ਬਿਹਾਗੜਾ ਮਹਲਾ ੫ ॥
Bihaagraa, Fifth Mehl:
ਕਰਿ ਕਿਰਪਾ ਗੁਰ ਪਾਰਬ੍ਰਹਮ ਪੂਰੇ ਅਨਦਿਨੁ ਨਾਮੁ ਵਖਾਣਾ ਰਾਮ ॥
ਹੇ ਸਭ ਤੋਂ ਵੱਡੇ! ਹੇ ਸਰਬ-ਗੁਣ-ਭਰਪੂਰ ਪ੍ਰਭੂ! (ਮੇਰੇ ਉੱਤੇ) ਮੇਹਰ ਕਰ, ਮੈਂ ਹਰ ਵੇਲੇ ਤੇਰਾ ਨਾਮ ਸਿਮਰਦਾ ਰਹਾਂ,
Shower Your Mercy upon me, O Guru, O Perfect Supreme Lord God, that I might chant the Naam, the Name of the Lord, night and day.
ਅੰਮ੍ਰਿਤ ਬਾਣੀ ਉਚਰਾ ਹਰਿ ਜਸੁ ਮਿਠਾ ਲਾਗੈ ਤੇਰਾ ਭਾਣਾ ਰਾਮ ॥
ਆਤਮਕ ਜੀਵਨ ਦੇਣ ਵਾਲੀ ਤੇਰੀ ਬਾਣੀ ਉਚਾਰਦਾ ਰਹਾਂ, ਮੈਂ ਤੇਰੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਰਹਾਂ, ਮੈਨੂੰ ਤੇਰੀ ਰਜ਼ਾ ਮਿੱਠੀ ਲੱਗਦੀ ਰਹੇ ।
I speak the Ambrosial Words of the Guru's Bani, praising the Lord. Your Will is sweet to me, Lord.
ਕਰਿ ਦਇਆ ਮਇਆ ਗੋਪਾਲ ਗੋਬਿੰਦ ਕੋਇ ਨਾਹੀ ਤੁਝ ਬਿਨਾ ॥
ਹੇ ਗੋਪਾਲ! ਹੇ ਗੋਬਿੰਦ! (ਮੇਰੇ ਉਤੇ) ਦਇਆ ਕਰ, ਤਰਸ ਕਰ, ਤੈਥੋਂ ਬਿਨਾ ਮੇਰਾ ਹੋਰ ਕੋਈ ਸਹਾਰਾ ਨਹੀਂ ਹੈ ।
Show kindness and compassion, O Sustainer of the Word, Lord of the Universe; without You, I have no other.
ਸਮਰਥ ਅਗਥ ਅਪਾਰ ਪੂਰਨ ਜੀਉ ਤਨੁ ਧਨੁ ਤੁਮ੍ਹ ਮਨਾ ॥
ਹੇ ਸਭ ਤਾਕਤਾਂ ਦੇ ਮਾਲਕ! ਹੇ ਅਕੱਥ! ਹੇ ਬੇਅੰਤ! ਮੇਰੀ ਇਹ ਜਿੰਦ, ਮੇਰਾ ਇਹ ਮਨ ਇਹ ਸਰੀਰ, ਇਹ ਧਨ—ਸਭ ਕੁਝ ਤੇਰਾ ਹੀ ਦਿੱਤਾ ਹੋਇਆ ਹੈ ।
Almighty, sublime, infinite, perfect Lord - my soul, body, wealth and mind are Yours.
ਮੂਰਖ ਮੁਗਧ ਅਨਾਥ ਚੰਚਲ ਬਲਹੀਨ ਨੀਚ ਅਜਾਣਾ ॥
ਨਾਨਕ ਬੇਨਤੀ ਕਰਦਾ ਹੈ—ਹੇ ਪ੍ਰਭੂ! ਮੈਂ ਮੂਰਖ ਹਾਂ ਬਹੁਤ ਮੂਰਖ ਹਾਂ, ਨਿਆਸਰਾ ਹਾਂ, ਚੰਚਲ, ਕਮਜ਼ੋਰ, ਨੀਚ ਤੇ ਅੰਞਾਣ ਹਾਂ ।
I am foolish, stupid, masterless, fickle, powerless, lowly and ignorant.
ਬਿਨਵੰਤਿ ਨਾਨਕ ਸਰਣਿ ਤੇਰੀ ਰਖਿ ਲੇਹੁ ਆਵਣ ਜਾਣਾ ॥੧॥
ਮੈਂ ਤੇਰੀ ਸਰਨ ਆਇਆ ਹਾਂ । ਮੈਨੂੰ ਜਨਮ ਮਰਨ ਦੇ ਗੇੜ ਤੋਂ ਬਚਾ ਲੈ ।੧।
Prays Nanak, I seek Your Sanctuary - please save me from coming and going in reincarnation. ||1||
ਸਾਧਹ ਸਰਣੀ ਪਾਈਐ ਹਰਿ ਜੀਉ ਗੁਣ ਗਾਵਹ ਹਰਿ ਨੀਤਾ ਰਾਮ ॥
(ਹੇ ਭਾਈ!) ਗੁਰਮੁਖਾਂ ਦੀ ਸਰਨ ਪਿਆਂ ਪਰਮਾਤਮਾ ਮਿਲ ਪੈਂਦਾ ਹੈ, ਤੇ, ਅਸੀ ਸਦਾ ਪਰਮਾਤਮਾ ਦੇ ਗੁਣ ਗਾ ਸਕਦੇ ਹਾਂ ।
In the Sanctuary of the Holy Saints, I have found the Dear Lord, and I constantly sing the Glorious Praises of the Lord.
ਧੂਰਿ ਭਗਤਨ ਕੀ ਮਨਿ ਤਨਿ ਲਗਉ ਹਰਿ ਜੀਉ ਸਭ ਪਤਿਤ ਪੁਨੀਤਾ ਰਾਮ ॥
ਹੇ ਪ੍ਰਭੂ ਜੀ! (ਮੇਹਰ ਕਰ) ਤੇਰੇ ਭਗਤ ਜਨਾਂ ਦੇ ਚਰਨਾਂ ਦੀ ਧੂੜ ਮੇਰੇ ਮਨ ਵਿਚ ਮੇਰੇ ਮੱਥੇ ਉਤੇ ਲੱਗਦੀ ਰਹੇ (ਭਗਤ ਜਨਾਂ ਦੇ ਚਰਨਾਂ ਦੀ ਧੂੜ ਦੀ ਬਰਕਤਿ ਨਾਲ) ਵਿਕਾਰਾਂ ਵਿਚ ਡਿੱਗੇ ਹੋਏ ਮਨੁੱਖ ਭੀ ਪਵਿਤ੍ਰ ਹੋ ਜਾਂਦੇ ਹਨ ।
Applying the dust of the devotees to the mind and body, O Dear Lord, all sinners are sanctified.
ਪਤਿਤਾ ਪੁਨੀਤਾ ਹੋਹਿ ਤਿਨ੍ਹ ਸੰਗਿ ਜਿਨ੍ਹ ਬਿਧਾਤਾ ਪਾਇਆ ॥
ਜਿਨ੍ਹਾਂ ਮਨੁੱਖਾਂ ਨੇ ਕਰਤਾਰ ਲੱਭ ਲਿਆ ਉਹਨਾਂ ਦੀ ਸੰਗਤਿ ਵਿਚ ਵਿਕਾਰੀ ਬੰਦੇ ਸੁੱਚੇ ਜੀਵਨ ਵਾਲੇ ਬਣ ਜਾਂਦੇ ਹਨ ।
The sinners are sanctified in the company of those who have met the Creator Lord.
ਨਾਮ ਰਾਤੇ ਜੀਅ ਦਾਤੇ ਨਿਤ ਦੇਹਿ ਚੜਹਿ ਸਵਾਇਆ ॥
ਪਰਮਾਤਮਾ ਦੇ ਨਾਮ-ਰੰਗ ਨਾਲ ਰੰਗੇ ਹੋਏ ਬੰਦੇ ਆਤਮਕ ਜੀਵਨ ਦੀਆਂ ਦਾਤਾਂ ਦੇਣ-ਜੋਗੇ ਹੋ ਜਾਂਦੇ ਹਨ, ਉਹ ਇਹ ਦਾਤਾਂ ਨਿੱਤ ਦੇਂਦੇ ਹਨ ਤੇ ਇਹ ਵਧਦੀਆਂ ਰਹਿੰਦੀਆਂ ਹਨ ।
Imbued with the Naam, the Name of the Lord, they are given the gift of the life of the soul; their gifts increase day by day.
ਰਿਧਿ ਸਿਧਿ ਨਵ ਨਿਧਿ ਹਰਿ ਜਪਿ ਜਿਨੀ ਆਤਮੁ ਜੀਤਾ ॥
ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਜਪ ਕੇ ਆਪਣੇ ਮਨ ਨੂੰ ਵੱਸ ਵਿਚ ਕਰ ਲਿਆ, ਸਭ ਕਰਾਮਾਤੀ ਤਾਕਤਾਂ ਤੇ ਦੁਨੀਆ ਦੇ ਨੌ ਹੀ ਖ਼ਜ਼ਾਨੇ ਉਹਨਾਂ ਨੂੰ ਮਿਲ ਜਾਂਦੇ ਹਨ ।
Wealth, the supernatural spiritual powers of the Siddhas, and the nine treasures come to those who meditate on the Lord, and conquer their own soul.
ਬਿਨਵੰਤਿ ਨਾਨਕੁ ਵਡਭਾਗਿ ਪਾਈਅਹਿ ਸਾਧ ਸਾਜਨ ਮੀਤਾ ॥੨॥
ਹੇ ਭਾਈ! ਨਾਨਕ ਬੇਨਤੀ ਕਰਦਾ ਹੈ ਕਿ ਗੁਰਮੁਖ ਸੱਜਣ ਮਿੱਤਰ ਵੱਡੀ ਕਿਸਮਤ ਨਾਲ ਹੀ ਮਿਲਦੇ ਹਨ ।੨।
Prays Nanak, it is only by great good fortune that the Holy Saints, the Lord's companions, are found, O friends. ||2||
ਜਿਨੀ ਸਚੁ ਵਣੰਜਿਆ ਹਰਿ ਜੀਉ ਸੇ ਪੂਰੇ ਸਾਹਾ ਰਾਮ ॥
ਜਿਨ੍ਹਾਂ ਮਨੁੱਖਾਂ ਨੇ (ਸਦਾ) ਸਦਾ-ਥਿਰ ਰਹਿਣ ਵਾਲੇ ਹਰਿ-ਨਾਮ ਦਾ ਵਪਾਰ ਕੀਤਾ ਹੈ ਉਹ ਭਰੇ ਭੰਡਾਰਾਂ ਵਾਲੇ ਸ਼ਾਹੂਕਾਰ ਹਨ,
Those who deal in Truth, O Dear Lord, are the perfect bankers.
ਬਹੁਤੁ ਖਜਾਨਾ ਤਿੰਨ ਪਹਿ ਹਰਿ ਜੀਉ ਹਰਿ ਕੀਰਤਨੁ ਲਾਹਾ ਰਾਮ ॥
ਉਹਨਾਂ ਪਾਸ (ਹਰਿ-ਨਾਮ ਦਾ) ਬਹੁਤ ਖ਼ਜ਼ਾਨਾ ਹੈ, ਉਹ (ਇਸ ਵਪਾਰ ਵਿਚ) ਪਰਮਾਤਮਾ ਦੀ ਸਿਫ਼ਤਿ-ਸਾਲਾਹ (ਦੀ) ਖੱਟੀ ਖੱਟਦੇ ਹਨ ।
They possess the great treasure, O Dear Lord, and they reap the profit of the Lord's Praise.
ਕਾਮੁ ਕ੍ਰੋਧੁ ਨ ਲੋਭੁ ਬਿਆਪੈ ਜੋ ਜਨ ਪ੍ਰਭ ਸਿਉ ਰਾਤਿਆ ॥
ਜੇਹੜੇ ਮਨੁੱਖ ਪਰਮਾਤਮਾ ਨਾਲ ਰੱਤੇ ਰਹਿੰਦੇ ਹਨ, ਉਹਨਾਂ ਉੱਤੇ ਨਾਹ ਕਾਮ, ਨਾਹ ਕੋ੍ਰਧ ਨਾਹ ਲੋਭ, ਕੋਈ ਭੀ ਆਪਣਾ ਜ਼ੋਰ ਨਹੀਂ ਪਾ ਸਕਦਾ, ਉਹ ਇਕ ਪਰਮਾਤਮਾ ਨਾਲ ਹੀ ਡੂੰਘੀ ਸਾਂਝ ਪਾਂਦੇ ਹਨ,
Sexual desire, anger and greed do not cling to those who are attuned to God.
ਏਕੁ ਜਾਨਹਿ ਏਕੁ ਮਾਨਹਿ ਰਾਮ ਕੈ ਰੰਗਿ ਮਾਤਿਆ ॥
ਉਹ ਇਕ ਪਰਮਾਤਮਾ ਨੂੰ ਹੀ (ਪੱਕਾ ਸਾਥੀ) ਮੰਨਦੇ ਹਨ, ਉਹ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦੇ ਹਨ ।
They know the One, and they believe in the One; they are intoxicated with the Lord's Love.
ਲਗਿ ਸੰਤ ਚਰਣੀ ਪੜੇ ਸਰਣੀ ਮਨਿ ਤਿਨਾ ਓਮਾਹਾ ॥
ਉਹ ਮਨੁੱਖ ਗੁਰੂ ਦੀ ਚਰਨੀਂ ਲੱਗ ਕੇ ਪਰਮਾਤਮਾ ਦੀ ਸਰਨ ਪਏ ਰਹਿੰਦੇ ਹਨ, ਉਹਨਾਂ ਦੇ ਮਨ ਵਿਚ (ਪਰਮਾਤਮਾ ਦੇ ਮਿਲਾਪ ਦਾ) ਚਾਉ ਚੜ੍ਹਿਆ ਰਹਿੰਦਾ ਹੈ ।
They fall at the Feet of the Saints, and seek their Sanctuary; their minds are filled with joy.
ਬਿਨਵੰਤਿ ਨਾਨਕੁ ਜਿਨ ਨਾਮੁ ਪਲੈ ਸੇਈ ਸਚੇ ਸਾਹਾ ॥੩॥
ਨਾਨਕ ਬੇਨਤੀ ਕਰਦਾ ਹੈ, ਜਿਨ੍ਹਾਂ ਮਨੁੱਖਾਂ ਦੇ ਪਾਸ ਪਰਮਾਤਮਾ ਦਾ ਨਾਮ-ਧਨ ਹੈ ਉਹੀ ਐਸੇ ਹਨ ਜੋ ਸਦਾ ਲਈ ਸ਼ਾਹੂਕਾਰ ਟਿਕੇ ਰਹਿੰਦੇ ਹਨ ।
Prays Nanak, those who have the Naam in their laps are the true bankers. ||3||
ਨਾਨਕ ਸੋਈ ਸਿਮਰੀਐ ਹਰਿ ਜੀਉ ਜਾ ਕੀ ਕਲ ਧਾਰੀ ਰਾਮ ॥
ਹੇ ਨਾਨਕ! (ਸਦਾ) ਉਸ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ (ਸਾਰੇ ਸੰਸਾਰ ਵਿਚ) ਜਿਸ ਦੀ ਸੱਤਾ ਕੰਮ ਕਰ ਰਹੀ ਹੈ ।
O Nanak, meditate on that Dear Lord, who supports all by His almighty strength.
ਗੁਰਮੁਖਿ ਮਨਹੁ ਨ ਵੀਸਰੈ ਹਰਿ ਜੀਉ ਕਰਤਾ ਪੁਰਖੁ ਮੁਰਾਰੀ ਰਾਮ ॥
(ਹੇ ਨਾਨਕ! ਗੁਰੂ ਦੀ ਸਰਨ ਪੈਣਾ ਚਾਹੀਦਾ ਹੈ) ਗੁਰੂ ਦੀ ਸਰਨ ਪਿਆਂ ਸਰਬ-ਵਿਆਪਕ ਕਰਤਾਰ ਪ੍ਰਭੂ ਮਨ ਤੋਂ ਨਹੀਂ ਭੁੱਲਦਾ ।
In their minds, the Gurmukhs do not forget the Dear Lord, the Primal Creator Lord.
ਦੂਖੁ ਰੋਗੁ ਨ ਭਉ ਬਿਆਪੈ ਜਿਨ੍ਹੀ ਹਰਿ ਹਰਿ ਧਿਆਇਆ ॥
ਜਿਨ੍ਹਾਂ ਮਨੁੱਖਾਂ ਨੇ (ਸਦਾ) ਪਰਮਾਤਮਾ ਦਾ ਸਿਮਰਨ ਕੀਤਾ ਹੈ, ਉਹਨਾਂ ਉੱਤੇ ਕੋਈ ਰੋਗ, ਕੋਈ ਦੁੱਖ, ਕੋਈ ਡਰ ਆਪਣਾ ਜ਼ੋਰ ਨਹੀਂ ਪਾ ਸਕਦਾ ।
Pain, disease and fear do not cling to those who meditate on the Lord, Har, Har.
ਸੰਤ ਪ੍ਰਸਾਦਿ ਤਰੇ ਭਵਜਲੁ ਪੂਰਬਿ ਲਿਖਿਆ ਪਾਇਆ ॥
ਉਹਨਾਂ ਨੇ ਗੁਰੂ ਦੀ ਕਿਰਪਾ ਨਾਲ ਇਹ ਸੰਸਾਰ-ਸਮੁੰਦਰ ਤਰ ਲਿਆ (ਸਮਝੋ), ਪੂਰਬਲੇ ਜਨਮ ਵਿਚ ਕੀਤੀ ਕਮਾਈ ਅਨੁਸਾਰ (ਮੱਥੇ ਉੱਤੇ ਭਗਤੀ ਦਾ) ਲਿਖਿਆ ਲੇਖ ਉਹਨਾਂ ਨੂੰ ਪ੍ਰਾਪਤ ਹੋ ਗਿਆ ।
By the Grace of the Saints, they cross over the terrifying world-ocean, and obtain their pre-ordained destiny.
ਵਜੀ ਵਧਾਈ ਮਨਿ ਸਾਂਤਿ ਆਈ ਮਿਲਿਆ ਪੁਰਖੁ ਅਪਾਰੀ ॥
ਉਹਨਾਂ ਦੇ ਅੰਦਰ ਚੜ੍ਹਦੀ ਕਲਾ ਪ੍ਰਬਲ ਹੋ ਗਈ, ਉਹਨਾਂ ਦੇ ਮਨ ਵਿਚ ਠੰਡ ਪੈ ਗਈ, ਉਹਨਾਂ ਨੂੰ ਬੇਅੰਤ ਪ੍ਰਭੂ ਮਿਲ ਪਿਆ ।
They are congratulated and applauded, their minds are at peace, and they meet the infinite Lord God.
ਬਿਨਵੰਤਿ ਨਾਨਕੁ ਸਿਮਰਿ ਹਰਿ ਹਰਿ ਇਛ ਪੁੰਨੀ ਹਮਾਰੀ ॥੪॥੩॥
ਨਾਨਕ ਬੇਨਤੀ ਕਰਦਾ ਹੈ, ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਮੇਰੀ ਭੀ (ਪ੍ਰਭੂ-ਮਿਲਾਪ ਵਾਲੀ ਚਿਰਾਂ ਦੀ) ਆਸ ਪੂਰੀ ਹੋ ਗਈ ਹੈ ।੪।੩।
Prays Nanak, by meditating in remembrance on the Lord, Har, Har, my desires are fulfilled. ||4||3||