ਸਲੋਕ ਮਃ ੩ ॥
Shalok, Third Mehl:
ਗੁਰਮੁਖਿ ਪ੍ਰਭੁ ਸੇਵਹਿ ਸਦ ਸਾਚਾ ਅਨਦਿਨੁ ਸਹਜਿ ਪਿਆਰਿ ॥
ਸਤਿਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਹਰ ਵੇਲੇ ਸਹਿਜ ਅਵਸਥਾ ਵਿਚ ਲਿਵ ਜੋੜ ਕੇ (ਭਾਵ, ਸਦਾ ਇਕਾਗਰ ਚਿੱਤ ਰਹਿ ਕੇ) ਸਦਾ ਸੱਚੇ ਪ੍ਰਭੂ ਨੂੰ ਸਿਮਰਦੇ ਹਨ
The Gurmukhs serve God forever; night and day, they are steeped in the Love of the True Lord.
ਸਦਾ ਅਨੰਦਿ ਗਾਵਹਿ ਗੁਣ ਸਾਚੇ ਅਰਧਿ ਉਰਧਿ ਉਰਿ ਧਾਰਿ ॥
ਤੇ ਹੇਠ ਉਪਰ (ਸਭ ਥਾਈਂ) ਵਿਆਪਕ ਹਰੀ ਨੂੰ ਹਿਰਦੇ ਵਿਚ ਪ੍ਰੋ ਕੇ ਚੜ੍ਹਦੀ ਕਲਾ ਵਿਚ (ਰਹਿ ਕੇ) ਸਦਾ ਸੱਚੇ ਦੀ ਸਿਫ਼ਤਿ-ਸਾਲਾਹ ਕਰਦੇ ਹਨ ।
They are in bliss forever, singing the Glorious Praises of the True Lord; in this world and in the next, they keep Him clasped to their hearts.
ਅੰਤਰਿ ਪ੍ਰੀਤਮੁ ਵਸਿਆ ਧੁਰਿ ਕਰਮੁ ਲਿਖਿਆ ਕਰਤਾਰਿ ॥
ਧੁਰੋਂ ਹੀ ਕਰਤਾਰ ਨੇ (ਉਹਨਾਂ ਲਈ) ਬਖ਼ਸ਼ਸ਼ (ਦਾ ਫ਼ੁਰਮਾਨ) ਲਿਖ ਦਿੱਤਾ ਹੈ (ਇਸ ਕਰਕੇ) ਉਹਨਾਂ ਦੇ ਹਿਰਦੇ ਵਿਚ ਪਿਆਰਾ ਪ੍ਰਭੂ ਵੱਸਦਾ ਹੈ
Their Beloved dwells deep within; the Creator pre-ordained this destiny.
ਨਾਨਕ ਆਪਿ ਮਿਲਾਇਅਨੁ ਆਪੇ ਕਿਰਪਾ ਧਾਰਿ ॥੧॥
ਹੇ ਨਾਨਕ! ਉਸ ਪ੍ਰਭੂ ਨੇ ਆਪ ਹੀ ਕਿਰਪਾ ਕਰ ਕੇ ਉਹਨਾਂ ਨੂੰ ਆਪਣੇ ਵਿਚ ਮਿਲਾ ਲਿਆ ਹੈ ।੧।
O Nanak, He blends them into Himself; He Himself showers His Mercy upon them. ||1||