ਪਉੜੀ ॥
Pauree:
ਆਪੇ ਸੁਰਿ ਨਰ ਗਣ ਗੰਧਰਬਾ ਆਪੇ ਖਟ ਦਰਸਨ ਕੀ ਬਾਣੀ ॥
ਪ੍ਰਭੂ ਆਪ ਹੀ ਦੇਵਤੇ, ਮਨੁੱਖ, (ਸ਼ਿਵ ਜੀ ਦੇ) ਗਣ, ਦੇਵਤਿਆਂ ਦੇ ਰਾਗੀ, ਅਤੇ ਆਪ ਹੀ ਛੇ ਦਰਸ਼ਨਾਂ ਦੀ ਬੋਲੀ (ਬਨਾਣ ਵਾਲਾ) ਹੈ
He Himself is the angelic being, the heavenly herald, and the celestial singer. He Himself is the one who explains the six schools of philosophy.
ਆਪੇ ਸਿਵ ਸੰਕਰ ਮਹੇਸਾ ਆਪੇ ਗੁਰਮੁਖਿ ਅਕਥ ਕਹਾਣੀ ॥
ਆਪ ਹੀ ਸ਼ਿਵ, ਸ਼ੰਕਰ ਤੇ ਮਹੇਸ਼ (ਦਾ ਕਰਤਾ) ਹੈ, ਆਪ ਹੀ ਗੁਰੂ ਦੇ ਸਨਮੁਖ ਹੋ ਕੇ ਆਪਣੇ ਅਕੱਥ ਸਰੂਪ ਦੀਆਂ ਵਡਿਆਈਆਂ (ਕਰਦਾ ਹੈ)
He Himself is Shiva, Shankara and Mahaysh; He Himself is the Gurmukh, who speaks the Unspoken Speech.
ਆਪੇ ਜੋਗੀ ਆਪੇ ਭੋਗੀ ਆਪੇ ਸੰਨਿਆਸੀ ਫਿਰੈ ਬਿਬਾਣੀ ॥
ਆਪ ਹੀ ਜੋਗ ਦੀ ਸਾਧਨਾ ਕਰਨ ਵਾਲਾ ਹੈ, ਆਪ ਹੀ ਭੋਗਾਂ ਵਿਚ ਪਰਵਿਰਤ ਹੈ ਤੇ ਆਪ ਹੀ ਸੰਨਿਆਸੀ ਬਣ ਕੇ ਉਜਾੜਾਂ ਵਿਚ ਫਿਰਦਾ ਹੈ
He Himself is the Yogi, He Himself is the Sensual Enjoyer, and He Himself is the Sannyaasee, wandering through the wilderness.
ਆਪੈ ਨਾਲਿ ਗੋਸਟਿ ਆਪਿ ਉਪਦੇਸੈ ਆਪੇ ਸੁਘੜੁ ਸਰੂਪੁ ਸਿਆਣੀ ॥
ਆਪ ਹੀ ਆਪਣੇ ਨਾਲ ਚਰਚਾ ਕਰਦਾ ਹੈ, ਆਪ ਹੀ ਉਪਦੇਸ਼ ਕਰਦਾ ਹੈ, ਆਪ ਹੀ ਸਿਆਣੀ ਮਤਿ ਵਾਲਾ ਸੁੰਦਰ ਸਰੂਪ ਵਾਲਾ ਹੈ
He discusses with Himself, and He teaches Himself; He Himself is discrete, graceful and wise.
ਆਪਣਾ ਚੋਜੁ ਕਰਿ ਵੇਖੈ ਆਪੇ ਆਪੇ ਸਭਨਾ ਜੀਆ ਕਾ ਹੈ ਜਾਣੀ ॥੧੨॥
ਆਪਣਾ ਕੌਤਕ ਕਰ ਕੇ ਆਪ ਹੀ ਵੇਖਦਾ ਹੈ ਤੇ ਆਪ ਹੀ ਸਾਰੇ ਜੀਵਾਂ ਦੇ ਹਿਰਦੇ ਦੀ ਜਾਣਨ ਵਾਲਾ ਹੈ ।੧੨।
Staging His own play, He Himself watches it; He Himself is the Knower of all beings. ||12||