ਬਿਹਾਗੜਾ ਮਹਲਾ ੪ ॥
Bihaagraa, Fourth Mehl:
ਹਉ ਬਲਿਹਾਰੀ ਤਿਨ੍ਹ ਕਉ ਮੇਰੀ ਜਿੰਦੁੜੀਏ ਜਿਨ੍ਹ ਹਰਿ ਹਰਿ ਨਾਮੁ ਅਧਾਰੋ ਰਾਮ ॥
ਹੇ ਮੇਰੀ ਸੋਹਣੀ ਜਿੰਦੇ! (ਆਖ—) ਮੈਂ ਉਹਨਾਂ ਤੋਂ ਕੁਰਬਾਨ ਹਾਂ ਜਿਨ੍ਹਾਂ ਨੇ ਪਰਾਮਤਮਾ ਦੇ ਨਾਮ ਨੂੰ (ਆਪਣੀ ਜ਼ਿੰਦਗੀ ਦਾ) ਆਸਰਾ ਬਣਾ ਲਿਆ ਹੈ ।
I am a sacrifice, O my soul, to those who take the Support of the Name of the Lord, Har, Har.
ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਮੇਰੀ ਜਿੰਦੁੜੀਏ ਬਿਖੁ ਭਉਜਲੁ ਤਾਰਣਹਾਰੋ ਰਾਮ ॥
ਹੇ ਮੇਰੀ ਸੋਹਣੀ ਜਿੰਦੇ! ਗੁਰੂ ਨੇ ਸਤਿਗੁਰੂ ਨੇ ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਪੱਕੀ ਤਰ੍ਹਾਂ ਟਿਕਾ ਦਿੱਤਾ ਹੈ । ਗੁਰੂ (ਮਾਇਆ ਦੇ ਮੋਹ ਦੇ) ਜ਼ਹਿਰ (-ਭਰੇ) ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਦੀ ਸਮਰੱਥਾ ਰੱਖਦਾ ਹੈ ।
The Guru, the True Guru, implanted the Name within me, O my soul, and He has carried me across the terrifying world-ocean of poison.
ਜਿਨ ਇਕ ਮਨਿ ਹਰਿ ਧਿਆਇਆ ਮੇਰੀ ਜਿੰਦੁੜੀਏ ਤਿਨ ਸੰਤ ਜਨਾ ਜੈਕਾਰੋ ਰਾਮ ॥
ਹੇ ਮੇਰੀ ਸੋਹਣੀ ਜਿੰਦੇ! ਜਿਨ੍ਹਾਂ ਸੰਤ ਜਨਾਂ ਨੇ ਇਕ-ਮਨ ਹੋ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਹਨਾਂ ਦੀ (ਹਰ ਥਾਂ) ਸੋਭਾ-ਵਡਿਆਈ ਹੰੁਦੀ ਹੈ ।
Those who have meditated one-pointedly on the Lord, O my soul - I proclaim the Victory of those saintly beings.
ਨਾਨਕ ਹਰਿ ਜਪਿ ਸੁਖੁ ਪਾਇਆ ਮੇਰੀ ਜਿੰਦੁੜੀਏ ਸਭਿ ਦੂਖ ਨਿਵਾਰਣਹਾਰੋ ਰਾਮ ॥੧॥
ਹੇ ਨਾਨਕ! (ਆਖ—) ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਦਾ ਨਾਮ ਜਪ ਕੇ ਸੁਖ ਮਿਲ ਜਾਂਦਾ ਹੈ, ਹਰਿ-ਨਾਮ ਸਾਰੇ ਦੁੱਖ ਦੂਰ ਕਰਨ ਦੀ ਸਮਰੱਥਾ ਵਾਲਾ ਹੈ ।
Nanak has found peace, meditating on the Lord, O my soul; the Lord is the Destroyer of all pain. ||1||
ਸਾ ਰਸਨਾ ਧਨੁ ਧੰਨੁ ਹੈ ਮੇਰੀ ਜਿੰਦੁੜੀਏ ਗੁਣ ਗਾਵੈ ਹਰਿ ਪ੍ਰਭ ਕੇਰੇ ਰਾਮ ॥
ਹੇ ਮੇਰੀ ਸੋਹਣੀ ਜਿੰਦੇ! ਉਹ ਜੀਭ ਭਾਗਾਂ ਵਾਲੀ ਹੈ ਮੁਬਾਰਿਕ ਹੈ, ਜੇਹੜੀ (ਸਦਾ) ਪਰਾਮਤਮਾ ਦੇ ਗੁਣ ਗਾਂਦੀ ਰਹਿੰਦੀ ਹੈ ।
Blessed, blessed is that tongue, O my soul, which sings the Glorious Praises of the Lord God.
ਤੇ ਸ੍ਰਵਨ ਭਲੇ ਸੋਭਨੀਕ ਹਹਿ ਮੇਰੀ ਜਿੰਦੁੜੀਏ ਹਰਿ ਕੀਰਤਨੁ ਸੁਣਹਿ ਹਰਿ ਤੇਰੇ ਰਾਮ ॥
ਹੇ ਮੇਰੀ ਸੋਹਣੀ ਜਿੰਦੇ! (ਆਖ—) ਹੇ ਪ੍ਰਭੂ! ਉਹ ਕੰਨ ਸੋਹਣੇ ਹਨ ਚੰਗੇ ਹਨ ਜੇਹੜੇ ਤੇਰੇ ਕੀਰਤਨ ਸੁਣਦੇ ਰਹਿੰਦੇ ਹਨ ।
Sublime and splendid are those ears, O my soul, which listen to the Kirtan of the Lord's Praises.
ਸੋ ਸੀਸੁ ਭਲਾ ਪਵਿਤ੍ਰ ਪਾਵਨੁ ਹੈ ਮੇਰੀ ਜਿੰਦੁੜੀਏ ਜੋ ਜਾਇ ਲਗੈ ਗੁਰ ਪੈਰੇ ਰਾਮ ॥
ਹੇ ਮੇਰੀ ਸੋਹਣੀ ਜਿੰਦੇ! ਉਹ ਸਿਰ ਭਾਗਾਂ ਵਾਲਾ ਹੈ ਪਵਿਤ੍ਰ ਹੈ, ਜੇਹੜਾ ਗੁਰੂ ਦੇ ਚਰਨਾਂ ਵਿਚ ਜਾ ਲੱਗਦਾ ਹੈ ।
Sublime, pure and pious is that head, O my soul, which falls at the Guru's Feet.
ਗੁਰ ਵਿਟਹੁ ਨਾਨਕੁ ਵਾਰਿਆ ਮੇਰੀ ਜਿੰਦੁੜੀਏ ਜਿਨਿ ਹਰਿ ਹਰਿ ਨਾਮੁ ਚਿਤੇਰੇ ਰਾਮ ॥੨॥
ਹੇ ਮੇਰੀ ਸੋਹਣੀ ਜਿੰਦੇ! ਨਾਨਕ (ਉਸ) ਗੁਰੂ ਤੋਂ ਕੁਰਬਾਨ ਜਾਂਦਾ ਹੈ ਜਿਸ ਨੇ (ਨਾਨਕ ਨੂੰ) ਪਰਮਾਤਮਾ ਦਾ ਨਾਮ ਚੇਤੇ ਕਰਾਇਆ ਹੈ ।
Nanak is a sacrifice to that Guru, O my soul; the Guru has placed the Name of the Lord, Har, Har, in my mind. ||2||
ਤੇ ਨੇਤ੍ਰ ਭਲੇ ਪਰਵਾਣੁ ਹਹਿ ਮੇਰੀ ਜਿੰਦੁੜੀਏ ਜੋ ਸਾਧੂ ਸਤਿਗੁਰੁ ਦੇਖਹਿ ਰਾਮ ॥
ਹੇ ਮੇਰੀ ਸੋਹਣੀ ਜਿੰਦੇ! ਉਹ ਅੱਖਾਂ ਭਲੀਆਂ ਹਨ ਸਫਲ ਹਨ ਜੋ ਗੁਰੂ ਦਾ ਦਰਸਨ ਕਰਦੀਆਂ ਰਹਿੰਦੀਆਂ ਹਨ,
Blessed and approved are those eyes, O my soul, which gaze upon the Holy True Guru.
ਤੇ ਹਸਤ ਪੁਨੀਤ ਪਵਿਤ੍ਰ ਹਹਿ ਮੇਰੀ ਜਿੰਦੁੜੀਏ ਜੋ ਹਰਿ ਜਸੁ ਹਰਿ ਹਰਿ ਲੇਖਹਿ ਰਾਮ ॥
ਉਹ ਹੱਥ ਪਵਿਤ੍ਰ ਹਨ ਜੇਹੜੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਲਿਖਦੇ ਰਹਿੰਦੇ ਹਨ ।
Sacred and sanctified are those hands, O my soul, which write the Praises of the Lord, Har, Har.
ਤਿਸੁ ਜਨ ਕੇ ਪਗ ਨਿਤ ਪੂਜੀਅਹਿ ਮੇਰੀ ਜਿੰਦੁੜੀਏ ਜੋ ਮਾਰਗਿ ਧਰਮ ਚਲੇਸਹਿ ਰਾਮ ॥
ਹੇ ਮੇਰੀ ਸੋਹਣੀ ਜਿੰਦੇ! ਉਸ ਮਨੁੱਖ ਦੇ (ਉਹ) ਪੈਰ ਸਦਾ ਪੂਜੇ ਜਾਂਦੇ ਹਨ ਜੇਹੜੇ (ਪੈਰ) ਧਰਮ ਦੇ ਰਾਹ ਉਤੇ ਤੁਰਦੇ ਰਹਿੰਦੇ ਹਨ ।
I worship continually the feet of that humble being, O my soul, who walks on the Path of Dharma - the path of righteousness.
ਨਾਨਕੁ ਤਿਨ ਵਿਟਹੁ ਵਾਰਿਆ ਮੇਰੀ ਜਿੰਦੁੜੀਏ ਹਰਿ ਸੁਣਿ ਹਰਿ ਨਾਮੁ ਮਨੇਸਹਿ ਰਾਮ ॥੩॥
ਹੇ ਮੇਰੀ ਸੋਹਣੀ ਜਿੰਦੇ! ਨਾਨਕ ਉਹਨਾਂ (ਵਡ-ਭਾਗੀ) ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ ਜੇਹੜੇ ਪਰਮਾਤਮਾ ਦਾ ਨਾਮ ਸੁਣ ਕੇ ਨਾਮ ਨੂੰ ਮੰਨਦੇ ਹਨ (ਜੀਵਨ-ਅਧਾਰ ਬਣਾ ਲੈਂਦੇ ਹਨ) ।
Nanak is a sacrifice to those, O my soul, who hear of the Lord, and believe in the Lord's Name. ||3||
ਧਰਤਿ ਪਾਤਾਲੁ ਆਕਾਸੁ ਹੈ ਮੇਰੀ ਜਿੰਦੁੜੀਏ ਸਭ ਹਰਿ ਹਰਿ ਨਾਮੁ ਧਿਆਵੈ ਰਾਮ ॥
ਹੇ ਮੇਰੀ ਸੋਹਣੀ ਜਿੰਦੇ! ਧਰਤੀ, ਪਾਤਾਲ, ਆਕਾਸ਼—ਹਰੇਕ ਹੀ ਪਰਮਾਤਮਾ ਦਾ ਨਾਮ ਸਿਮਰ ਰਿਹਾ ਹੈ ।
The earth, the nether regions of the underworld, and the Akaashic ethers, O my soul, all meditate on the Name of the Lord, Har, Har.
ਪਉਣੁ ਪਾਣੀ ਬੈਸੰਤਰੋ ਮੇਰੀ ਜਿੰਦੁੜੀਏ ਨਿਤ ਹਰਿ ਹਰਿ ਹਰਿ ਜਸੁ ਗਾਵੈ ਰਾਮ ॥
ਹੇ ਮੇਰੀ ਸੋਹਣੀ ਜਿੰਦੇ! ਹਵਾ ਪਾਣੀ, ਅੱਗ—ਹਰੇਕ ਤੱਤ ਭੀ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾ ਰਿਹਾ ਹੈ ।
Wind, water and fire, O my soul, continually sing the Praises of the Lord, Har, Har, Har.
ਵਣੁ ਤ੍ਰਿਣੁ ਸਭੁ ਆਕਾਰੁ ਹੈ ਮੇਰੀ ਜਿੰਦੁੜੀਏ ਮੁਖਿ ਹਰਿ ਹਰਿ ਨਾਮੁ ਧਿਆਵੈ ਰਾਮ ॥
ਹੇ ਮੇਰੀ ਸੋਹਣੀ ਜਿੰਦੇ! ਜੰਗਲ, ਘਾਹ, ਇਹ ਸਾਰਾ ਦਿੱਸਦਾ ਸੰਸਾਰ—ਆਪਣੇ ਮੂੰਹ ਨਾਲ ਹਰੇਕ ਹੀ ਪਰਮਾਤਮਾ ਦਾ ਨਾਮ ਜਪ ਰਿਹਾ ਹੈ ।
The woods, the meadows and the whole world, O my soul, chant with their mouths the Lord's Name, and meditate on the Lord.
ਨਾਨਕ ਤੇ ਹਰਿ ਦਰਿ ਪੈਨ੍ਹਾਇਆ ਮੇਰੀ ਜਿੰਦੁੜੀਏ ਜੋ ਗੁਰਮੁਖਿ ਭਗਤਿ ਮਨੁ ਲਾਵੈ ਰਾਮ ॥੪॥੪॥
ਹੇ ਨਾਨਕ! (ਆਖ—) ਹੇ ਮੇਰੀ ਸੋਹਣੀ ਜਿੰਦੇ! ਜੇਹੜਾ ਜੇਹੜਾ ਜੀਵ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਵਿਚ ਆਪਣਾ ਮਨ ਜੋੜਦਾ ਹੈ, ਉਹ ਸਾਰੇ ਪਰਾਮਤਮਾ ਦੇ ਦਰ ਤੇ ਸਤਕਾਰੇ ਜਾਂਦੇ ਹਨ ।
O Nanak, one who, as Gurmukh, focuses his consciousness on the Lord's devotional worship - O my soul, he is robed in honor in the Court of the Lord. ||4||4||