ਸਲੋਕ ਮਃ ੧ ॥
Shalok, First Mehl:
ਕੁਦਰਤਿ ਕਰਿ ਕੈ ਵਸਿਆ ਸੋਇ ॥
ਸ੍ਰਿਸ਼ਟੀ (ਪੈਦਾ ਕਰਨ ਵਾਲਾ ਪ੍ਰਭੂ) ਆਪ ਹੀ (ਇਸ ਵਿਚ) ਵੱਸ ਰਿਹਾ ਹੈ
He created the Creative Power of the Universe, within which He dwells.
ਵਖਤੁ ਵੀਚਾਰੇ ਸੁ ਬੰਦਾ ਹੋਇ ॥
ਇੱਥੇ ਜੋ ਮਨੁੱਖ (ਮਨੁੱਖਾ ਜਨਮ) ਦੇ ਸਮੇ ਨੂੰ ਵਿਚਾਰਦਾ ਹੈ (ਭਾਵ, ਜੋ ਇਹ ਸੋਚਦਾ ਹੈ ਕਿ ਇਸ ਸ੍ਰਿਸ਼ਟੀ ਵਿਚ ਮਨੁੱਖਾ ਸਰੀਰ ਕਾਹਦੇ ਲਈ ਮਿਲਿਆ ਹੈ) ਉਹ (ਉਸ ਪ੍ਰਭੂ ਦਾ) ਸੇਵਕ ਬਣ ਜਾਂਦਾ ਹੈ
One who reflects upon his allotted span of life, becomes the slave of God.
ਕੁਦਰਤਿ ਹੈ ਕੀਮਤਿ ਨਹੀ ਪਾਇ ॥
ਪ੍ਰਭੂ (ਆਪਣੀ ਰਚੀ) ਕੁਦਰਤਿ ਵਿਚ ਵਿਆਪਕ ਹੈ, ਉਸ ਦਾ ਮੁੱਲ ਪੈ ਨਹੀਂ ਸਕਦਾ;
The value of the Creative Power of the Universe cannot be known.
ਜਾ ਕੀਮਤਿ ਪਾਇ ਤ ਕਹੀ ਨ ਜਾਇ ॥
ਜੇ ਕੋਈ ਮੁੱਲ ਪਾਣ ਦਾ ਜਤਨ ਭੀ ਕਰੇ, ਤਾਂ ਉਸ ਦਾ ਮੁੱਲ ਦੱਸਿਆ ਨਹੀਂ ਜਾ ਸਕਦਾ
Even if its value were known, it could not be described.
ਸਰੈ ਸਰੀਅਤਿ ਕਰਹਿ ਬੀਚਾਰੁ ॥
ਜੋ ਮਨੁੱਖ ਨਿਰੀ ਸ਼ਰ੍ਹਾ ਆਦਿ (ਭਾਵ, ਬਾਹਰਲੀਆਂ ਧਾਰਮਿਕ ਰਸਮਾਂ) ਦੀ ਹੀ ਵਿਚਾਰ ਕਰਦੇ ਹਨ
Some think about religious rituals and regulations,
ਬਿਨੁ ਬੂਝੇ ਕੈਸੇ ਪਾਵਹਿ ਪਾਰੁ ॥
ਉਹ (ਜੀਵਨ ਦੇ ਸਹੀ ਮਨੋਰਥ ਨੂੰ) ਸਮਝਣ ਤੋਂ ਬਿਨਾ (ਜੀਵਨ ਦਾ) ਪਾਰਲਾ ਕੰਢਾ ਕਿਵੇਂ ਲੱਭ ਸਕਦੇ ਹਨ ?
but without understanding, how can they cross over to the other side?
ਸਿਦਕੁ ਕਰਿ ਸਿਜਦਾ ਮਨੁ ਕਰਿ ਮਖਸੂਦੁ ॥
(ਹੇ ਭਾਈ !) ਰੱਬ ਤੇ ਭਰੋਸਾ ਰੱਖ—ਇਹ ਹੈ ਉਸ ਦੇ ਅੱਗੇ ਸਿਰ ਨਿਵਾਉਣਾ, ਆਪਣੇ ਮਨ ਨੂੰ ਰੱਬ ਵਿਚ ਜੋੜਨਾ—ਇਸ ਨੰੂ ਜ਼ਿੰਦਗੀ ਦਾ ਨਿਸ਼ਾਨਾ ਬਣਾ
Let sincere faith be your bowing in prayer, and let the conquest of your mind be your objective in life.
ਜਿਹ ਧਿਰਿ ਦੇਖਾ ਤਿਹ ਧਿਰਿ ਮਉਜੂਦੁ ॥੧॥
ਫਿਰ ਜਿਸ ਪਾਸੇ ਵੇਖੀਏ, ਉਸ ਪਾਸੇ ਰੱਬ ਹਾਜ਼ਰ ਦਿੱਸਦਾ ਹੈ ।੧।
Wherever I look, there I see God's Presence. ||1||