ਪਉੜੀ ॥
Pauree:
ਜਦਹੁ ਆਪੇ ਥਾਟੁ ਕੀਆ ਬਹਿ ਕਰਤੈ ਤਦਹੁ ਪੁਛਿ ਨ ਸੇਵਕੁ ਬੀਆ ॥
ਜਦੋਂ ਪ੍ਰਭੂ ਨੇ ਆਪ ਹੀ ਬਹਿ ਕੇ ਰਚਨਾ ਰਚੀ ਤਦੋਂ ਉਸ ਨੇ ਕਿਸੇ ਦੂਸਰੇ ਸੇਵਕ ਪਾਸੋਂ ਸਲਾਹ ਨਹੀਂ ਲਈ ਸੀ
When the Creator, sitting all by Himself, created the Universe, he did not consult with any of His servants;
ਤਦਹੁ ਕਿਆ ਕੋ ਲੇਵੈ ਕਿਆ ਕੋ ਦੇਵੈ ਜਾਂ ਅਵਰੁ ਨ ਦੂਜਾ ਕੀਆ ॥
ਜਦੋਂ ਹੋਰ ਦੂਸਰਾ ਕੋਈ ਪੈਦਾ ਹੀ ਨਹੀਂ ਸੀ ਕੀਤਾ, ਤਾਂ ਕਿਸੇ ਨੇ ਕਿਸੇ ਪਾਸੋਂ ਲੈਣਾ ਕੀਹ ਸੀ ਤੇ ਦੇਣਾ ਕੀਹ ਸੀ? (ਭਾਵ, ਕੋਈ ਐਸਾ ਹੈ ਹੀ ਨਹੀਂ ਸੀ ਜੋ ਪਰਮਾਤਮਾ ਨੂੰ ਸਲਾਹ ਦੇ ਸਕਦਾ) ।
so what can anyone take, and what can anyone give, when He did not create any other like Himself?
ਫਿਰਿ ਆਪੇ ਜਗਤੁ ਉਪਾਇਆ ਕਰਤੈ ਦਾਨੁ ਸਭਨਾ ਕਉ ਦੀਆ ॥
ਫਿਰ ਹਰੀ ਨੇ ਆਪ ਹੀ ਸੰਸਾਰ ਨੂੰ ਪੈਦਾ ਕੀਤਾ ਤੇ ਸਭ ਜੀਵਾਂ ਨੂੰ ਰੋਜ਼ੀ ਦਿੱਤੀ ।
Then, after fashioning the world, the Creator blessed all with His blessings.
ਆਪੇ ਸੇਵ ਬਣਾਈਅਨੁ ਗੁਰਮੁਖਿ ਆਪੇ ਅੰਮ੍ਰਿਤੁ ਪੀਆ ॥
ਗੁਰੂ ਦੀ ਰਾਹੀਂ ਸਿਮਰਨ ਦੀ ਜੁਗਤਿ ਪ੍ਰਭੂ ਨੇ ਆਪ ਹੀ ਬਣਾਈ ਤੇ ਆਪ ਹੀ ਉਸ ਨੇ (ਨਾਮ-ਰੂਪ) ਅੰਮ੍ਰਿਤ ਪੀਤਾ
He Himself instructs us in His service, and as Gurmukh, we drink in His Ambrosial Nectar.
ਆਪਿ ਨਿਰੰਕਾਰ ਆਕਾਰੁ ਹੈ ਆਪੇ ਆਪੇ ਕਰੈ ਸੁ ਥੀਆ ॥੭॥
ਪ੍ਰਭੂ ਆਪ ਹੀ ਆਕਾਰ ਤੋਂ ਰਹਿਤ ਹੈ ਤੇ ਆਪ ਹੀ ਆਕਾਰ ਵਾਲਾ ਹੈ, ਜੋ ਉਹ ਆਪ ਕਰਦਾ ਹੈ ਸੋਈ ਹੰੁਦਾ ਹੈ ।੭।
He Himself is formless, and He Himself is formed; whatever He Himself does, comes to pass. ||7||