ਸ਼ਬਦ. ੨੧ 
 
ਤੀਰਥੁ ਤਪੁ ਦਇਆ ਦਤੁ ਦਾਨੁ ॥
ਤੀਰਥ ਜਾਤ੍ਰਾ, ਤਪਾਂ ਦੀ ਸਾਧਨਾ, (ਜੀਆਂ ਤੇ) ਦਇਆ ਕਰਨੀ, ਦਿੱਤਾ ਹੋਇਆ ਦਾਨ ਦੀ
Pilgrimages, austere discipline, compassion and charity
 
ਜੇ ਕੋ ਪਾਵੈ ਤਿਲ ਕਾ ਮਾਨੁ ॥
ਜੇ ਕਿਸੇ ਮਨੱੁਖ ਨੂੰ ਕੋਈ ਵਡਿਆਈ ਮਿਲ ਭੀ ਜਾਏ, ਤਾਂ ਰਤਾ-ਮਾਤਰ ਹੀ ਮਿਲਦੀ ਹੈ।
-these, by themselves, bring only an iota of merit.
 
ਸੁਣਿਆ ਮੰਨਿਆ ਮਨਿ ਕੀਤਾ ਭਾਉ ॥
ਜਿਸ ਮਨੱੁਖ ਨੇ ਅਕਾਲ ਪੁਰਖ ਦੇ ਨਾਮ ਵਿਚ) ਸੁਰਤ ਜੋੜੀ ਹੈ, (ਜਿਸ ਦਾ ਮਨ ਨਾਮ ਵਿਚ) ਪਤੀਜ ਗਿਆ ਹੈ. (ਅਤੇ ਜਿਸ ਨੇ ਆਪਣੇ ਮਨ) ਵਿਚ (ਅਕਾਲ ਪੁਰਖ ਦਾ) ਪਿਆਰ ਜਮਾਇਆ ਹੈ,
Listening and believing with love and humility in your mind,
 
ਅੰਤਰਗਤਿ ਤੀਰਥਿ ਮਲਿ ਨਾਉ ॥
ਉਸ ਮਨੱੁਖ ਨੇ (ਮਾਨੋ) ਆਪਣੇ ਅੰਦਰਲੇ ਤੀਰਥ ਵਿਚ ਮਲ ਮਲ ਕੇ ਇਸ਼ਨਾਨ ਕਰ ਲਿਆ ਹੈ ।
cleanse yourself with the Name, at the sacred shrine deep within.
 
ਸਭਿ ਗੁਣ ਤੇਰੇ ਮੈ ਨਾਹੀ ਕੋਇ ॥
ਮੇਰੀ ਕੋਈ ਪਾਂਇਆਂ ਨਹੀਂ (ਕਿ ਮੈਂ ਤੇਰੇ ਗੁਣ ਗਾ ਸਕਾਂ), ਇਹ ਸਭ ਤੇਰੀਆਂ ਹੀ ਵਡਿਆਈਆਂ ਹਨ।
All virtues are Yours, Lord, I have none at all.
 
ਵਿਣੁ ਗੁਣ ਕੀਤੇ ਭਗਤਿ ਨ ਹੋਇ ॥
(ਹੇ ਅਕਾਲ ਪੁਰਖ !) ਜੇ ਤੂੰ (ਆਪ ਆਪਣੇ) ਗੁਣ (ਮੇਰੇ ਵਿਚ) ਪੈਦਾ ਨਾਹ ਕਰੇਂ ਤਾਂ ਮੈਥੋਂ ਤੇਰੀ ਭਗਤੀ ਨਹੀਂ ਹੋ ਸਕਦੀ।
Without virtue, there is no devotional worship.
 
ਸੁਅਸਤਿ ਆਥਿ ਬਾਣੀ ਬਰਮਾਉ ॥
(ਹੇ ਨਿਰੰਕਾਰ !) ਤੇਰੀ ਸਦਾ ਜੈ ਹੋਵੇ ! ਤੂੰ ਆਪ ਹੀ ਮਾਇਆ ਹੈਂ, ਤੂੰ ਆਪ ਹੀ ਬਾਣੀ ਹੈਂ, ਤੂੰ ਆਪ ਹੀ ਬ੍ਰਹਮਾ ਹੈਂ ।
I bow to the Lord of the World, to His Word, to Brahma the Creator.
 
ਸਤਿ ਸੁਹਾਣੁ ਸਦਾ ਮਨਿ ਚਾਉ ॥
ਤੂੰ ਸਦਾ-ਥਿਰ ਹੈਂ, ਸੋਹਣਾ ਹੈਂ, ਤੇਰੇ ਮਨ ਵਿਚ ਸਦਾ ਖਿੜਾਉ ਹੈ,
He is Beautiful, True and Eternally Joyful.
 
ਕਵਣੁ ਸੁ ਵੇਲਾ ਵਖਤੁ ਕਵਣੁ ਕਵਣ ਥਿਤਿ ਕਵਣੁ ਵਾਰੁ ॥
ਕਿਹੜਾ ਉਹ ਵੇਲਾ ਤੇ ਵਕਤ ਸੀ, ਕਿਹੜੀ ਥਿਤ ਸੀ, ਕਿਹੜਾ ਦਿਨ ਸੀ,
What was that time, and what was that moment? What was that day, and what was that date?
 
ਕਵਣਿ ਸਿ ਰੁਤੀ ਮਾਹੁ ਕਵਣੁ ਜਿਤੁ ਹੋਆ ਆਕਾਰੁ ॥
ਕਿਹੜੀਆਂ ਉਹ ਰੁੱਤਾਂ ਸਨ ਅਤੇ ਕਿਹੜਾ ਉਹ ਮਹੀਨਾ ਸੀ, ਜਦੋਂ ਇਹ ਸੰਸਾਰ ਬਣਿਆ ਸੀ ?
What was that season, and what was that month, when the Universe was created?
 
ਵੇਲ ਨ ਪਾਈਆ ਪੰਡਤੀ ਜਿ ਹੋਵੈ ਲੇਖੁ ਪੁਰਾਣੁ ॥
ਉਸ ਸਮੇੰ ਦਾ ਪੰਡਤਾਂ ਨੂੰ ਭੀ ਪਤਾ ਨਾਹ ਲੱਗਾ, ਤਾਂ (ਇਸ ਮਜ਼ਮੂਨ ਉੱਤੇ ਭੀ) ਇਕ ਪੁਰਾਣ ਲਿਖਿਆ ਹੁੰਦਾ ।
The Pandits, the religious scholars, cannot find that time, even if it is written in the Puraanas.
 
ਵਖਤੁ ਨ ਪਾਇਓ ਕਾਦੀਆ ਜਿ ਲਿਖਨਿ ਲੇਖੁ ਕੁਰਾਣੁ ॥
ਉਸ ਸਮੇਂ ਦੀ ਕਾਜ਼ੀਆਂ ਨੂੰ ਖ਼ਬਰ ਨਾਹ ਲੱਗ ਸਕੀ, ਨਹੀਂ ਤਾਂ ਉਹ ਲੇਖ ਲਿਖ ਦੇਂਦੇ ਜਿਵੇਂ ਉਹਨਾਂ (ਆਇਤਾਂ ਇਕੱਠੀਆਂ ਕਰ ਕੇ) ਕੁਰਾਨ (ਲਿਖਿਆ ਸੀ)।
That time is not known to the Qazis, who study the Koran.
 
ਥਿਤਿ ਵਾਰੁ ਨਾ ਜੋਗੀ ਜਾਣੈ ਰੁਤਿ ਮਾਹੁ ਨਾ ਕੋਈ ॥
ਕਿਹੜੀ ਥਿੱਤ ਸੀ, (ਕਿਹੜਾ) ਵਾਰ ਸੀ, ਇਹ ਗੱਲ ਕੋਈ ਜੋਗੀ ਭੀ ਨਹੀਂ ਜਾਣਦਾ। ਕੋਈ ਮਨੁੱਖ ਨਹੀਂ (ਦੱਸ ਨਹੀਂ ਸਕਦਾ) ਕਿ ਤਦੋਂ ਕਿਹੜੀ ਰੱੁਤ ਸੀ ਅਤੇ ਕਿਹੜਾ ਮਹੀਨਾ ਸੀ।
The day and the date are not known to the Yogis, nor is the month or the season.
 
ਜਾ ਕਰਤਾ ਸਿਰਠੀ ਕਉ ਸਾਜੇ ਆਪੇ ਜਾਣੈ ਸੋਈ ॥
ਜੋ ਸਿਰਜਣਹਾਰ ਇਸ ਜਗਤ ਨੂੰ ਪੈਦਾ ਕਰਦਾ ਹੈ, ਉਹ ਆਪ ਹੀ ਜਾਣਦਾ ਹੈ (ਕਿ ਜਗਤ ਕਦੋਂ ਰਚਿਆ)।
The Creator who created this creation-only He Himself knows.
 
ਕਿਵ ਕਰਿ ਆਖਾ ਕਿਵ ਸਾਲਾਹੀ ਕਿਉ ਵਰਨੀ ਕਿਵ ਜਾਣਾ ॥
ਮੈਂ ਕਿਸ ਤਰ੍ਹਾਂ (ਅਕਾਲ ਪੁਰਖ ਦੀ ਵਡਿਆਈ) ਦੱਸਾਂ, ਕਿਸ ਤਰ੍ਹਾਂ ਅਕਾਲ ਪੁਰਖ ਦੀ ਸਿਫਤਿ-ਸਾਲਾਹ ਕਰਾਂ, ਕਿਸ ਤਰ੍ਹਾਂ (ਅਕਾਲ ਪੁਰਖ ਦੀ ਵਡਿਆਈ) ਵਰਣਨ ਕਰਾਂ ਅਤੇ ਕਿਸ ਤਰ੍ਹਾਂ ਸਮਝ ਸਕਾਂ ?
How can we speak of Him? How can we praise Him? How can we describe Him? How can we know Him?
 
ਨਾਨਕ ਆਖਣਿ ਸਭੁ ਕੋ ਆਖੈ ਇਕ ਦੂ ਇਕੁ ਸਿਆਣਾ ॥
ਹੇ ਨਾਨਕ ! ਹਰੇਕ ਜੀਵ ਆਪਣੇ ਆਪ ਨੂੰ ਦੂਜੇ ਨਾਲੋਂ ਸਿਆਣਾ ਸਮਝ ਕੇ (ਅਕਾਲ ਪੁਰਖ ਦੀ ਵਡਿਆਈ) ਦੱਸਣ ਦਾ ਜਤਨ ਕਰਦਾ ਹੈ, (ਪਰ ਦੱਸ ਨਹੀਂ ਸਕਦਾ)।
O Nanak, everyone speaks of Him, each one wiser than the rest.
 
ਵਡਾ ਸਾਹਿਬੁ ਵਡੀ ਨਾਈ ਕੀਤਾ ਜਾ ਕਾ ਹੋਵੈ ॥
ਅਕਾਲ ਪੁਰਖ (ਸਭ ਤੋਂ) ਵੱਡਾ ਹੈ, ਉਸ ਦੀ ਵਡਿਆਈ ਉੱਚੀ ਹੈ। ਜੋ ਕੁਝ ਜਗਤ ਵਿਚ ਹੋ ਰਿਹਾ ਹੈ, ਉਸੇ ਦਾ ਕੀਤਾ ਹੋ ਰਿਹਾ ਹੈ।
Great is the Master, Great is His Name. Whatever happens is according to His Will.
 
ਨਾਨਕ ਜੇ ਕੋ ਆਪੌ ਜਾਣੈ ਅਗੈ ਗਇਆ ਨ ਸੋਹੈ ॥੨੧॥
ਹੇ ਨਾਨਕ ! ਜੇ ਕੋਈ ਮਨੁੱਖ ਆਪਣੀ ਅਕਲ ਦੇ ਆਸਰੇ (ਪ੍ਰਭੂ ਦੀ ਵਡਿਆਈ ਦਾ ਅੰਤ ਪਾਣ ਦਾ) ਜਤਨ ਕਰੇ, ਉਹ ਅਕਾਲ ਪੁਰਖ ਦੇ ਦਰ ’ਤੇ ਜਾ ਕੇ ਆਦਰ ਨਹੀਂ ਪਾਂਦਾ ।੨੧।
O Nanak, one who claims to know everything shall not be decorated in the world hereafter. ||21||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by