ਸਲੋਕ ਮਃ ੩ ॥
Shalok, Third Mehl:
ਸੇਖਾ ਅੰਦਰਹੁ ਜੋਰੁ ਛਡਿ ਤੂ ਭਉ ਕਰਿ ਝਲੁ ਗਵਾਇ ॥
ਹੇ ਸ਼ੇਖ਼! ਹਿਰਦੇ ਵਿਚੋਂ ਹਠ ਛੱਡ ਦੇਹ, ਇਹ ਝੱਲ-ਪੁਣਾ ਦੂਰ ਕਰ ਤੇ ਸਤਿਗੁਰੂ ਦਾ ਡਰ ਹਿਰਦੇ ਵਿਚ ਵਸਾ (ਭਾਵ, ਅਦਬ ਵਿਚ ਆ)
O Shaykh, abandon your cruel nature; live in the Fear of God and give up your madness.
ਗੁਰ ਕੈ ਭੈ ਕੇਤੇ ਨਿਸਤਰੇ ਭੈ ਵਿਚਿ ਨਿਰਭਉ ਪਾਇ ॥
ਸਤਿਗੁਰੂ ਦੇ ਅਦਬ ਵਿਚ ਰਹਿ ਕੇ ਨਿਰਭਉ ਪ੍ਰਭੂ ਨੂੰ ਲੱਭ ਕੇ ਕਈ ਏਸ ਡਰ ਦੀ ਰਾਹੀਂ ਤਰ ਗਏ ਹਨ ।
Through the Fear of the Guru, many have been saved; in this fear, find the Fearless Lord.
ਮਨੁ ਕਠੋਰੁ ਸਬਦਿ ਭੇਦਿ ਤੂੰ ਸਾਂਤਿ ਵਸੈ ਮਨਿ ਆਇ ॥
(ਹੇ ਸ਼ੇਖ!) ਆਪਣੇ ਕਰੜੇ ਮਨ ਨੂੰ (ਭਾਵ, ਮਨ ਨੂੰ ਜੋ ਹਠ ਦੇ ਕਾਰਨ ਕਠੋਰ ਹੈ) ਸਤਿਗੁਰੂ ਦੇ ਸ਼ਬਦ ਨਾਲ ਵਿੰਨ੍ਹ ਤਾਂ ਕਿ ਤੇਰੇ ਮਨ ਵਿਚ ਸ਼ਾਂਤੀ ਤੇ ਠੰਡ ਆ ਕੇ ਵੱਸੇ,
Pierce your stone heart with the Word of the Shabad; let peace and tranquility come to abide in your mind.
ਸਾਂਤੀ ਵਿਚਿ ਕਾਰ ਕਮਾਵਣੀ ਸਾ ਖਸਮੁ ਪਾਏ ਥਾਇ ॥
ਫੇਰ ਇਸ ਵਿਚ (ਭਜਨ ਬੰਦਗੀ ਵਾਲੀ) ਜੋ ਕਾਰ ਕਰੇਂਗਾ, ਮਾਲਕ ਉਸ ਨੂੰ ਕਬੂਲ ਕਰੇਗਾ,
If good deeds are done in this state of peace, they are approved by the Lord and Master.
ਨਾਨਕ ਕਾਮਿ ਕ੍ਰੋਧਿ ਕਿਨੈ ਨ ਪਾਇਓ ਪੁਛਹੁ ਗਿਆਨੀ ਜਾਇ ॥੧॥
ਹੇ ਨਾਨਕ! ਕਿਸੇ ਗਿਆਨ ਵਾਲੇ ਨੂੰ ਜਾ ਕੇ ਪੁੱਛ ਲੈ, ਕਾਮ ਤੇ ਕੋ੍ਰਧ (ਆਦਿਕ ਵਿਕਾਰਾਂ) ਦੇ ਅਧੀਨ ਹੋਇਆਂ ਕਿਸੇ ਨੂੰ ਭੀ ਰੱਬ ਨਹੀਂ ਲੱਭਾ ।੧।
O Nanak, through sexual desire and anger, no one has ever found God - go, and ask any wise man. ||1||