ਮਃ ੩ ॥
Third Mehl:
ਮਨਮੁਖ ਮਾਇਆ ਮੋਹੁ ਹੈ ਨਾਮਿ ਨ ਲਗੋ ਪਿਆਰੁ ॥
ਮਨਮੁਖ ਦਾ ਮਾਇਆ ਵਿਚ ਮੋਹ ਹੈ (ਇਸ ਕਰ ਕੇ) ਨਾਮ ਵਿਚ ਉਸਦਾ ਪਿਆਰ ਨਹੀਂ ਬਣਦਾ,
The self-willed manmukh is emotionally attached to Maya - he has no love for the Naam.
ਕੂੜੁ ਕਮਾਵੈ ਕੂੜੁ ਸੰਗ੍ਰਹੈ ਕੂੜੁ ਕਰੇ ਆਹਾਰੁ ॥
ਉਹ (ਮਾਇਆ ਰੂਪ) ਕੂੜ ਕਮਾਉਂਦਾ, ਕੂੜ ਇਕੱਠਾ ਕਰਦਾ ਹੈ ਤੇ ਕੂੜ ਨੂੰ ਹੀ ਆਪਣੀ ਖ਼ੁਰਾਕ ਬਣਾਉਂਦਾ ਹੈ (ਭਾਵ, ਜ਼ਿੰਦਗੀ ਦਾ ਆਸਰਾ ਸਮਝਦਾ ਹੈ) ।
He practices falsehood, gathers in falsehood, and makes falsehood his sustenance.
ਬਿਖੁ ਮਾਇਆ ਧਨੁ ਸੰਚਿ ਮਰਹਿ ਅੰਤੇ ਹੋਇ ਸਭੁ ਛਾਰੁ ॥
(ਮਨ ਦੇ ਅਧੀਨ ਹੋਏ ਮਨੁੱਖ) ਵਿਹੁ ਰੂਪ ਮਾਇਆ-ਧਨ ਨੂੰ ਇਕੱਠਾ ਕਰ ਕਰ ਕੇ ਖਪਦੇ ਮਰਦੇ ਹਨ ਤੇ ਉਹ ਸਾਰਾ ਧਨ ਅਖ਼ੀਰ ਵੇਲੇ ਸੁਆਹ ਹੋ ਜਾਂਦਾ ਹੈ (ਭਾਵ, ਸੁਆਹ ਵਾਂਗ ਵਿਅਰਥ ਹੋ ਜਾਂਦਾ ਹੈ)
He collects the poisonous wealth of Maya, and then dies; in the end, it is all reduced to ashes.
ਕਰਮ ਧਰਮ ਸੁਚ ਸੰਜਮ ਕਰਹਿ ਅੰਤਰਿ ਲੋਭੁ ਵਿਕਾਰੁ ॥
ਉਹ ਆਪਣੇ ਵਲੋਂ ਆਤਮਕ ਕੰਮ ਭੀ ਕਰਦੇ ਹਨ) ਕਰਮ ਧਰਮ ਪਵਿਤ੍ਰਤਾ ਦੇ ਸਾਧਨ ਤੇ ਹੋਰ ਸੰਜਮ (ਭੀ) ਕਰਦੇ ਹਨ (ਪਰ) ਉਹਨਾਂ ਦੇ ਹਿਰਦੇ ਵਿਚ ਲੋਭ ਤੇ ਵਿਕਾਰ (ਹੀ) ਰਹਿੰਦਾ ਹੈ ।
He practices religious rituals, purity and austere self-discipline, but within, there is greed and corruption.
ਨਾਨਕ ਜਿ ਮਨਮੁਖੁ ਕਮਾਵੈ ਸੁ ਥਾਇ ਨਾ ਪਵੈ ਦਰਗਹਿ ਹੋਇ ਖੁਆਰੁ ॥੨॥
ਹੇ ਨਾਨਕ! ਮਨ ਦੇ ਅਧੀਨ ਹੋਇਆ ਹੋਇਆ ਮਨੁੱਖ ਜੋ ਕੁਝ (ਭੀ) ਕਰਦਾ ਹੈ ਉਹ ਕਬੂਲ ਨਹੀਂ ਹੰੁਦਾ ਤੇ ਪ੍ਰਭੂ ਦੀ ਹਜ਼ੂਰੀ ਵਿੱਚ ਉਹ ਖ਼ੁਆਰ ਹੰੁਦਾ ਹੈ ।੨।
O Nanak, whatever the self-willed manmukh does, is not acceptable; in the Court of the Lord, he is dishonored. ||2||