ਸਲੋਕੁ ਮਃ ੩ ॥
Shalok, Third Mehl:
ਏਹਾ ਸੰਧਿਆ ਪਰਵਾਣੁ ਹੈ ਜਿਤੁ ਹਰਿ ਪ੍ਰਭੁ ਮੇਰਾ ਚਿਤਿ ਆਵੈ ॥
ਉਹੋ ਸੰਧਿਆ ਕਬੂਲ ਹੈ ਜਿਸ ਨਾਲ ਪਿਆਰਾ ਪ੍ਰਭੂ ਹਿਰਦੇ ਵਿਚ ਵੱਸ ਪਏ
That evening prayer alone is acceptable, which brings the Lord God to my consciousness.
ਹਰਿ ਸਿਉ ਪ੍ਰੀਤਿ ਊਪਜੈ ਮਾਇਆ ਮੋਹੁ ਜਲਾਵੈ ॥
ਪ੍ਰਭੂ ਨਾਲ ਪਿਆਰ ਪੈਦਾ ਹੋ ਜਾਵੇ ਤੇ ਮਾਇਆ ਦਾ ਮੋਹ ਸੜ ਜਾਏ ।
Love for the Lord wells up within me, and my attachment to Maya is burnt away.
ਗੁਰ ਪਰਸਾਦੀ ਦੁਬਿਧਾ ਮਰੈ ਮਨੂਆ ਅਸਥਿਰੁ ਸੰਧਿਆ ਕਰੇ ਵੀਚਾਰੁ ॥
ਸਤਿਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੀ ਦੁਬਿਧਾ ਦੂਰ ਹੋਵੇ, ਮਨ ਟਿਕ ਜਾਏ, ਉਹ ਸੰਧਿਆ ਦੀ (ਸੱਚੀ) ਵਿਚਾਰ ਕਰਦਾ ਹੈ
By Guru's Grace, duality is conquered, and the mind becomes stable; I have made contemplative meditation my evening prayer.
ਨਾਨਕ ਸੰਧਿਆ ਕਰੈ ਮਨਮੁਖੀ ਜੀਉ ਨ ਟਿਕੈ ਮਰਿ ਜੰਮੈ ਹੋਇ ਖੁਆਰੁ ॥੧॥
ਹੇ ਨਾਨਕ! ਮਨਮੁਖ ਸੰਧਿਆ ਕਰਦਾ ਹੈ, (ਪਰ) ਉਸ ਦਾ ਮਨ ਟਿਕਦਾ ਨਹੀਂ, (ਇਸ ਵਾਸਤੇ) ਜੰਮਦਾ ਮਰਦਾ ਹੈ ਤੇ ਖ਼ੁਆਰ ਹੁੰਦਾ ਹੈ ।੧।
O Nanak, the self-willed manmukh may recite his evening prayers, but his mind is not centered on it; through birth and death, he is ruined. ||1||