॥ ਰਹਾਉ ॥
ਇਹ ਸਭ ਕੁਝ ਜਿਊਂਦਿਆਂ ਦਾ ਹੀ ਮੇਲ-ਜੋਲ ਹੈ ।੧।ਰਹਾਉ।
mother, father, siblings, children, relatives and the wife of your home. ||1||Pause||
ਤਨ ਤੇ ਪ੍ਰਾਨ ਹੋਤ ਜਬ ਨਿਆਰੇ ਟੇਰਤ ਪ੍ਰੇਤਿ ਪੁਕਾਰਿ ॥
ਹੇ ਭਾਈ! (ਮੌਤ ਆਉਣ ਤੇ) ਜਦੋਂ ਜਿੰਦ ਸਰੀਰ ਨਾਲੋਂ ਵੱਖਰੀ ਹੋ ਜਾਂਦੀ ਹੈ, ਤਾਂ (ਇਹ ਸਾਰੇ ਸਨਬੰਧੀ) ਉੱਚੀ ਉੱਚੀ ਆਖਦੇ ਹਨ ਕਿ ਇਹ ਗੁਜ਼ਰ ਚੁੱਕਾ ਹੈ ਗੁਜ਼ਰ ਚੁੱਕਾ ਹੈ ।
When the soul is separated from the body, then they will cry out, calling you a ghost.
ਆਧ ਘਰੀ ਕੋਊ ਨਹਿ ਰਾਖੈ ਘਰ ਤੇ ਦੇਤ ਨਿਕਾਰਿ ॥੧॥
ਕੋਈ ਭੀ ਸਨਬੰਧੀ ਅੱਧੀ ਘੜੀ ਲਈ ਭੀ (ਉਸ ਨੂੰ) ਘਰ ਵਿਚ ਨਹੀਂ ਰੱਖਦਾ, ਘਰ ਤੋਂ ਕੱਢ ਦੇਂਦੇ ਹਨ ।੧।
No one will let you stay, for even half an hour; they drive you out of the house. ||1||
ਮ੍ਰਿਗ ਤ੍ਰਿਸਨਾ ਜਿਉ ਜਗ ਰਚਨਾ ਯਹ ਦੇਖਹੁ ਰਿਦੈ ਬਿਚਾਰਿ ॥
ਹੇ ਭਾਈ! ਆਪਣੇ ਹਿਰਦੇ ਵਿਚ ਵਿਚਾਰ ਕੇ ਵੇਖ ਲਵੋ, ਇਹ ਜਗਤ-ਖੇਡ ਠਗ-ਨੀਰੇ ਵਾਂਗ ਹੈ (ਤ੍ਰਿਹਾਏ ਹਰਨ ਦੇ ਪਾਣੀ ਪਿੱਛੇ ਦੌੜਨ ਵਾਂਗ ਮਨੁੱਖ ਮਾਇਆ ਪਿੱਛੇ ਦੌੜ ਦੌੜ ਕੇ ਆਤਮਕ ਮੌਤੇ ਮਰ ਜਾਂਦਾ ਹੈ) ।
The created world is like an illusion, a mirage - see this, and reflect upon it in your mind.
ਕਹੁ ਨਾਨਕ ਭਜੁ ਰਾਮ ਨਾਮ ਨਿਤ ਜਾ ਤੇ ਹੋਤ ਉਧਾਰ ॥੨॥੨॥
ਹੇ ਨਾਨਕ! ਆਖ—(ਹੇ ਭਾਈ!) ਸਦਾ ਪਰਮਾਤਮਾ ਦੇ ਨਾਮ ਦਾ ਭਜਨ ਕਰਿਆ ਕਰ ਜਿਸ ਦੀ ਬਰਕਤਿ ਨਾਲ (ਸੰਸਾਰ ਦੇ ਮੋਹ ਤੋਂ) ਪਾਰ-ਉਤਾਰਾ ਹੰੁਦਾ ਹੈ ।੨।੨।
Says Nanak, vibrate forever the Name of the Lord, which shall deliver you. ||2||2||