ਮਃ ੩ ॥
Third Mehl:
ਤਿਨ੍ਹ ਭਉ ਸੰਸਾ ਕਿਆ ਕਰੇ ਜਿਨ ਸਤਿਗੁਰੁ ਸਿਰਿ ਕਰਤਾਰੁ ॥
ਜਿਨ੍ਹਾਂ ਦੇ ਸਿਰ ਪ੍ਰਭੂ ਤੇ ਗੁਰੂ ਹੈ (ਭਾਵ, ਜੋ ਪ੍ਰਭੂ ਤੇ ਗੁਰੂ ਨੂੰ ਰਾਖਾ ਸਮਝਦੇ ਹਨ), ਡਰ ਤੇ ਚਿੰਤਾ ਉਹਨਾਂ ਦਾ ਕੀਹ ਵਿਗਾੜ ਸਕਦੇ ਹਨ?
What can fear and doubt do to those, who have given their heads to the Creator, and to the True Guru?
ਧੁਰਿ ਤਿਨ ਕੀ ਪੈਜ ਰਖਦਾ ਆਪੇ ਰਖਣਹਾਰੁ ॥
ਰੱਖਿਆ ਕਰਨ ਵਾਲਾ ਪ੍ਰਭੂ ਆਪ ਉਹਨਾਂ ਦੀ ਲਾਜ ਸਦਾ ਤੋਂ ਰੱਖਦਾ ਆਇਆ ਹੈ ।
He who has preserved honor from the beginning of time, He shall preserve their honor as well.
ਮਿਲਿ ਪ੍ਰੀਤਮ ਸੁਖੁ ਪਾਇਆ ਸਚੈ ਸਬਦਿ ਵੀਚਾਰਿ ॥
ਹੇ ਨਾਨਕ! ਜੋ ਸੁਖਦਾਤਾ ਪ੍ਰਭੂ ਆਪ ਹੀ (ਸਭ ਦੀ) ਪਰਖ ਕਰਨ ਵਾਲਾ ਹੈ ਉਸ ਦੀ ਉਹ ਸੇਵਾ ਕਰਦੇ ਹਨ
Meeting their Beloved, they find peace; they reflect upon the True Word of the Shabad.
ਨਾਨਕ ਸੁਖਦਾਤਾ ਸੇਵਿਆ ਆਪੇ ਪਰਖਣਹਾਰੁ ॥੨॥
ਤੇ (ਇਸ ਤਰ੍ਹਾਂ) ਸੱਚੇ ਸ਼ਬਦ ਦੀ ਰਾਹੀਂ ਵੀਚਾਰ ਕਰ ਕੇ ਤੇ ਹਰੀ ਪ੍ਰੀਤਮ ਨੂੰ ਮਿਲ ਕੇ ਸੁਖ ਪਾਉਂਦੇ ਹਨ ।੨।
O Nanak, I serve the Giver of Peace; He Himself is the Assessor. ||2||