ਬਿਹਾਗੜਾ ਮਹਲਾ ੪ ॥
Bihaagraa, Fourth Mehl:
ਜਗਿ ਸੁਕ੍ਰਿਤੁ ਕੀਰਤਿ ਨਾਮੁ ਹੈ ਮੇਰੀ ਜਿੰਦੁੜੀਏ ਹਰਿ ਕੀਰਤਿ ਹਰਿ ਮਨਿ ਧਾਰੇ ਰਾਮ ॥
ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ, ਪਰਮਾਤਮਾ ਦਾ ਨਾਮ ਜਪਣਾ, ਜਗਤ ਵਿਚ ਸਭ ਤੋਂ ਸ੍ਰੇਸ਼ਟ ਕਰਮ ਹੈ । ਤੂੰ ਭੀ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਿਆ ਕਰ, ਪਰਮਾਤਮਾ ਦਾ ਨਾਮ ਆਪਣੇ ਮਨ ਵਿਚ ਟਿਕਾਈ ਰੱਖ ।
In this world, the best occupation is to sing the Praises of the Naam, O my soul. Singing the Praises of the Lord, the Lord is enshrined in the mind.
ਹਰਿ ਹਰਿ ਨਾਮੁ ਪਵਿਤੁ ਹੈ ਮੇਰੀ ਜਿੰਦੁੜੀਏ ਜਪਿ ਹਰਿ ਹਰਿ ਨਾਮੁ ਉਧਾਰੇ ਰਾਮ ॥
ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਦਾ ਨਾਮ (ਵਿਕਾਰੀਆਂ ਨੂੰ) ਪਵਿਤ੍ਰ ਕਰਨ ਵਾਲਾ ਹੈ, ਤੂੰ ਭੀ ਪਰਮਾਤਮਾ ਦਾ ਨਾਮ ਜਪਿਆ ਕਰ, ਨਾਮ (ਸੰਸਾਰ-ਸਮੁੰਦਰ ਵਿਚ ਡੱੁਬਣੋਂ) ਬਚਾ ਲੈਂਦਾ ਹੈ ।
The Name of the Lord, Har, Har, is immaculate and pure, O my soul. Chanting the Name of the Lord, Har, Har, one is saved.
ਸਭ ਕਿਲਵਿਖ ਪਾਪ ਦੁਖ ਕਟਿਆ ਮੇਰੀ ਜਿੰਦੁੜੀਏ ਮਲੁ ਗੁਰਮੁਖਿ ਨਾਮਿ ਉਤਾਰੇ ਰਾਮ ॥
ਹੇ ਮੇਰੀ ਸੋਹਣੀ ਜਿੰਦੇ! (ਜਿਸ ਮਨੁੱਖ ਨੇ ਹਰਿ-ਨਾਮ ਸਿਮਰਿਆ, ਉਸ ਨੇ ਆਪਣੇ ਅੰਦਰੋਂ) ਸਾਰੇ ਵਿਕਾਰ ਸਾਰੇ ਪਾਪ ਸਾਰੇ ਦੁੱਖ ਦੂਰ ਕਰ ਲਏ, ਉਹ ਮਨੁੱਖ ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਦੀ ਬਰਕਤਿ ਨਾਲ ਵਿਕਾਰਾਂ ਦੀ ਮੈਲ ਲਾਹ ਲੈਂਦਾ ਹੈ ।
All sins and errors are erased, O my soul; with the Naam, the Gurmukh washes off this filth.
ਵਡ ਪੁੰਨੀ ਹਰਿ ਧਿਆਇਆ ਜਨ ਨਾਨਕ ਹਮ ਮੂਰਖ ਮੁਗਧ ਨਿਸਤਾਰੇ ਰਾਮ ॥੧॥
ਹੇ ਦਾਸ ਨਾਨਕ! (ਆਖ—) ਵੱਡੇ ਭਾਗਾਂ ਨਾਲ ਹੀ ਪਰਮਾਤਮਾ ਦਾ ਨਾਮ ਸਿਮਰਿਆ ਜਾ ਸਕਦਾ ਹੈ । ਪਰਮਾਤਮਾ ਦਾ ਨਾਮ ਸਾਡੇ ਵਰਗੇ ਮੂਰਖਾਂ ਨੂੰ, ਮਹਾਂ ਮੂਰਖਾਂ ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ ।੧।
By great good fortune, servant Nanak meditates on the Lord; even fools and idiots like me have been saved. ||1||
ਜੋ ਹਰਿ ਨਾਮੁ ਧਿਆਇਦੇ ਮੇਰੀ ਜਿੰਦੁੜੀਏ ਤਿਨਾ ਪੰਚੇ ਵਸਗਤਿ ਆਏ ਰਾਮ ॥
ਹੇ ਮੇਰੀ ਸੋਹਣੀ ਜਿੰਦੇ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਰਹਿੰਦੇ ਹਨ, ਕਾਮਾਦਿਕ ਪੰਜੇ ਵੈਰੀ ਉਹਨਾਂ ਦੇ ਵੱਸ ਵਿਚ ਆ ਜਾਂਦੇ ਹਨ, ਦੁਨੀਆ ਦੇ ਨੌ ਖ਼ਜ਼ਾਨਿਆਂ ਦੀ ਬਰਾਬਰੀ ਕਰਨ ਵਾਲਾ ਹਰਿ-ਨਾਮ ਉਹਨਾਂ ਦੇ ਮਨ ਵਿਚ ਆ ਵੱਸਦਾ ਹੈ ।
Those who meditate on the Lord's Name, O my soul, overpower the five passions.
ਅੰਤਰਿ ਨਵ ਨਿਧਿ ਨਾਮੁ ਹੈ ਮੇਰੀ ਜਿੰਦੁੜੀਏ ਗੁਰੁ ਸਤਿਗੁਰੁ ਅਲਖੁ ਲਖਾਏ ਰਾਮ ॥
ਹੇ ਮੇਰੀ ਸੋਹਣੀ ਜਿੰਦੇ! ਗੁਰੂ ਉਹਨਾਂ ਨੂੰ ਉਸ ਪਰਮਾਤਮਾ ਦੀ ਸਮਝ ਬਖ਼ਸ਼ ਦੇਂਦਾ ਹੈ ਜਿਸ ਤਕ ਮਨੁੱਖ ਦੀ ਆਪਣੀ ਸਮਝ ਨਹੀਂ ਪਹੰੁਚ ਸਕਦੀ ।
The nine treasures of the Naam are within, O my soul; the Great Guru has made me see the unseen Lord.
ਗੁਰਿ ਆਸਾ ਮਨਸਾ ਪੂਰੀਆ ਮੇਰੀ ਜਿੰਦੁੜੀਏ ਹਰਿ ਮਿਲਿਆ ਭੁਖ ਸਭ ਜਾਏ ਰਾਮ ॥
ਹੇ ਮੇਰੀ ਸੋਹਣੀ ਜਿੰਦੇ! ਗੁਰੂ ਨੇ ਜਿਨ੍ਹਾਂ ਮਨੁੱਖਾਂ ਦੀ ਆਸਾ ਤੇ ਮਨ ਦਾ ਫੁਰਨਾ ਪੂਰਾ ਕਰ ਦਿੱਤਾ, ਉਹਨਾਂ ਨੂੰ ਪਰਮਾਤਮਾ ਮਿਲ ਪਿਆ, ਉਹਨਾਂ ਦੀ ਮਾਇਆ ਦੀ ਸਾਰੀ ਭੁੱਖ ਲਹਿ ਜਾਂਦੀ ਹੈ ।
The Guru has fulfilled my hopes and desires, O my soul; meeting the Lord, all my hunger is satisfied.
ਧੁਰਿ ਮਸਤਕਿ ਹਰਿ ਪ੍ਰਭਿ ਲਿਖਿਆ ਮੇਰੀ ਜਿੰਦੁੜੀਏ ਜਨ ਨਾਨਕ ਹਰਿ ਗੁਣ ਗਾਏ ਰਾਮ ॥੨॥
ਹੇ ਦਾਸ ਨਾਨਕ! (ਆਖ—) ਧੁਰ ਦਰਗਾਹ ਤੋਂ ਪਰਮਾਤਮਾ ਨੇ ਜਿਸ ਮਨੁੱਖ ਦੇ ਮੱਥੇ ਉੱਤੇ (ਸਿਮਰਨ ਦਾ ਲੇਖ) ਲਿਖ ਦਿੱਤਾ, ਉਹ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ ।੨।
O servant Nanak, he alone sings the Glorious Praises of the Lord, O my soul, upon whose forehead God has inscribed such pre-ordained destiny. ||2||
ਹਮ ਪਾਪੀ ਬਲਵੰਚੀਆ ਮੇਰੀ ਜਿੰਦੁੜੀਏ ਪਰਦ੍ਰੋਹੀ ਠਗ ਮਾਇਆ ਰਾਮ ॥
ਹੇ ਮੇਰੀ ਸੋਹਣੀ ਜਿੰਦੇ! ਅਸੀ ਜੀਵ ਪਾਪੀ ਹਾਂ, ਵਲ-ਛਲ ਕਰਨ ਵਾਲੇ ਹਾਂ, ਦੂਜਿਆਂ ਨਾਲ ਦਗ਼ਾ-ਫ਼ਰੇਬ ਕਰਨ ਵਾਲੇ ਹਾਂ, ਮਾਇਆ ਦੀ ਖ਼ਾਤਰ ਠੱਗੀਆਂ ਕਰਨ ਵਾਲੇ ਹਾਂ ।
I am a deceitful sinner, O my soul, a cheat, and a robber of others' wealth.
ਵਡਭਾਗੀ ਗੁਰੁ ਪਾਇਆ ਮੇਰੀ ਜਿੰਦੁੜੀਏ ਗੁਰਿ ਪੂਰੈ ਗਤਿ ਮਿਤਿ ਪਾਇਆ ਰਾਮ ॥
ਹੇ ਮੇਰੀ ਸੋਹਣੀ ਜਿੰਦੇ! ਜਿਸ ਵੱਡੇ ਭਾਗਾਂ ਵਾਲੇ ਨੇ ਗੁਰੂ ਲੱਭ ਲਿਆ ਉਸਨੇ ਪੂਰੇ ਗੁਰੂ ਦੀ ਰਾਹੀਂ ਉੱਚੇ ਆਤਮਕ ਜੀਵਨ ਦੀ ਮਰਯਾਦਾ ਹਾਸਲ ਕਰ ਲਈ ।
But, by great good fortune, I have found the Guru, O my soul; through the Perfect Guru, I have found the way to salvation.
ਗੁਰਿ ਅੰਮ੍ਰਿਤੁ ਹਰਿ ਮੁਖਿ ਚੋਇਆ ਮੇਰੀ ਜਿੰਦੁੜੀਏ ਫਿਰਿ ਮਰਦਾ ਬਹੁੜਿ ਜੀਵਾਇਆ ਰਾਮ ॥
ਹੇ ਮੇਰੀ ਸੋਹਣੀ ਜਿੰਦੇ! ਜਿਸ ਮਨੁੱਖ ਦੇ ਮੂੰਹ ਵਿਚ ਗੁਰੂ ਨੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਚੋਅ ਦਿੱਤਾ, ਉਸ ਆਤਮਕ ਮੌਤੇ ਮਰ ਰਹੇ ਮਨੁੱਖ ਨੂੰ ਗੁਰੂ ਨੇ ਮੁੜ ਆਤਮਕ ਜੀਵਨ ਬਖ਼ਸ਼ ਦਿੱਤਾ ।
The Guru has poured the Ambrosial Nectar of the Lord's Name into my mouth, O my soul, and now, my dead soul has come to life again.
ਜਨ ਨਾਨਕ ਸਤਿਗੁਰ ਜੋ ਮਿਲੇ ਮੇਰੀ ਜਿੰਦੁੜੀਏ ਤਿਨ ਕੇ ਸਭ ਦੁਖ ਗਵਾਇਆ ਰਾਮ ॥੩॥
ਹੇ ਦਾਸ ਨਾਨਕ! (ਆਖ—) ਹੇ ਮੇਰੀ ਸੋਹਣੀ ਜਿੰਦੇ! ਜੇਹੜੇ ਮਨੁੱਖ ਗੁਰੂ ਨੂੰ ਮਿਲ ਪਏ, ਗੁਰੂ ਨੇ ਉਹਨਾਂ ਦੇ ਸਾਰੇ ਦੁੱਖ ਦੂਰ ਕਰ ਦਿੱਤੇ ।੩।
O servant Nanak: those who meet the True Guru, O my soul, have all of their pains taken away. ||3||
ਅਤਿ ਊਤਮੁ ਹਰਿ ਨਾਮੁ ਹੈ ਮੇਰੀ ਜਿੰਦੁੜੀਏ ਜਿਤੁ ਜਪਿਐ ਪਾਪ ਗਵਾਤੇ ਰਾਮ ॥
ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਦਾ ਨਾਮ ਬੜਾ ਹੀ ਸ੍ਰੇਸ਼ਟ ਹੈ, ਇਸ ਨਾਮ ਦੇ ਜਪਣ ਨਾਲ ਸਾਰੇ (ਪਿਛਲੇ) ਪਾਪ ਦੂਰ ਹੋ ਜਾਂਦੇ ਹਨ ।
The Name of the Lord is sublime, O my soul; chanting it, one's sins are washed away.
ਪਤਿਤ ਪਵਿਤ੍ਰ ਗੁਰਿ ਹਰਿ ਕੀਏ ਮੇਰੀ ਜਿੰਦੁੜੀਏ ਚਹੁ ਕੁੰਡੀ ਚਹੁ ਜੁਗਿ ਜਾਤੇ ਰਾਮ ॥
ਹੇ ਮੇਰੀ ਸੋਹਣੀ ਜਿੰਦੇ! ਗੁਰੂ ਨੇ ਹਰਿ-ਨਾਮ ਦੇ ਕੇ ਵਿਕਾਰਾਂ ਵਿਚ ਡਿੱਗਿਆਂ ਹੋਇਆਂ ਨੂੰ ਭੀ ਪਵਿਤ੍ਰ ਬਣਾ ਦਿੱਤਾ, ਉਹ ਸਾਰੇ ਸੰਸਾਰ ਵਿਚ ਸਦਾ ਲਈ ਹੀ ਨਾਮਣੇ ਵਾਲੇ ਹੋ ਗਏ ।
The Guru, the Lord, has purified even the sinners, O my soul; now, they are famous and respected in the four directions and throughout the four ages.
ਹਉਮੈ ਮੈਲੁ ਸਭ ਉਤਰੀ ਮੇਰੀ ਜਿੰਦੁੜੀਏ ਹਰਿ ਅੰਮ੍ਰਿਤਿ ਹਰਿ ਸਰਿ ਨਾਤੇ ਰਾਮ ॥
ਹੇ ਮੇਰੀ ਸੋਹਣੀ ਜਿੰਦੇ! ਜਿਨ੍ਹਾਂ ਮਨੁੱਖਾਂ ਨੇ ਆਤਮਕ ਜੀਵਨ ਦੇਣ ਵਾਲੇ ਹਰਿ-ਨਾਮ ਜਲ ਵਿਚ, ਹਰਿ-ਨਾਮ ਸਰੋਵਰ ਵਿਚ ਇਸ਼ਨਾਨ ਕੀਤਾ, ਉਹਨਾਂ ਦੀ ਹਉਮੈ ਦੀ ਸਾਰੀ ਮੈਲ ਲਹਿ ਗਈ ।
The filth of egotism is totally wiped away, O my soul, by bathing in the Ambrosial Pool of the Lord's Name.
ਅਪਰਾਧੀ ਪਾਪੀ ਉਧਰੇ ਮੇਰੀ ਜਿੰਦੁੜੀਏ ਜਨ ਨਾਨਕ ਖਿਨੁ ਹਰਿ ਰਾਤੇ ਰਾਮ ॥੪॥੩॥
ਹੇ ਦਾਸ ਨਾਨਕ! (ਆਖ—) ਹੇ ਮੇਰੀ ਸੋਹਣੀ ਜਿੰਦੇ! ਜੇਹੜੇ ਵਿਕਾਰੀ ਤੇ ਪਾਪੀ ਭੀ ਇਕ ਖਿਨ ਵਾਸਤੇ ਹਰਿ-ਨਾਮ-ਰੰਗ ਵਿਚ ਰੰਗੇ ਗਏ, ਉਹ ਸੰਸਾਰ-ਸਮੁੰਦਰ ਵਿਚ ਡੁੱਬਣੋਂ ਬਚ ਗਏ ।੪।੩।
Even sinners are carried across, O my soul, if they are imbued with the Lord's Name, even for an instant, O servant Nanak. ||4||3||