ਸਲੋਕ ਮਃ ੩ ॥
Shalok, Third Mehl:
ਨਾਨਕ ਗਿਆਨੀ ਜਗੁ ਜੀਤਾ ਜਗਿ ਜੀਤਾ ਸਭੁ ਕੋਇ ॥
ਹੇ ਨਾਨਕ! ਗਿਆਨਵਾਨ ਮਨੁੱਖ ਨੇ ਸੰਸਾਰ ਨੂੰ (ਭਾਵ, ਮਾਇਆ ਦੇ ਮੋਹ ਨੂੰ) ਜਿੱਤ ਲਿਆ ਹੈ, (ਤੇ ਗਿਆਨੀ ਤੋਂ ਬਿਨਾ) ਹਰ ਇਕ ਮਨੁੱਖ ਨੂੰ ਸੰਸਾਰ ਨੇ ਜਿੱਤਿਆ ਹੈ
O Nanak, the spiritually wise one has conquered all others.
ਨਾਮੇ ਕਾਰਜ ਸਿਧਿ ਹੈ ਸਹਜੇ ਹੋਇ ਸੁ ਹੋਇ ॥
(ਗਿਆਨੀ ਦੇ) ਅਸਲੀ ਕਰਨ ਵਾਲੇ ਕੰਮ (ਭਾਵ, ਮਨੁੱਖਾ ਜਨਮ ਨੂੰ ਸਵਾਰਨ) ਦੀ ਸਫਲਤਾ ਨਾਮ ਜਪਣ ਨਾਲ ਹੀ ਹੰੁਦੀ ਹੈ ਉਸ ਨੂੰ ਇਉਂ ਜਾਪਦਾ ਹੈ ਕਿ ਜੋ ਕੁਝ ਹੋ ਰਿਹਾ ਹੈ, ਪ੍ਰਭੂ ਦੀ ਰਜ਼ਾ ਵਿਚ ਹੋ ਰਿਹਾ ਹੈ ।
Through the Name, his affairs are brought to perfection; whatever happens is by His Will.
ਗੁਰਮਤਿ ਮਤਿ ਅਚਲੁ ਹੈ ਚਲਾਇ ਨ ਸਕੈ ਕੋਇ ॥
ਸਤਿਗੁਰੂ ਦੀ ਮੱਤ ਤੇ ਤੁਰਿਆਂ (ਗਿਆਨੀ ਮਨੁੱਖ ਦੀ) ਮੱਤ ਪੱਕੀ ਹੋ ਜਾਂਦੀ ਹੈ
Under Guru's Instruction, his mind is held steady; no one can make him waver.
ਭਗਤਾ ਕਾ ਹਰਿ ਅੰਗੀਕਾਰੁ ਕਰੇ ਕਾਰਜੁ ਸੁਹਾਵਾ ਹੋਇ ॥
ਕੋਈ (ਮਾਇਕ ਵਿਹਾਰ) ਉਸ ਨੂੰ ਡੁਲਾ ਨਹੀਂ ਸਕਦਾ (ਉਸ ਨੂੰ ਨਿਸਚਾ ਹੰੁਦਾ ਹੈ ਕਿ) ਪ੍ਰਭੂ ਭਗਤਾਂ ਦਾ ਸਾਥ ਨਿਭਾਉਂਦਾ ਹੈ (ਤੇ ਉਹਨਾਂ ਦਾ ਹਰੇਕ) ਕੰਮ ਰਾਸ ਆ ਜਾਂਦਾ ਹੈ ।
The Lord makes His devotee His own, and his affairs are adjusted.
ਮਨਮੁਖ ਮੂਲਹੁ ਭੁਲਾਇਅਨੁ ਵਿਚਿ ਲਬੁ ਲੋਭੁ ਅਹੰਕਾਰੁ ॥
ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਪ੍ਰਭੂ ਤੋਂ ਭੁੱਲੇ ਹੋਏ ਹਨ, ਕਿਉਂਕਿ ਉਹਨਾਂ ਦੇ ਅੰਦਰ ਲੱਬ ਲੋਭ ਤੇ ਅਹੰਕਾਰ ਹੈ ।
The self-willed manmukhs have been led astray from the very beginning; within them lurks greed, avarice and ego.
ਝਗੜਾ ਕਰਦਿਆ ਅਨਦਿਨੁ ਗੁਦਰੈ ਸਬਦਿ ਨ ਕਰੈ ਵੀਚਾਰੁ ॥
ਉਹਨਾਂ ਦਾ ਹਰੇਕ ਦਿਨ (ਲੱਬ ਲੋਭ ਆਦਿਕ ਸੰਬੰਧੀ) ਝਗੜਾ ਕਰਦਿਆਂ ਗੁਜ਼ਰਦਾ ਹੈ, ਉਹ ਗੁਰੂ ਦੇ ਸ਼ਬਦ ਵਿਚ ਵਿਚਾਰ ਨਹੀਂ ਕਰਦੇ ।
Their nights and days pass in argument, and they do not reflect upon the Word of the Shabad.
ਸੁਧਿ ਮਤਿ ਕਰਤੈ ਹਿਰਿ ਲਈ ਬੋਲਨਿ ਸਭੁ ਵਿਕਾਰੁ ॥
ਕਰਤਾਰ ਨੇ ਉਹਨਾਂ ਮਨਮੁਖਾਂ ਦੀ ਹੋਸ਼ ਤੇ ਅਕਲ ਖੋਹ ਲਈ ਹੈ ਉਹ ਨਿਰੇ ਵਿਕਾਰਾਂ ਦੇ ਬਚਨ ਹੀ ਬੋਲਦੇ ਹਨ
The Creator has taken away their subtle intellect, and all their speech is corrupt.
ਦਿਤੈ ਕਿਤੈ ਨ ਸੰਤੋਖੀਅਨਿ ਅੰਤਰਿ ਤ੍ਰਿਸਨਾ ਬਹੁਤੁ ਅਗ੍ਯਾਨੁ ਅੰਧਾਰੁ ॥
ਉਹ ਕਿਸੇ ਭੀ ਦਾਤਿ ਦੇ ਮਿਲਣ ਤੇ ਰੱਜਦੇ ਨਹੀਂ ਕਿਉਂਕਿ ਉਹਨਾਂ ਦੇ ਮਨ ਵਿਚ ਬੜੀ ਤ੍ਰਿਸ਼ਨਾ ਅਗਿਆਨ ਤੇ ਹਨੇਰਾ ਹੈ ।
No matter what they are given, they are not satisfied; within them is desire, and the great darkness of ignorance.
ਨਾਨਕ ਮਨਮੁਖਾ ਨਾਲਹੁ ਤੁਟੀਆ ਭਲੀ ਜਿਨਾ ਮਾਇਆ ਮੋਹਿ ਪਿਆਰੁ ॥੧॥
ਹੇ ਨਾਨਕ! (ਅਜੇਹੇ) ਮਨਮੁਖਾਂ ਨਾਲੋਂ ਸੰਬੰਧ ਟੁੱਟਾ ਹੋਇਆ ਹੀ ਚੰਗਾ ਹੈ, ਕਿਉਂਕਿ ਉਹਨਾਂ ਦਾ ਪਿਆਰ ਤਾਂ ਮਾਇਆ ਦੇ ਮੋਹ ਵਿਚ ਹੈ ।੧।
O Nanak, it is right to break with the self-willed manmukhs; to them, the love of Maya is sweet. ||1||