ਪਉੜੀ ॥
Pauree:
ਆਪੇ ਧਰਤੀ ਆਪੇ ਹੈ ਰਾਹਕੁ ਆਪਿ ਜੰਮਾਇ ਪੀਸਾਵੈ ॥
ਪ੍ਰਭੂ ਆਪ ਹੀ ਭੁਇਂ ਹੈ ਆਪ ਹੀ ਉਸ ਦਾ ਵਾਹੁਣ ਵਾਲਾ ਹੈ, ਆਪ ਹੀ (ਅੰਨ) ਉਗਾਉਂਦਾ ਹੈ ਤੇ ਆਪ ਹੀ ਪਿਹਾਉਂਦਾ ਹੈ
He Himself is the field, and He Himself is the farmer. He Himself grows and grinds the corn.
ਆਪਿ ਪਕਾਵੈ ਆਪਿ ਭਾਂਡੇ ਦੇਇ ਪਰੋਸੈ ਆਪੇ ਹੀ ਬਹਿ ਖਾਵੈ ॥
ਆਪੇ ਹੀ ਪਕਾਉਂਦਾ ਹੈ ਤੇ ਆਪ ਹੀ ਭਾਂਡੇ ਦੇ ਕੇ ਵਰਤਾਉਂਦਾ ਹੈ ਤੇ ਆਪ ਹੀ ਬਹਿ ਕੇ ਖਾਂਦਾ ਹੈ ।
He Himself cooks it, He Himself puts the food in the dishes, and He Himself sits down to eat.
ਆਪੇ ਜਲੁ ਆਪੇ ਦੇ ਛਿੰਗਾ ਆਪੇ ਚੁਲੀ ਭਰਾਵੈ ॥
ਆਪ ਹੀ ਜਲ ਦਿੰਦਾ ਹੈ ਤੇ ਛਿੰਗਾ ਭੀ ਆਪ ਦੇਂਦਾ ਹੈ ਤੇ ਆਪ ਹੀ ਚੁਲੀ ਕਰਾਉਂਦਾ ਹੈ ।
He Himself is the water, He Himself gives the tooth-pick, and He Himself offers the mouthwash.
ਆਪੇ ਸੰਗਤਿ ਸਦਿ ਬਹਾਲੈ ਆਪੇ ਵਿਦਾ ਕਰਾਵੈ ॥
ਹਰੀ ਆਪ ਹੀ ਸੰਗਤਿ ਨੂੰ ਸੱਦ ਕੇ ਬਿਠਾਉਂਦਾ ਹੈ ਤੇ ਆਪ ਹੀ ਵਿਦਾ ਕਰਦਾ ਹੈ ।
He Himself calls and seats the congregation, and He Himself bids them goodbye.
ਜਿਸ ਨੋ ਕਿਰਪਾਲੁ ਹੋਵੈ ਹਰਿ ਆਪੇ ਤਿਸ ਨੋ ਹੁਕਮੁ ਮਨਾਵੈ ॥੬॥
ਜਿਸ ਉਤੇ ਪ੍ਰਭੂ ਆਪ ਦਇਆਲ ਹੰੁਦਾ ਹੈ ਉਸ ਨੂੰ ਆਪਣੀ ਰਜ਼ਾ (ਮਿੱਠੀ ਕਰ ਕੇ) ਮਨਾਂਦਾ ਹੈ ।੬।
One whom the Lord Himself blesses with His Mercy - the Lord causes him to walk according to His Will. ||6||