ਸਲੋਕੁ ਮਰਦਾਨਾ ੧ ॥
Shalok, Mardaanaa:
 
ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥
ਕਲਜੁਗੀ ਸੁਭਾਉ (ਮਾਨੋ) (ਸ਼ਰਾਬ ਕੱਢਣ ਵਾਲੀ) ਮੱਟੀ ਹੈ
The Dark Age of Kali Yuga is the vessel, filled with the wine of sexual desire; the mind is the drunkard.
 
ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥
ਕਾਮ (ਮਾਨੋ) ਸ਼ਰਾਬ ਹੈ ਤੇ ਇਸ ਨੂੰ ਪੀਣ ਵਾਲਾ (ਮਨੁੱਖ ਦਾ) ਮਨ ਹੈ, ਮੋਹ ਨਾਲ ਭਰੀ ਹੋਈ ਕ੍ਰੋਧ ਦੀ (ਮਾਨੋ) ਕਟੋਰੀ ਹੈ ਤੇ ਅਹੰਕਾਰ (ਮਾਨੋ) ਪਿਲਾਉਣ ਵਾਲਾ ਹੈ
Anger is the cup, filled with emotional attachment, and egotism is the server.
 
ਮਜਲਸ ਕੂੜੇ ਲਬ ਕੀ ਪੀ ਪੀ ਹੋਇ ਖੁਆਰੁ ॥
ਕੂੜੇ ਲੱਬ ਦੀ (ਮਾਨੋ) ਮਜਲਸ ਹੈ (ਜਿਸ ਵਿਚ ਬਹਿ ਕੇ) ਮਨ (ਕਾਮ ਦੀ ਸ਼ਰਾਬ ਨੂੰ) ਪੀ ਪੀ ਕੇ ਖ਼ੁਆਰ ਹੁੰਦਾ ਹੈ ।
Drinking too much in the company of falsehood and greed, one is ruined.
 
ਕਰਣੀ ਲਾਹਣਿ ਸਤੁ ਗੁੜੁ ਸਚੁ ਸਰਾ ਕਰਿ ਸਾਰੁ ॥
ਚੰਗੀ ਕਰਣੀ ਨੂੰ (ਸ਼ਰਾਬ ਕੱਢਣ ਵਾਲੀ) ਲਾਹਣ, ਸੱਚ ਬੋਲਣ ਨੂੰ ਗੁੜ ਬਣਾ ਕੇ ਸੱਚੇ ਨਾਮ ਨੂੰ ਸ੍ਰੇਸ਼ਟ ਸ਼ਰਾਬ ਬਣਾ ।
So let good deeds be your distillery, and Truth your molasses; in this way, make the most excellent wine of Truth.
 
ਗੁਣ ਮੰਡੇ ਕਰਿ ਸੀਲੁ ਘਿਉ ਸਰਮੁ ਮਾਸੁ ਆਹਾਰੁ ॥
ਗੁਣਾਂ ਨੂੰ ਮੰਡੇ, ਸੀਤਲ ਸੁਭਾਉ ਨੂੰ ਘਿਉ ਤੇ ਸ਼ਰਮ ਨੂੰ ਮਾਸ—(ਇਹ ਸਾਰੀ) ਖ਼ੁਰਾਕ ਬਣਾ
Make virtue your bread, good conduct the ghee, and modesty the meat to eat.
 
ਗੁਰਮੁਖਿ ਪਾਈਐ ਨਾਨਕਾ ਖਾਧੈ ਜਾਹਿ ਬਿਕਾਰ ॥੧॥
ਹੇ ਨਾਨਕ! ਇਹ ਖ਼ੁਰਾਕ ਸਤਿਗੁਰੂ ਦੇ ਸਨਮੁਖ ਹੋਇਆਂ ਮਿਲਦੀ ਹੈ ਤੇ ਇਸ ਦੇ ਖਾਧਿਆਂ ਸਾਰੇ ਵਿਕਾਰ ਦੂਰ ਹੋ ਜਾਂਦੇ ਹਨ ।੧।
As Gurmukh, these are obtained, O Nanak; partaking of them, one's sins depart. ||1||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by