ਪਉੜੀ ॥
Pauree:
ਤੁਧੁ ਆਪੇ ਧਰਤੀ ਸਾਜੀਐ ਚੰਦੁ ਸੂਰਜੁ ਦੁਇ ਦੀਵੇ ॥
(ਹੇ ਪਰਮਾਤਮਾ !) ਤੂੰ ਆਪ ਹੀ ਧਰਤੀ ਰਚੀ ਹੈ, ਤੇ (ਇਸ ਦੇ ਵਾਸਤੇ) ਚੰਦ ਤੇ ਸੂਰਜ (ਮਾਨੋ) ਦੋ ਦੀਵੇ (ਬਣਾਏ ਹਨ)
You Yourself created the earth, and the two lamps of the sun and the moon.
ਦਸ ਚਾਰਿ ਹਟ ਤੁਧੁ ਸਾਜਿਆ ਵਾਪਾਰੁ ਕਰੀਵੇ ॥
(ਜੀਵਾਂ ਦੇ ਸੱਚਾ) ਵਾਪਾਰ ਕਰਨ ਲਈ ਚੌਦਾਂ (ਲੋਕ) (ਮਾਨੋ) ਹੱਟੀਆਂ ਬਣਾ ਦਿੱਤੀਆਂ ਹਨ
You created the fourteen world-shops, in which Your Business is transacted.
ਇਕਨਾ ਨੋ ਹਰਿ ਲਾਭੁ ਦੇਇ ਜੋ ਗੁਰਮੁਖਿ ਥੀਵੇ ॥
ਜੋ ਜੀਵ ਗੁਰੂ ਦੇ ਸਨਮੁਖ ਹੋ ਗਏ ਹਨ, ਉਹਨਾਂ ਨੂੰ ਹਰੀ ਨਫ਼ਾ ਬਖ਼ਸ਼ਦਾ ਹੈ, (ਭਾਵ, ਉਹਨਾਂ ਦਾ ਜਨਮ ਸਫਲਾ ਕਰਦਾ ਹੈ)
The Lord bestows His Profits on those who become Gurmukh.
ਤਿਨ ਜਮਕਾਲੁ ਨ ਵਿਆਪਈ ਜਿਨ ਸਚੁ ਅੰਮ੍ਰਿਤੁ ਪੀਵੇ ॥
ਤੇ ਜਮਕਾਲ ਉਨ੍ਹਾਂ ਤੇ ਜਬ੍ਹਾ ਨਹੀਂ ਪਾ ਸਕਦਾ ਜਿਨ੍ਹਾਂ ਨੇ ਆਤਮਕ ਜੀਵਨ ਦੇਣ ਵਾਲਾ ਸਦਾ-ਥਿਰ ਨਾਮ-ਜਲ ਪੀਤਾ ਹੈ,
The Messenger of Death does not touch those who drink in the True Ambrosial Nectar.
ਓਇ ਆਪਿ ਛੁਟੇ ਪਰਵਾਰ ਸਿਉ ਤਿਨ ਪਿਛੈ ਸਭੁ ਜਗਤੁ ਛੁਟੀਵੇ ॥੩॥
ਉਹ (ਜਮਕਾਲ ਤੋਂ) ਬਚ ਜਾਂਦੇ ਹਨ, ਅਤੇ ਉਹਨਾਂ ਦੇ ਪੂਰਨਿਆਂ ਤੇ ਤੁਰ ਕੇ ਸਾਰਾ ਸੰਸਾਰ ਬਚ ਜਾਂਦਾ ਹੈ ।੩।
They themselves are saved, along with their family, and all those who follow them are saved as well. ||3||