ਸਲੋਕ ਮਃ ੩ ॥
Shalok, Third Mehl:
ਗੁਰਮੁਖਿ ਸਚੈ ਭਾਵਦੇ ਦਰਿ ਸਚੈ ਸਚਿਆਰ ॥
ਸਤਿਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਸੱਚੇ ਪ੍ਰਭੂ ਨੂੰ ਪਿਆਰੇ ਲੱਗਦੇ ਹਨ ਤੇ ਸੱਚੇ ਦੇ ਦਰ ਤੇ ਉਹ ਸੱਚ ਦੇ ਵਾਪਾਰੀ (ਸਮਝੇ ਜਾਂਦੇ ਹਨ)
The Gurmukhs are pleasing to the True Lord; they are judged to be true in the True Court.
ਸਾਜਨ ਮਨਿ ਆਨੰਦੁ ਹੈ ਗੁਰ ਕਾ ਸਬਦੁ ਵੀਚਾਰ ॥
ਸਤਿਗੁਰੂ ਦੇ ਸ਼ਬਦ ਨੂੰ ਵਿਚਾਰਨ ਵਾਲੇ ਉਹਨਾਂ ਸੱਜਨਾਂ ਦੇ ਮਨ ਵਿਚ (ਸਦਾ) ਖਿੜਾਉ ਹੰੁਦਾ ਹੈ
The minds of such friends are filled with bliss, as they reflect upon the Word of the Guru's Shabad.
ਅੰਤਰਿ ਸਬਦੁ ਵਸਾਇਆ ਦੁਖੁ ਕਟਿਆ ਚਾਨਣੁ ਕੀਆ ਕਰਤਾਰਿ ॥
ਸਤਿਗੁਰੂ ਦਾ ਸ਼ਬਦ ਉਹਨਾਂ ਨੇ ਹਿਰਦੇ ਵਿਚ ਵਸਾਇਆ ਹੈ (ਇਸ ਲਈ) ਸਿਰਜਣਹਾਰ ਨੇ ਉਹਨਾਂ ਦਾ ਦੁੱਖ ਕੱਟਿਆ ਹੈ ਤੇ ਉਹਨਾਂ ਦੇ ਹਿਰਦੇ ਵਿੱਚ ਚਾਨਣ ਕੀਤਾ ਹੈ
They enshrine the Shabad within their hearts; their pain is dispelled, and the Creator blesses them with the Divine Light.
ਨਾਨਕ ਰਖਣਹਾਰਾ ਰਖਸੀ ਆਪਣੀ ਕਿਰਪਾ ਧਾਰਿ ॥੧॥
ਹੇ ਨਾਨਕ! ਰੱਖਿਆ ਕਰਨ ਵਾਲਾ ਪ੍ਰਭੂ ਆਪਣੀ ਮੇਹਰ ਨਾਲ ਉਹਨਾਂ ਦੀ ਸਦਾ ਰੱਖਿਆ ਕਰਦਾ ਹੈ ।੧।
O Nanak, the Savior Lord shall save them, and shower them with His Mercy. ||1||