ਮਃ ੩ ॥
Third Mehl:
ਆਪਣਾ ਆਪੁ ਨ ਪਛਾਣੈ ਮੂੜਾ ਅਵਰਾ ਆਖਿ ਦੁਖਾਏ ॥
ਮੂਰਖ ਮਨੁੱਖ ਆਪਣੇ ਆਪ ਦੀ ਪਛਾਣ ਨਹੀਂ ਕਰਦਾ ਤੇ ਹੋਰਨਾਂ ਨੂੰ ਆਖ ਕੇ ਦੁਖਾਉਂਦਾ ਹੈ,
The fool does not understand his own self; he annoys others with his speech.
ਮੁੰਢੈ ਦੀ ਖਸਲਤਿ ਨ ਗਈਆ ਅੰਧੇ ਵਿਛੁੜਿ ਚੋਟਾ ਖਾਏ ॥
(ਸਤਿਗੁਰੂ ਦੇ ਦਰ ਤੇ ਪਹੰੁਚ ਕੇ ਭੀ) ਅੰਨ੍ਹੇ ਦੀ ਮੁੱਢ ਦੀ (ਦੂਜਿਆਂ ਨੂੰ ਦੁਖਾਉਣ ਦੀ) ਵਾਦੀ ਦੂਰ ਨਹੀਂ ਹੰੁਦੀ, ਤੇ (ਹਰੀ ਤੋਂ) ਵਿਛੁੱੜ ਕੇ ਦੁਖ ਸਹਿੰਦਾ ਹੈ ।
His underlying nature does not leave him; separated from the Lord, he suffers cruel blows.
ਸਤਿਗੁਰ ਕੈ ਭੈ ਭੰਨਿ ਨ ਘੜਿਓ ਰਹੈ ਅੰਕਿ ਸਮਾਏ ॥
ਮੂਰਖ ਮਨੁੱਖ ਸਤਿਗੁਰੂ ਦੇ ਡਰ ਵਿਚ ਰਹਿ ਕੇ ਮਨ (ਦੇ ਪਿਛਲੇ ਮੰਦੇ ਸੰਸਕਾਰਾਂ) ਨੂੰ ਭੰਨ ਕੇ (ਨਵੇਂ ਸਿਰੇ ਸਿਮਰਨ ਵਾਲੇ ਸੰਸਕਾਰ) ਨਹੀਂ ਘੜਦਾ, (ਜਿਸ ਕਰਕੇ) (ਪ੍ਰਭੂ ਦੀ) ਗੋਦੀ ਵਿਚ ਸਮਾਇਆ ਰਹੇ,
Through the fear of the True Guru, he has not changed and reformed himself, so that he might merge in the lap of God.
ਅਨਦਿਨੁ ਸਹਸਾ ਕਦੇ ਨ ਚੂਕੈ ਬਿਨੁ ਸਬਦੈ ਦੁਖੁ ਪਾਏ ॥
ਹਰ ਰੋਜ਼ ਕਿਸੇ ਵੇਲੇ ਭੀ ਉਸਦੀ ਚਿੰਤਾ ਦੂਰ ਨਹੀਂ ਹੰੁਦੀ, ਸ਼ਬਦ (ਦਾ ਆਸਰਾ ਲੈਣ ਤੋਂ) ਬਿਨਾ ਦੁੱਖ ਪਾਉਂਦਾ ਹੈ ।
Night and day, his doubts never stop; without the Word of the Shabad, he suffers in pain.
ਕਾਮੁ ਕ੍ਰੋਧੁ ਲੋਭੁ ਅੰਤਰਿ ਸਬਲਾ ਨਿਤ ਧੰਧਾ ਕਰਤ ਵਿਹਾਏ ॥
ਮੂਰਖ ਦੇ ਹਿਰਦੇ ਵਿਚ ਕਾਮ, ਕੋ੍ਰਧ ਤੇ ਲੋਭ ਜ਼ੋਰਾਂ ਵਿਚ ਹੈ, ਤੇ ਸਦਾ ਧੰਧੇ ਕਰਦਿਆਂ ਉਮਰ ਗੁਜ਼ਰਦੀ ਹੈ,
Sexual desire, anger and greed are so powerful within him; he passes his life constantly entangled in worldly affairs.
ਚਰਣ ਕਰ ਦੇਖਤ ਸੁਣਿ ਥਕੇ ਦਿਹ ਮੁਕੇ ਨੇੜੈ ਆਏ ॥
ਪੈਰ, ਹੱਥ, (ਅੱਖੀਆਂ) ਵੇਖ ਵੇਖ ਕੇ ਤੇ (ਕੰਨ) ਸੁਣ ਸੁਣ ਕੇ ਥੱਕ ਗਏ ਹਨ, (ਉਮਰ ਦੇ) ਦਿਨ ਮੁੱਕ ਗਏ ਹਨ,
His feet, hands, eyes and ears are exhausted; his days are numbered, and his death is immanent.
ਸਚਾ ਨਾਮੁ ਨ ਲਗੋ ਮੀਠਾ ਜਿਤੁ ਨਾਮਿ ਨਵ ਨਿਧਿ ਪਾਏ ॥
ਜਿਸ ਨਾਮ ਦੀ ਰਾਹੀਂ ਨੌ ਨਿਧੀਆਂ ਲੱਭ ਪੈਣ ਉਹ ਸੱਚਾ ਨਾਮ (ਮੂਰਖ ਨੂੰ) ਪਿਆਰਾ ਨਹੀਂ ਲੱਗਦਾ, (ਲੱਗੇ ਭੀ ਕਿਵੇਂ?)
The True Name does not seem sweet to him - the Name by which the nine treasures are obtained.
ਜੀਵਤੁ ਮਰੈ ਮਰੈ ਫੁਨਿ ਜੀਵੈ ਤਾਂ ਮੋਖੰਤਰੁ ਪਾਏ ॥
(ਸੰਸਾਰ ਵਿਚ) ਵਰਤਦਾ ਹੋਇਆ (ਸੰਸਾਰ ਵਲੋਂ) ਮੁਰਦਾ ਹੋ ਜਾਵੇ (ਇਸ ਤਰ੍ਹਾਂ) ਮਰ ਕੇ ਫੇਰ (ਹਰੀ ਦੀ ਯਾਦ ਵਿਚ) ਸੁਰਜੀਤ ਹੋਵੇ, ਤਾਂ ਹੀ ਮੁਕਤੀ ਦਾ ਭੇਤ ਲੱਭਦਾ ਹੈ ।
But if he remains dead while yet alive, then by so dying, he truly lives; thus, he attains liberation.
ਧੁਰਿ ਕਰਮੁ ਨ ਪਾਇਓ ਪਰਾਣੀ ਵਿਣੁ ਕਰਮਾ ਕਿਆ ਪਾਏ ॥
ਪਰ ਜਿਸ ਮਨੁੱਖ ਨੂੰ ਧੁਰੋਂ ਪਰਮਾਤਮਾ ਦੀ ਬਖ਼ਸ਼ਸ਼ ਨਸੀਬ ਨਾਹ ਹੋਈ, ਉਹ (ਪਿਛਲੇ ਚੰਗੇ ਸੰਸਕਾਰਾਂ ਵਾਲੇ) ਕੰਮਾਂ ਤੋਂ ਬਿਨਾ (ਹੁਣ ਬੰਦਗੀ ਵਾਲੇ ਸੰਸਕਾਰ) ਕਿਥੋਂ ਲਭੇ?
But if he is not blessed with such pre-ordained karma, then without this karma, what can he obtain?
ਗੁਰ ਕਾ ਸਬਦੁ ਸਮਾਲਿ ਤੂ ਮੂੜੇ ਗਤਿ ਮਤਿ ਸਬਦੇ ਪਾਏ ॥
ਹੇ ਮੂਰਖ! ਸਤਿਗੁਰੂ ਦੇ ਸ਼ਬਦ ਨੂੰ (ਹਿਰਦੇ ਵਿਚ) ਸਾਂਭ, (ਕਿਉਂਕਿ) ਉੱਚੀ ਆਤਮਕ ਅਵਸਥਾ ਤੇ ਭਲੀ ਮਤਿ ਸ਼ਬਦ ਤੋਂ ਹੀ ਮਿਲਦੀ ਹੈ ।
Meditate in remembrance on the Word of the Guru's Shabad, you fool; through the Shabad, you shall obtain salvation and wisdom.
ਨਾਨਕ ਸਤਿਗੁਰੁ ਤਦ ਹੀ ਪਾਏ ਜਾਂ ਵਿਚਹੁ ਆਪੁ ਗਵਾਏ ॥੨॥
(ਪਰ,) ਹੇ ਨਾਨਕ! ਸਤਿਗੁਰੂ ਭੀ ਤਦੋਂ ਹੀ ਮਿਲਦਾ ਹੈ ਜਦੋਂ ਮਨੁੱਖ ਹਿਰਦੇ ਵਿਚੋਂ ਅਹੰਕਾਰ ਦੂਰ ਕਰਦਾ ਹੈ ।੨।
O Nanak, he alone finds the True Guru, who eliminates self-conceit from within. ||2||