ਮਃ ੩ ॥
Third Mehl:
ਨਾਨਕ ਤਰਵਰੁ ਏਕੁ ਫਲੁ ਦੁਇ ਪੰਖੇਰੂ ਆਹਿ ॥
ਹੇ ਨਾਨਕ! (ਸੰਸਾਰ ਰੂਪ) ਰੁੱਖ (ਹੈ, ਇਸ) ਨੂੰ (ਮਾਇਆ ਦਾ ਮੋਹ ਰੂਪ) ਇਕ ਫਲ (ਲੱਗਾ ਹੋਇਆ ਹੈ)
O Nanak, the tree has one fruit, but two birds are perched upon it.
ਆਵਤ ਜਾਤ ਨ ਦੀਸਹੀ ਨਾ ਪਰ ਪੰਖੀ ਤਾਹਿ ॥
(ਉਸ ਰੁੱਖ ਉਤੇ) ਦੋ (ਕਿਸਮ ਦੇ, ਗੁਰਮੁਖ ਤੇ ਮਨਮੁਖ) ਪੰਛੀ ਹਨ, ਉਹਨਾਂ ਪੰਛੀਆਂ ਨੂੰ ਖੰਭ ਨਹੀਂ ਹਨ ਤੇ ਉਹ ਆਉਂਦੇ ਜਾਂਦੇ ਦਿੱਸਦੇ ਨਹੀਂ, (ਭਾਵ, ਇਹ ਨਹੀਂ ਪਤਾ ਲੱਗਦਾ ਕਿ ਇਹ ਜੀਵ-ਪੰਛੀ ਕਿਧਰੋਂ ਆਉਂਦੇ ਹਨ ਤੇ ਕਿਧਰ ਚਲੇ ਜਾਂਦੇ ਹਨ)
They are not seen coming or going; these birds have no wings.
ਬਹੁ ਰੰਗੀ ਰਸ ਭੋਗਿਆ ਸਬਦਿ ਰਹੈ ਨਿਰਬਾਣੁ ॥
ਬਹੁਤੇ ਰੰਗਾਂ (ਵਿਚ ਸੁਆਦ ਲੈਣ) ਵਾਲੇ ਨੇ ਰਸਾਂ ਨੂੰ ਚੱਖਿਆ ਹੈ ਤੇ ਨਿਰ-ਚਾਹ (ਪੰਛੀ) ਸ਼ਬਦ ਵਿਚ (ਲੀਨ) ਰਹਿੰਦਾ ਹੈ ।
One enjoys so many pleasures, while the other, through the Word of the Shabad, remains in Nirvaanaa.
ਹਰਿ ਰਸਿ ਫਲਿ ਰਾਤੇ ਨਾਨਕਾ ਕਰਮਿ ਸਚਾ ਨੀਸਾਣੁ ॥੨॥
ਹੇ ਨਾਨਕ! ਹਰੀ ਦੀ ਕਿਰਪਾ ਨਾਲ (ਜਿਨ੍ਹਾਂ ਦੇ ਮੱਥੇ ਤੇ) ਸੱਚਾ ਟਿੱਕਾ ਹੈ, ਉਹ ਨਾਮ ਦੇ ਰਸ (ਰੂਪ) ਫਲ (ਦੇ ਸੁਆਦ) ਵਿਚ ਮਸਤ ਹਨ ।੨।
Imbued with the subtle essence of the fruit of the Lord's Name, O Nanak, the soul bears the True Insignia of God's Grace. ||2||