ਪਉੜੀ ॥
Pauree:
ਆਪੇ ਅਠਸਠਿ ਤੀਰਥ ਕਰਤਾ ਆਪਿ ਕਰੇ ਇਸਨਾਨੁ ॥
ਪ੍ਰਭੂ ਆਪ ਹੀ ਅਠਾਹਠ ਤੀਰਥਾਂ ਦਾ ਕਰਨ ਵਾਲਾ ਹੈ, ਆਪ ਹੀ (ਉਹਨਾਂ ਤੀਰਥਾਂ ਤੇ) ਇਸ਼ਨਾਨ ਕਰਦਾ ਹੈ,
The Creator Himself is the sixty-eight sacred places of pilgrimage; He Himself takes the cleansing bath in them.
ਆਪੇ ਸੰਜਮਿ ਵਰਤੈ ਸ੍ਵਾਮੀ ਆਪਿ ਜਪਾਇਹਿ ਨਾਮੁ ॥
ਮਾਲਕ ਆਪ ਹੀ ਜੁਗਤੀ ਵਿਚ ਵਰਤਦਾ ਹੈ ਤੇ ਆਪ ਹੀ ਨਾਮ ਜਪਾਉਂਦਾ ਹੈ,
He Himself practices austere self-discipline; the Lord Master Himself causes us to chant His Name.
ਆਪਿ ਦਇਆਲੁ ਹੋਇ ਭਉ ਖੰਡਨੁ ਆਪਿ ਕਰੈ ਸਭੁ ਦਾਨੁ ॥
ਭਉ ਦੂਰ ਕਰਨ ਵਾਲਾ ਪ੍ਰਭੂ ਆਪ ਹੀ ਦਇਆਲ ਹੁੰਦਾ ਹੈ ਤੇ ਆਪ ਹੀ ਸਭ ਤਰ੍ਹਾਂ ਦਾ ਦਾਨ ਕਰਦਾ ਹੈ,
He Himself becomes merciful to us; the Destroyer of fear Himself gives in charity to all.
ਜਿਸ ਨੋ ਗੁਰਮੁਖਿ ਆਪਿ ਬੁਝਾਏ ਸੋ ਸਦ ਹੀ ਦਰਗਹਿ ਪਾਏ ਮਾਨੁ ॥
ਜਿਸ ਮਨੁੱਖ ਨੂੰ ਸਤਿਗੁਰੂ ਦੀ ਰਾਹੀਂ ਸਮਝ ਬਖ਼ਸ਼ਦਾ ਹੈ, ਉਹ ਸਦਾ ਦਰਗਾਹ ਵਿਚ ਆਦਰ ਪਾਉਂਦਾ ਹੈ ।
One whom He has enlightened and made Gurmukh, ever obtains honor in His Court.
ਜਿਸ ਦੀ ਪੈਜ ਰਖੈ ਹਰਿ ਸੁਆਮੀ ਸੋ ਸਚਾ ਹਰਿ ਜਾਨੁ ॥੧੪॥
ਜਿਸ ਦੀ ਲਾਜ ਆਪ ਰੱਖਦਾ ਹੈ, ਉਹ ਰੱਬ ਦਾ ਪਿਆਰਾ ਸੇਵਕ ਰੱਬ ਦਾ ਰੂਪ ਹੈ ।੧੪।
One whose honor the Lord Master has preserved, comes to know the True Lord. ||14||