ਪਉੜੀ ॥
Pauree:
ਜਿਸ ਦੈ ਚਿਤਿ ਵਸਿਆ ਮੇਰਾ ਸੁਆਮੀ ਤਿਸ ਨੋ ਕਿਉ ਅੰਦੇਸਾ ਕਿਸੈ ਗਲੈ ਦਾ ਲੋੜੀਐ ॥
ਜਿਸ ਮਨੁੱਖ ਦੇ ਹਿਰਦੇ ਵਿਚ ਪਿਆਰਾ ਪ੍ਰਭੂ ਨਿਵਾਸ ਕਰੇ, ਉਸ ਨੂੰ ਕਿਸੇ ਗੱਲ ਦੀ ਚਿੰਤਾ ਨਹੀਂ ਰਹਿ ਜਾਂਦੀ ।
One whose consciousness is filled with my Lord Master - why should he feel anxious about anything?
ਹਰਿ ਸੁਖਦਾਤਾ ਸਭਨਾ ਗਲਾ ਕਾ ਤਿਸ ਨੋ ਧਿਆਇਦਿਆ ਕਿਵ ਨਿਮਖ ਘੜੀ ਮੁਹੁ ਮੋੜੀਐ ॥
ਪ੍ਰਭੂ ਹਰ ਕਿਸਮ ਦਾ ਸੁਖ ਦੇਣ ਵਾਲਾ ਹੈ, ਉਸ ਦਾ ਸਿਮਰਨ ਕਰਨ ਤੋਂ ਇਕ ਖਿਨ ਭਰ ਭੀ ਨਹੀਂ ਹਟਣਾ ਚਾਹੀਦਾ ।
The Lord is the Giver of Peace, the Lord of all things; why would we turn our faces away from His meditation, even for a moment, or an instant?
ਜਿਨਿ ਹਰਿ ਧਿਆਇਆ ਤਿਸ ਨੋ ਸਰਬ ਕਲਿਆਣ ਹੋਏ ਨਿਤ ਸੰਤ ਜਨਾ ਕੀ ਸੰਗਤਿ ਜਾਇ ਬਹੀਐ ਮੁਹੁ ਜੋੜੀਐ ॥
ਜਿਸ ਮਨੁੱਖ ਨੇ ਹਰੀ ਨੂੰ ਸਿਮਰਿਆ ਹੈ, ਉਸ ਨੂੰ ਸਾਰੇ ਸੁਖ ਪ੍ਰਾਪਤ ਹੰੁਦੇ ਹਨ, (ਇਸ ਵਾਸਤੇ) ਸਦਾ ਸਾਧ ਸੰਗਤ ਵਿਚ ਜਾ ਕੇ ਬੈਠਣਾ ਚਾਹੀਦਾ ਹੈ ਤੇ (ਪ੍ਰਭੂ ਦੇ ਗੁਣਾਂ ਬਾਰੇ) ਵਿਚਾਰ ਕਰਨੀ ਚਾਹੀਦੀ ਹੈ ।
One who meditates on the Lord obtains all pleasures and comforts; let us go each and every day, to sit in the Saints' Society.
ਸਭਿ ਦੁਖ ਭੁਖ ਰੋਗ ਗਏ ਹਰਿ ਸੇਵਕ ਕੇ ਸਭਿ ਜਨ ਕੇ ਬੰਧਨ ਤੋੜੀਐ ॥
ਹਰੀ ਦੇ ਭਗਤ ਦੇ ਸਾਰੇ ਕਲੇਸ਼ ਭੁੱਖਾਂ ਤੇ ਰੋਗ ਦੂਰ ਹੋ ਜਾਂਦੇ ਹਨ, ਤੇ ਸਾਰੇ ਬੰਧਨ ਟੁੱਟ ਜਾਂਦੇ ਹਨ,
All the pain, hunger, and disease of the Lord's servant are eradicated; the bonds of the humble beings are torn away.
ਹਰਿ ਕਿਰਪਾ ਤੇ ਹੋਆ ਹਰਿ ਭਗਤੁ ਹਰਿ ਭਗਤ ਜਨਾ ਕੈ ਮੁਹਿ ਡਿਠੈ ਜਗਤੁ ਤਰਿਆ ਸਭੁ ਲੋੜੀਐ ॥੪॥
(ਕਿਉਂਕਿ) ਹਰੀ ਦਾ ਭਗਤ ਹਰੀ ਦੀ ਆਪਣੀ ਕਿਰਪਾ ਨਾਲ ਬਣਦਾ ਹੈ । ਚਾਹੀਦਾ ਤਾਂ ਇਹ ਹੈ ਕਿ ਹਰੀ ਦੇ ਭਗਤਾਂ ਦਾ ਦਰਸ਼ਨ ਕਰ ਕੇ (ਭਾਵ, ਉਹਨਾਂ ਦੀ ਸੰਗਤਿ ਵਿਚ ਰਹਿ ਕੇ) ਸਾਰਾ ਸੰਸਾਰ ਤਰ ਜਾਏ ।
By the Lord's Grace, one becomes the Lord's devotee; beholding the face of the Lord's humble devotee, the whole world is saved and carried across. ||4||