ਪਉੜੀ ॥
Pauree:
ਆਪੇ ਪਾਰਸੁ ਆਪਿ ਧਾਤੁ ਹੈ ਆਪਿ ਕੀਤੋਨੁ ਕੰਚਨੁ ॥
ਪ੍ਰਭੂ ਸੁਆਮੀ ਆਪ ਹੀ ਪਾਰਸ ਹੈ, ਆਪ ਹੀ ਲੋਹਾ ਹੈ ਤੇ ਉਸ ਨੇ ਆਪ ਹੀ (ਉਸ ਤੋਂ) ਸੋਨਾ ਬਣਾਇਆ ਹੈ
He Himself is the Philosopher's Stone, He Himself is the metal, and He Himself is transformed into gold.
ਆਪੇ ਠਾਕੁਰੁ ਸੇਵਕੁ ਆਪੇ ਆਪੇ ਹੀ ਪਾਪ ਖੰਡਨੁ ॥
ਆਪ ਹੀ ਠਾਕੁਰ ਹੈ, ਆਪ ਹੀ ਸੇਵਕ ਹੈ ਤੇ ਆਪ ਹੀ ਪਾਪ ਦੂਰ ਕਰਨ ਵਾਲਾ ਹੈ
He Himself is the Lord and Master, He Himself is the servant, and He Himself is the Destroyer of sins.
ਆਪੇ ਸਭਿ ਘਟ ਭੋਗਵੈ ਸੁਆਮੀ ਆਪੇ ਹੀ ਸਭੁ ਅੰਜਨੁ ॥
ਸਾਰੇ ਸਰੀਰਾਂ ਵਿਚ ਆਪ ਹੀ ਵਿਆਪਕ ਹੋ ਕੇ ਮਾਇਕ ਪਦਾਰਥ ਭੋਗਦਾ ਹੈ ਤੇ ਸਾਰੀ ਮਾਇਆ ਭੀ ਆਪ ਹੀ ਹੈ
He Himself enjoys every heart; the Lord Master Himself is the basis of all illusion.
ਆਪਿ ਬਿਬੇਕੁ ਆਪਿ ਸਭੁ ਬੇਤਾ ਆਪੇ ਗੁਰਮੁਖਿ ਭੰਜਨੁ ॥
ਆਪ ਹੀ ਬਿਬੇਕ (ਭਾਵ, ਗਿਆਨ) ਹੈ, ਆਪ ਹੀ ਸਾਰੇ (ਬਿਬੇਕ) ਨੂੰ ਜਾਣਨ ਵਾਲਾ ਹੈ ਤੇ ਆਪ ਹੀ ਸਤਿਗੁਰੂ ਦੇ ਸਨਮੁਖ ਹੋ ਕੇ (ਮਾਇਆ ਦੇ ਬੰਧਨ) ਤੋੜਨ ਵਾਲਾ ਹੈ ।
He Himself is the discerning one, and He Himself is the Knower of all; He Himself breaks the bonds of the Gurmukhs.
ਜਨੁ ਨਾਨਕੁ ਸਾਲਾਹਿ ਨ ਰਜੈ ਤੁਧੁ ਕਰਤੇ ਤੂ ਹਰਿ ਸੁਖਦਾਤਾ ਵਡਨੁ ॥੧੦॥
ਹੇ ਕਰਤਾਰ! ਦਾਸ ਨਾਨਕ ਤੇਰੀ ਸਿਫ਼ਤਿ-ਸਾਲਾਹ ਕਰ ਕੇ ਰੱਜਦਾ ਨਹੀਂ (ਭਾਵ ਮੈਂ ਤੇਰੀ ਕੇਹੜੀ ਸਿਫ਼ਤਿ ਕਰਾਂ?), ਤੂੰ ਸਭ ਤੋਂ ਵੱਡਾ ਸੁਖਾਂ ਦਾ ਦਾਤਾ ਹੈਂ ।੧੦।
Servant Nanak is not satisfied by merely praising You, O Creator Lord; You are the Great Giver of peace. ||10||