ਪਉੜੀ ॥
Pauree:
ਆਪੇ ਚਾਟਸਾਲ ਆਪਿ ਹੈ ਪਾਧਾ ਆਪੇ ਚਾਟੜੇ ਪੜਣ ਕਉ ਆਣੇ ॥
ਪ੍ਰਭੂ ਆਪ ਹੀ ਪਾਠਸ਼ਾਲਾ ਹੈ, ਆਪ ਹੀ ਉਸਤਾਦ ਹੈ, ਤੇ ਆਪ ਹੀ ਮੁੰਡੇ ਪੜ੍ਹਨ ਨੂੰ ਲਿਆਉਂਦਾ ਹੈ
He Himself is the school, He Himself is the teacher, and He Himself brings the students to be taught.
ਆਪੇ ਪਿਤਾ ਮਾਤਾ ਹੈ ਆਪੇ ਆਪੇ ਬਾਲਕ ਕਰੇ ਸਿਆਣੇ ॥
ਆਪ ਹੀ ਮਾਂ ਪਿਉ ਹੈ ਤੇ ਆਪ ਹੀ ਬਾਲਕਾਂ ਨੂੰ ਸਿਆਣੇ ਕਰਦਾ ਹੈ
He Himself is the father, He Himself is the mother, and He Himself makes the children wise.
ਇਕ ਥੈ ਪੜਿ ਬੁਝੈ ਸਭੁ ਆਪੇ ਇਕ ਥੈ ਆਪੇ ਕਰੇ ਇਆਣੇ ॥
ਇਕ ਥਾਂ ਸਭ ਕੁਝ ਪੜ੍ਹ ਕੇ ਆਪ ਹੀ ਸਮਝਦਾ ਹੈ, ਤੇ ਇਕ ਥਾਂ ਆਪ ਹੀ ਬਾਲਕਾਂ ਨੂੰ ਇੰਞਾਣੇ ਕਰ ਦੇਂਦਾ ਹੈ ।
In one place, He teaches them to read and understand everything, while in another place, He Himself makes them ignorant.
ਇਕਨਾ ਅੰਦਰਿ ਮਹਲਿ ਬੁਲਾਏ ਜਾ ਆਪਿ ਤੇਰੈ ਮਨਿ ਸਚੇ ਭਾਣੇ ॥
ਹੇ ਸੱਚੇ ਹਰੀ! ਜਦੋਂ ਆਪ ਤੇਰੇ ਮਨ ਵਿਚ ਚੰਗੇ ਲੱਗਦੇ ਹਨ, ਤਾਂ ਤੂੰ ਇਕਨਾਂ ਨੂੰ ਆਪਣੇ ਮਹਿਲ ਵਿਚ ਧੁਰ ਅੰਦਰ ਬੁਲਾ ਲੈਂਦਾ ਹੈਂ ।
Some, You summon to the Mansion of Your Presence within, when they are pleasing to Your Mind, O True Lord.
ਜਿਨਾ ਆਪੇ ਗੁਰਮੁਖਿ ਦੇ ਵਡਿਆਈ ਸੇ ਜਨ ਸਚੀ ਦਰਗਹਿ ਜਾਣੇ ॥੧੧॥
ਜਿਨ੍ਹਾਂ ਗੁਰਮੁਖਾਂ ਨੂੰ ਆਪ ਆਦਰ ਦੇਂਦਾ ਹੈਂ, ਉਹ ਸੱਚੀ ਦਰਗਾਹ ਵਿਚ ਪਰਗਟ ਹੋ ਜਾਂਦੇ ਹਨ ।੧੧।
That Gurmukh, whom You have blessed with greatness - that humble being is known in Your True Court. ||11||