ਦੇਵਗੰਧਾਰੀ ਮਹਲਾ ੯ ॥
Raag Dayv-Gandhaaree, Ninth Mehl:
ਜਗਤ ਮੈ ਝੂਠੀ ਦੇਖੀ ਪ੍ਰੀਤਿ ॥
ਹੇ ਭਾਈ! ਦੁਨੀਆ ਵਿਚ (ਸਨਬੰਧੀਆਂ ਦਾ) ਪਿਆਰ ਮੈਂ ਝੂਠਾ ਹੀ ਵੇਖਿਆ ਹੈ ।
In this world, I have seen love to be false.
ਅਪਨੇ ਹੀ ਸੁਖ ਸਿਉ ਸਭ ਲਾਗੇ ਕਿਆ ਦਾਰਾ ਕਿਆ ਮੀਤ ॥੧॥ ਰਹਾਉ ॥
ਚਾਹੇ ਇਸਤ੍ਰੀ ਹੈ ਚਾਹੇ ਮਿੱਤਰ ਹਨ—ਸਾਰੇ ਆਪੋ ਆਪਣੇ ਸੁਖ ਦੀ ਖ਼ਾਤਰ ਹੀ (ਮਨੁੱਖ ਦੇ) ਨਾਲ ਤੁਰੇ ਫਿਰਦੇ ਹਨ ।੧।ਰਹਾਉ।
Whether they are spouses or friends, all are concerned only with their own happiness. ||1||Pause||
ਮੇਰਉ ਮੇਰਉ ਸਭੈ ਕਹਤ ਹੈ ਹਿਤ ਸਿਉ ਬਾਧਿਓ ਚੀਤ ॥
ਹੇ ਭਾਈ! (ਸਭਨਾਂ ਦਾ) ਚਿੱਤ ਮੋਹ ਨਾਲ ਬੱਝਾ ਹੰੁਦਾ ਹੈ (ਉਸ ਮੋਹ ਦੇ ਕਾਰਨ) ਹਰ ਕੋਈ ਇਹੀ ਆਖਦਾ ਹੈ ‘ਇਹ ਮੇਰਾ ਹੈ, ਇਹ ਮੇਰਾ ਹੈ’ ।
All say, "Mine, mine", and attach their consciousness to you with love.
ਅੰਤਿ ਕਾਲਿ ਸੰਗੀ ਨਹ ਕੋਊ ਇਹ ਅਚਰਜ ਹੈ ਰੀਤਿ ॥੧॥
ਪਰ ਅਖ਼ੀਰਲੇ ਵੇਲੇ ਕੋਈ ਭੀ ਸਾਥੀ ਨਹੀਂ ਬਣਦਾ । (ਜਗਤ ਦੀ) ਇਹ ਅਚਰਜ ਮਰਯਾਦਾ ਚਲੀ ਆ ਰਹੀ ਹੈ ।੧।
But at the very last moment, none shall go along with you. How strange are the ways of the world! ||1||
ਮਨ ਮੂਰਖ ਅਜਹੂ ਨਹ ਸਮਝਤ ਸਿਖ ਦੈ ਹਾਰਿਓ ਨੀਤ ॥
ਹੇ ਮੂਰਖ ਮਨ! ਤੈਨੂੰ ਮੈਂ ਸਦਾ ਸਿੱਖਿਆ ਦੇ ਦੇ ਕੇ ਥੱਕ ਗਿਆ ਹਾਂ, ਤੂੰ ਅਜੇ ਭੀ ਅਕਲ ਨਹੀਂ ਕਰਦਾ ।
The foolish mind has not yet reformed itself, although I have grown weary of continually instructing it.
ਨਾਨਕ ਭਉਜਲੁ ਪਾਰਿ ਪਰੈ ਜਉ ਗਾਵੈ ਪ੍ਰਭ ਕੇ ਗੀਤ ॥੨॥੩॥੬॥੩੮॥੪੭॥
ਹੇ ਨਾਨਕ! (ਆਖ—ਹੇ ਭਾਈ!) ਜਦੋਂ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹੈ, ਤਦੋਂ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ ।੨।੩।੬।੩੮।੪੭।
O Nanak, one crosses over the terrifying world-ocean, singing the Songs of God. ||2||3||6||38||47||