ਸਲੋਕ ਮਃ ੩ ॥
Shalok, Third Mehl:
ਸਤਿਗੁਰ ਕੀ ਸੇਵਾ ਸਫਲ ਹੈ ਜੇ ਕੋ ਕਰੇ ਚਿਤੁ ਲਾਇ ॥
ਜੇ ਮਨੁੱਖ ਮਨ ਟਿਕਾ ਕੇ ਸਤਿਗੁਰੂ ਦੀ (ਦੱਸੀ ਹੋਈ) ਕਾਰ ਕਰੇ, ਤਾਂ ਉਹ ਸੇਵਾ ਜ਼ਰੂਰ ਫਲ ਦੇਂਦੀ ਹੈ
Fruitful is service to the True Guru, if one does so with a sincere mind.
ਨਾਮੁ ਪਦਾਰਥੁ ਪਾਈਐ ਅਚਿੰਤੁ ਵਸੈ ਮਨਿ ਆਇ ॥
ਨਾਮ ਧਨ ਮਿਲ ਜਾਂਦਾ ਹੈ ਤੇ ਚਿੰਤਾ ਤੋਂ ਰਹਿਤ (ਪ੍ਰਭੂ) ਮਨ ਵਿਚ ਆ ਵੱਸਦਾ ਹੈ, ਹਉਮੈ ਮਮਤਾ ਦੂਰ ਹੋ ਜਾਂਦੀ ਹੈ ।
The treasure of the Naam, is obtained, and the mind comes to be free of anxiety.
ਜਨਮ ਮਰਨ ਦੁਖੁ ਕਟੀਐ ਹਉਮੈ ਮਮਤਾ ਜਾਇ ॥
ਤੇ ਇਹ ਸਾਰੀ ਉਮਰ ਦਾ ਦੁੱਖ ਕੱਟਿਆ ਜਾਂਦਾ ਹੈ ।
The pains of birth and death are eradicated, and the mind is rid of egotism and self-conceit.
ਉਤਮ ਪਦਵੀ ਪਾਈਐ ਸਚੇ ਰਹੈ ਸਮਾਇ ॥
(ਹਜ਼ੂਰੀ ਵਿਚ) ਵੱਡਾ ਰੁਤਬਾ ਮਿਲਦਾ ਹੈ, ਮਨੁੱਖ ਸੱਚੇ ਹਰੀ ਵਿਚ ਸਮਾਇਆ ਰਹਿੰਦਾ ਹੈ । (ਪਰ ਸਤਿਗੁਰੂ ਦਾ ਲੱਭਣਾ ਕੋਈ ਸੁਖੱਲੀ ਗੱਲ ਨਹੀਂ)
One achieves the ultimate state, and remains absorbed in the True Lord.
ਨਾਨਕ ਪੂਰਬਿ ਜਿਨ ਕਉ ਲਿਖਿਆ ਤਿਨਾ ਸਤਿਗੁਰੁ ਮਿਲਿਆ ਆਇ ॥੧॥
ਹੇ ਨਾਨਕ! ਮੁੱਢ ਤੋਂ (ਕੀਤੇ ਹੋਏ ਚੰਗੇ ਕੰਮਾਂ ਅਨੁਸਾਰ) ਜਿਨ੍ਹਾਂ ਦੇ ਹਿਰਦੇ ਵਿਚ (ਚੰਗੇ ਸੰਸਕਾਰ) ਉੱਕਰੇ ਹੋਏ ਹਨ, ਉਹਨਾਂ ਨੂੰ ਹੀ ਸਤਿਗੁਰੂ ਆ ਮਿਲਦਾ ਹੈ (ਭਾਵ, ਉਹੀ ਸਤਿਗੁਰੂ ਨੂੰ ਪਛਾਣ ਲੈਂਦੇ ਹਨ) ।੧।
O Nanak, the True Guru comes and meets those who have such pre-ordained destiny. ||1||