ਬਿਹਾਗੜਾ ਮਹਲਾ ੪ ॥
Bihaagraa, Fourth Mehl:
 
ਜਿਨ ਹਰਿ ਹਰਿ ਨਾਮੁ ਨ ਚੇਤਿਓ ਮੇਰੀ ਜਿੰਦੁੜੀਏ ਤੇ ਮਨਮੁਖ ਮੂੜ ਇਆਣੇ ਰਾਮ ॥
ਹੇ ਮੇਰੀ ਸੋਹਣੀ ਜਿੰਦੇ! ਜਿਨ੍ਹਾਂ ਮਨੁੱਖਾਂ ਨੇ (ਕਦੇ) ਪਰਮਾਤਮਾ ਦਾ ਨਾਮ ਚੇਤੇ ਨਹੀਂ ਕੀਤਾ, ਉਹ ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮੂਰਖ ਹਨ ਅੰਞਾਣ ਹਨ ।
Those who do not remember the Name of the Lord, Har, Har, O my soul - those self-willed manmukhs are foolish and ignorant.
 
ਜੋ ਮੋਹਿ ਮਾਇਆ ਚਿਤੁ ਲਾਇਦੇ ਮੇਰੀ ਜਿੰਦੁੜੀਏ ਸੇ ਅੰਤਿ ਗਏ ਪਛੁਤਾਣੇ ਰਾਮ ॥
ਹੇ ਮੇਰੀ ਸੋਹਣੀ ਜਿੰਦੇ! ਜੇਹੜੇ ਮਨੁੱਖ ਮਾਇਆ ਦੇ ਮੋਹ ਵਿਚ ਆਪਣਾ ਮਨ ਜੋੜੀ ਰੱਖਦੇ ਹਨ ਉਹ ਅਖ਼ੀਰ ਵੇਲੇ (ਇਥੋਂ) ਹੱਥ ਮਲਦੇ ਜਾਂਦੇ ਹਨ ।
Those who attach their consciousness to emotional attachment and Maya, O my soul, depart regretfully in the end.
 
ਹਰਿ ਦਰਗਹ ਢੋਈ ਨਾ ਲਹਨ੍ਹਿ ਮੇਰੀ ਜਿੰਦੁੜੀਏ ਜੋ ਮਨਮੁਖ ਪਾਪਿ ਲੁਭਾਣੇ ਰਾਮ ॥
ਹੇ ਮੇਰੀ ਸੋਹਣੀ ਜਿੰਦੇ! ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲੇ ਜੇਹੜੇ ਮਨੁੱਖ (ਸਦਾ) ਪਾਪ-ਕਰਮ ਵਿਚ ਫਸੇ ਰਹਿੰਦੇ ਹਨ ਉਹ ਪਰਮਾਤਮਾ ਦੀ ਦਰਗਾਹ ਵਿਚ ਆਸਰਾ ਪ੍ਰਾਪਤ ਨਹੀਂ ਕਰ ਸਕਦੇ ।
They find no place of rest in the Court of the Lord, O my soul; those self-willed manmukhs are deluded by sin.
 
ਜਨ ਨਾਨਕ ਗੁਰ ਮਿਲਿ ਉਬਰੇ ਮੇਰੀ ਜਿੰਦੁੜੀਏ ਹਰਿ ਜਪਿ ਹਰਿ ਨਾਮਿ ਸਮਾਣੇ ਰਾਮ ॥੧॥
ਹੇ ਦਾਸ ਨਾਨਕ! (ਆਖ—) ਹੇ ਮੇਰੀ ਸੋਹਣੀ ਜਿੰਦੇ! ਗੁਰੂ ਨੂੰ ਮਿਲ ਕੇ (ਵਡ-ਭਾਗੀ ਮਨੁੱਖ ਸੰਸਾਰ-ਸਮੁੰਦਰ ਵਿਚ ਡੁੱਬਣੋਂ) ਬਚ ਜਾਂਦੇ ਹਨ (ਕਿਉਂਕਿ ਉਹ) ਪਰਮਾਤਮਾ ਦਾ ਨਾਮ ਜਪ ਕੇ ਪਰਮਾਤਮਾ ਦੇ ਨਾਮ ਵਿਚ ਮਗਨ ਰਹਿੰਦੇ ਹਨ ।੧।
O servant Nanak, those who meet the Guru are saved, O my soul; chanting the Name of the Lord, they are absorbed in the Name of the Lord. ||1||
 
ਸਭਿ ਜਾਇ ਮਿਲਹੁ ਸਤਿਗੁਰੂ ਕਉ ਮੇਰੀ ਜਿੰਦੁੜੀਏ ਜੋ ਹਰਿ ਹਰਿ ਨਾਮੁ ਦ੍ਰਿੜਾਵੈ ਰਾਮ ॥
ਹੇ ਮੇਰੀ ਸੋਹਣੀ ਜਿੰਦੇ! (ਆਖ—) ਹੇ ਭਾਈ! ਸਾਰੇ ਗੁਰੂ ਨੂੰ ਜਾ ਮਿਲੋ ਕਿਉਂਕਿ ਉਹ (ਗੁਰੂ) ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕਰ ਦੇਂਦਾ ਹੈ ।
Go, everyone, and meet the True Guru; O my soul, He implants the Name of the Lord, Har, har, within the heart.
 
ਹਰਿ ਜਪਦਿਆ ਖਿਨੁ ਢਿਲ ਨ ਕੀਜਈ ਮੇਰੀ ਜਿੰਦੁੜੀਏ ਮਤੁ ਕਿ ਜਾਪੈ ਸਾਹੁ ਆਵੈ ਕਿ ਨ ਆਵੈ ਰਾਮ ॥
ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਦਾ ਨਾਮ ਜਪਦਿਆਂ ਰਤਾ ਭਰ ਭੀ ਦੇਰ ਨਹੀਂ ਕਰਨੀ ਚਾਹੀਦੀ । ਕੀਹ ਪਤਾ ਹੈ! ਮਤਾਂ ਅਗਲਾ ਸਾਹ ਲਿਆ ਜਾਏ ਜਾਂ ਨਾਹ ਲਿਆ ਜਾਏ ।
Do not hesitate for an instant - meditate on the Lord, O my soul; who knows whether he shall draw another breath?
 
ਸਾ ਵੇਲਾ ਸੋ ਮੂਰਤੁ ਸਾ ਘੜੀ ਸੋ ਮੁਹਤੁ ਸਫਲੁ ਹੈ ਮੇਰੀ ਜਿੰਦੁੜੀਏ ਜਿਤੁ ਹਰਿ ਮੇਰਾ ਚਿਤਿ ਆਵੈ ਰਾਮ ॥
ਹੇ ਮੇਰੀ ਸੋਹਣੀ ਜਿੰਦੇ! ਉਹ ਵੇਲਾ ਭਾਗਾਂ ਵਾਲਾ ਹੈ, ਉਹ ਘੜੀ ਭਾਗਾਂ ਵਾਲੀ ਹੈ, ਉਹ ਸਮਾ ਭਾਗਾਂ ਵਾਲਾ ਹੈ, ਜਿਸ ਵੇਲੇ ਪਿਆਰਾ ਪਰਮਾਤਮਾ ਚਿੱਤ ਵਿਚ ਆ ਵੱਸਦਾ ਹੈ ।
That time, that moment, that instant, that second is so fruitful, O my soul, when my Lord comes into my mind.
 
ਜਨ ਨਾਨਕ ਨਾਮੁ ਧਿਆਇਆ ਮੇਰੀ ਜਿੰਦੁੜੀਏ ਜਮਕੰਕਰੁ ਨੇੜਿ ਨ ਆਵੈ ਰਾਮ ॥੨॥
ਹੇ ਦਾਸ ਨਾਨਕ! (ਆਖ—) ਹੇ ਮੇਰੀ ਸੋਹਣੀ ਜਿੰਦੇ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ (ਹਰ ਵੇਲੇ) ਸਿਮਰਿਆ ਹੈ, ਜਮ ਦੂਤ ਉਸ ਦੇ ਨੇੜੇ ਨਹੀਂ ਢੁੱਕਦਾ (ਮੌਤ ਦਾ ਡਰ ਉਸ ਨੂੰ ਪੋਹ ਨਹੀਂ ਸਕਦਾ, ਉਸ ਨੂੰ ਆਤਮਕ ਮੌਤ ਨਹੀਂ ਆਉਂਦੀ) ।੨।
Servant Nanak has meditated on the Naam, the Name of the Lord, O my soul, and now, the Messenger of Death does not draw near him. ||2||
 
ਹਰਿ ਵੇਖੈ ਸੁਣੈ ਨਿਤ ਸਭੁ ਕਿਛੁ ਮੇਰੀ ਜਿੰਦੁੜੀਏ ਸੋ ਡਰੈ ਜਿਨਿ ਪਾਪ ਕਮਤੇ ਰਾਮ ॥
ਹੇ ਮੇਰੀ ਸੋਹਣੀ ਜਿੰਦੇ! (ਜੇਹੜੇ ਕੰਮ ਅਸੀ ਕਰਦੇ ਹਾਂ, ਜੇਹੜੇ ਬੋਲ ਅਸੀ ਬੋਲਦੇ ਹਾਂ) ਪਰਮਾਤਮਾ ਉਹ ਸਭ ਕੁਝ ਸਦਾ ਵੇਖਦਾ ਰਹਿੰਦਾ ਹੈ, ਤੇ, ਸੁਣਦਾ ਰਹਿੰਦਾ ਹੈ ।
The Lord continually watches, and hears everything, O my soul; he alone is afraid, who commits sins.
 
ਜਿਸੁ ਅੰਤਰੁ ਹਿਰਦਾ ਸੁਧੁ ਹੈ ਮੇਰੀ ਜਿੰਦੁੜੀਏ ਤਿਨਿ ਜਨਿ ਸਭਿ ਡਰ ਸੁਟਿ ਘਤੇ ਰਾਮ ॥
ਜਿਸ ਮਨੁੱਖ ਨੇ (ਸਾਰੀ ਉਮਰ) ਪਾਪ ਕਮਾਏ ਹੁੰਦੇ ਹਨ, ਉਹ ਡਰਦਾ ਹੈ । (ਪਰ) ਹੇ ਮੇਰੀ ਸੋਹਣੀ ਜਿੰਦੇ! ਜਿਸ (ਮਨੁੱਖ) ਦਾ ਅੰਦਰਲਾ ਹਿਰਦਾ ਪਵਿਤ੍ਰ ਹੈ, ਉਸ ਮਨੁੱਖ ਨੇ ਸਾਰੇ ਡਰ ਲਾਹ ਦਿੱਤੇ ਹੰੁਦੇ ਹਨ ।
One whose heart is pure within, O my soul, casts off all his fears.
 
ਹਰਿ ਨਿਰਭਉ ਨਾਮਿ ਪਤੀਜਿਆ ਮੇਰੀ ਜਿੰਦੁੜੀਏ ਸਭਿ ਝਖ ਮਾਰਨੁ ਦੁਸਟ ਕੁਪਤੇ ਰਾਮ ॥
ਜੇਹੜਾ ਮਨੁੱਖ ਨਿਰਭਉ ਪਰਮਾਤਮਾ ਦੇ ਨਾਮ ਵਿਚ ਗਿੱਝ ਜਾਂਦਾ ਹੈ, (ਕਾਮਾਦਿਕ) ਸਾਰੇ ਕੁਪੱਤੇ ਵੈਰੀ ਬੇਸ਼ਕ ਪਏ ਝਖਾਂ ਮਾਰਨ (ਉਸ ਮਨੁੱਖ ਦਾ ਕੁਝ ਵਿਗਾੜ ਨਹੀਂ ਸਕਦੇ) ।
One who has faith in the Fearless Name of the Lord, O my soul - all his enemies and attackers speak against him in vain.
 
ਗੁਰੁ ਪੂਰਾ ਨਾਨਕਿ ਸੇਵਿਆ ਮੇਰੀ ਜਿੰਦੁੜੀਏ ਜਿਨਿ ਪੈਰੀ ਆਣਿ ਸਭਿ ਘਤੇ ਰਾਮ ॥੩॥
ਹੇ ਮੇਰੀ ਸੋਹਣੀ ਜਿੰਦੇ! ਨਾਨਕ ਨੇ ਉਸ ਪੂਰੇ ਗੁਰੂ ਦੀ ਸਰਨ ਲਈ ਹੈ ਜਿਸ ਨੇ ਸਾਰੇ (ਕੁਪੱਤੇ ਦੁਸ਼ਟ, ਸਰਨ ਆਏ ਮਨੁੱਖ ਦੇ) ਪੈਰਾਂ ਵਿਚ ਲਿਆ ਕੇ ਰੱਖ ਦਿੱਤੇ ਹਨ ।੩।
Nanak has served the Perfect Guru, O my soul, who causes all to fall at His feet. ||3||
 
ਸੋ ਐਸਾ ਹਰਿ ਨਿਤ ਸੇਵੀਐ ਮੇਰੀ ਜਿੰਦੁੜੀਏ ਜੋ ਸਭ ਦੂ ਸਾਹਿਬੁ ਵਡਾ ਰਾਮ ॥
ਹੇ ਮੇਰੀ ਸੋਹਣੀ ਜਿੰਦੇ! ਸਦਾ ਉਸ ਪਰਮਾਤਮਾ ਦੀ ਸੇਵਾ-ਭਗਤੀ ਕਰਨੀ ਚਾਹੀਦੀ ਹੈ ਜੇਹੜਾ ਸਭ ਤੋਂ ਵੱਡਾ ਮਾਲਕ ਹੈ ।
Serve such a Lord continuously, O my soul, who is the Great Lord and Master of all.
 
ਜਿਨ੍ਹੀ ਇਕ ਮਨਿ ਇਕੁ ਅਰਾਧਿਆ ਮੇਰੀ ਜਿੰਦੁੜੀਏ ਤਿਨਾ ਨਾਹੀ ਕਿਸੈ ਦੀ ਕਿਛੁ ਚਡਾ ਰਾਮ ॥
ਜਿਨ੍ਹਾਂ ਮਨੁੱਖਾਂ ਨੇ ਸੁਰਤਿ ਜੋੜ ਕੇ ਇਕ ਪਰਮਾਤਮਾ ਦਾ ਸਿਮਰਨ ਕੀਤਾ ਉਹਨਾਂ ਨੂੰ ਕਿਸੇ ਦੀ ਕੋਈ ਮੁਥਾਜੀ ਨਹੀਂ ਰਹਿ ਜਾਂਦੀ ।
Those who single-mindedly worship Him in adoration, O my soul, are not subservient to anyone.
 
ਗੁਰ ਸੇਵਿਐ ਹਰਿ ਮਹਲੁ ਪਾਇਆ ਮੇਰੀ ਜਿੰਦੁੜੀਏ ਝਖ ਮਾਰਨੁ ਸਭਿ ਨਿੰਦਕ ਘੰਡਾ ਰਾਮ ॥
ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਸਰਨ ਪਿਆਂ ਪਰਮਾਤਮਾ ਦਾ ਦਰ ਪ੍ਰਾਪਤ ਹੋ ਜਾਂਦਾ ਹੈ, (ਫਿਰ) ਸਾਰੇ ਹੀ ਚਾਲਾਕ ਨਿੰਦਕ ਪਏ ਜ਼ੋਰ ਲਾਣ (ਉਸ ਦਾ ਕੁਝ ਵਿਗਾੜ ਨਹੀਂ ਸਕਦੇ) ।
Serving the Guru, I have obtained the Mansion of the Lord's Presence, O my soul; all the slanderers and trouble-makers bark in vain.
 
ਜਨ ਨਾਨਕ ਨਾਮੁ ਧਿਆਇਆ ਮੇਰੀ ਜਿੰਦੁੜੀਏ ਧੁਰਿ ਮਸਤਕਿ ਹਰਿ ਲਿਖਿ ਛਡਾ ਰਾਮ ॥੪॥੫॥
ਹੇ ਦਾਸ ਨਾਨਕ! (ਆਖ—) ਹੇ ਮੇਰੀ ਸੋਹਣੀ ਜਿੰਦੇ! (ਉਹਨਾਂ ਮਨੁੱਖਾਂ ਨੇ ਹੀ) ਪਰਮਾਤਮਾ ਦਾ ਨਾਮ ਸਿਮਰਿਆ ਹੈ (ਜਿਨ੍ਹਾਂ ਦੇ) ਮੱਥੇ ਉੱਤੇ ਪਰਮਾਤਮਾ ਨੇ ਧੁਰ ਦਰਗਾਹ ਤੋਂ (ਸਿਮਰਨ ਦਾ) ਲੇਖ ਲਿਖ ਰੱਖਿਆ ਹੈ ।੪।੫।
Servant Nanak has meditated on the Name, O my soul; such is the pre-ordained destiny which the Lord written on his forehead. ||4||5||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by