ਪਉੜੀ ॥
Pauree:
ਆਪੇ ਖਾਣੀ ਆਪੇ ਬਾਣੀ ਆਪੇ ਖੰਡ ਵਰਭੰਡ ਕਰੇ ॥
ਪ੍ਰਭੂ ਆਪ ਹੀ ਖਾਣੀਆਂ, ਬੋਲੀਆਂ, ਖੰਡ ਤੇ ਬ੍ਰਹਮੰਡ ਬਣਾਉਂਦਾ ਹੈ;
He Himself created the four sources of creation, and He Himself fashioned speech; He Himself formed the worlds and solar systems.
ਆਪਿ ਸਮੁੰਦੁ ਆਪਿ ਹੈ ਸਾਗਰੁ ਆਪੇ ਹੀ ਵਿਚਿ ਰਤਨ ਧਰੇ ॥
ਆਪ ਹੀ ਸਮੁੰਦਰ ਸਾਗਰ ਹੈ ਤੇ ਉਸ ਨੇ ਆਪ ਹੀ ਇਸ ਵਿਚ (ਸਿਫ਼ਤਿ-ਸਾਲਾਹ ਰੂਪ) ਰਤਨ ਲੁਕਾ ਰੱਖੇ ਹਨ;
He Himself is the ocean, and He Himself is the sea; He Himself puts the pearls in it.
ਆਪਿ ਲਹਾਏ ਕਰੇ ਜਿਸੁ ਕਿਰਪਾ ਜਿਸ ਨੋ ਗੁਰਮੁਖਿ ਕਰੇ ਹਰੇ ॥
ਜਿਸ ਤੇ ਕਿਰਪਾ ਕਰਦਾ ਹੈ, ਤੇ ਜਿਸ ਨੂੰ ਸਤਿਗੁਰੂ ਦੇ ਸਨਮੁਖ ਕਰਦਾ ਹੈ ਉਸ ਨੂੰ ਆਪ ਹੀ ਉਹ ਰਤਨ ਲਭਾ ਦੇਂਦਾ ਹੈ;
By His Grace, the Lord enables the Gurmukh to find these pearls.
ਆਪੇ ਭਉਜਲੁ ਆਪਿ ਹੈ ਬੋਹਿਥਾ ਆਪੇ ਖੇਵਟੁ ਆਪਿ ਤਰੇ ॥
ਪ੍ਰਭੂ ਆਪ ਹੀ (ਸੰਸਾਰ) ਸਮੁੰਦਰ ਹੈ, ਆਪ ਹੀ ਜਹਾਜ਼ ਹੈ, ਆਪ ਹੀ ਮੱਲਾਹ ਹੈ ਤੇ ਆਪ ਹੀ ਤਰਦਾ ਹੈ,
He Himself is the terrifying world-ocean, and He Himself is the boat; He Himself is the boatman, and He Himself ferries us across.
ਆਪੇ ਕਰੇ ਕਰਾਏ ਕਰਤਾ ਅਵਰੁ ਨ ਦੂਜਾ ਤੁਝੈ ਸਰੇ ॥੯॥
ਆਪ ਹੀ ਸਭ ਕੁਝ ਕਰਦਾ ਕਰਾਉਂਦਾ ਹੈ । ਹੇ ਪ੍ਰਭੂ! ਤੇਰੇ ਜਿਹਾ ਦੂਜਾ ਕੋਈ ਨਹੀਂ ।੯।
The Creator Himself acts, and causes us to act; no one else can equal You, Lord. ||9||