ਪਉੜੀ ॥
Pauree:
ਸਪਤ ਦੀਪ ਸਪਤ ਸਾਗਰਾ ਨਵ ਖੰਡ ਚਾਰਿ ਵੇਦ ਦਸ ਅਸਟ ਪੁਰਾਣਾ ॥
ਸੱਤ ਦੀਪ, ਸੱਤ ਸਮੁੰਦਰ, ਨੌ ਖੰਡ, ਚਾਰ ਵੇਦ, ਅਠਾਰਾਂ ਪੁਰਾਣ
The seven islands, seven seas, nine continents, four Vedas and eighteen Puraanas
ਹਰਿ ਸਭਨਾ ਵਿਚਿ ਤੂੰ ਵਰਤਦਾ ਹਰਿ ਸਭਨਾ ਭਾਣਾ ॥
ਇਹਨਾਂ ਸਭਨਾਂ ਵਿਚ ਤੂੰ ਹੀ ਵੱਸ ਰਿਹਾ ਹੈਂ, ਤੇ ਸਭ ਨੂੰ ਪਿਆਰਾ ਲੱਗਦਾ ਹੈਂ
-O Lord, You pervade and permeate all. Lord, everyone loves you.
ਸਭਿ ਤੁਝੈ ਧਿਆਵਹਿ ਜੀਅ ਜੰਤ ਹਰਿ ਸਾਰਗ ਪਾਣਾ ॥
ਹੇ ਧਨੁਖ-ਧਾਰੀ ਪ੍ਰਭੂ ! ਸਾਰੇ ਜੀਆ ਜੰਤ ਤੇਰਾ ਹੀ ਸਿਮਰਨ ਕਰਦੇ ਹਨ
All beings and creatures meditate on You, Lord. You hold the earth in Your Hands.
ਜੋ ਗੁਰਮੁਖਿ ਹਰਿ ਆਰਾਧਦੇ ਤਿਨ ਹਉ ਕੁਰਬਾਣਾ ॥
ਮੈਂ ਸਦਕੇ ਹਾਂ ਉਹਨਾਂ ਤੋਂ, ਜੋ ਗੁਰੂ ਦੇ ਸਨਮੁਖ ਹੋ ਕੇ ਤੈਨੂੰ ਜਪਦੇ ਹਨ
I am a sacrifice to those Gurmukhs who worship and adore the Lord.
ਤੂੰ ਆਪੇ ਆਪਿ ਵਰਤਦਾ ਕਰਿ ਚੋਜ ਵਿਡਾਣਾ ॥੪॥
(ਭਾਵੇਂ) ਤੂੰ ਅਸਚਰਜ ਲੀਲ੍ਹਾ ਰਚ ਕੇ ਆਪਿ ਹੀ ਆਪ ਸਭਨਾਂ ਵਿਚ ਵਿਆਪਕ ਹੈਂ ।੪।
You Yourself are All-pervading; You stage this wondrous drama! ||4||