ਪਉੜੀ ॥
Pauree:
ਜਿਸ ਦਾ ਕੀਤਾ ਸਭੁ ਕਿਛੁ ਹੋਵੈ ਤਿਸ ਨੋ ਪਰਵਾਹ ਨਾਹੀ ਕਿਸੈ ਕੇਰੀ ॥
ਉਸ ਪ੍ਰਭੂ ਨੂੰ ਕਿਸੇ ਦੀ ਕਾਣ ਨਹੀਂ ਕਿਉਂਕਿ ਸਭ ਕੁਝ ਹੁੰਦਾ ਹੀ ਉਸ ਦਾ ਕੀਤਾ ਹੋਇਆ ਹੈ
By His doing, everything happens; what does He care for anyone else?
ਹਰਿ ਜੀਉ ਤੇਰਾ ਦਿਤਾ ਸਭੁ ਕੋ ਖਾਵੈ ਸਭ ਮੁਹਤਾਜੀ ਕਢੈ ਤੇਰੀ ॥
(ਸਗੋਂ), ਹੇ ਹਰੀ! ਸਾਰੀ ਸ੍ਰਿਸ਼ਟੀ ਤੇਰੀ ਮੁਥਾਜੀ ਕੱਢਦੀ ਹੈ (ਕਿਉਂਕਿ) ਹਰੇਕ ਜੀਵ ਤੇਰਾ ਦਿੱਤਾ ਖਾਂਦਾ ਹੈ ।
O Dear Lord, everyone eats whatever You give - all are subservient to You.
ਜਿ ਤੁਧ ਨੋ ਸਾਲਾਹੇ ਸੁ ਸਭੁ ਕਿਛੁ ਪਾਵੈ ਜਿਸ ਨੋ ਕਿਰਪਾ ਨਿਰੰਜਨ ਕੇਰੀ ॥
ਹੇ ਪ੍ਰਭੂ! ਜੋ ਮਨੁੱਖ ਤੇਰੀ ਸਿਫ਼ਤਿ-ਸਾਲਾਹ ਕਰਦਾ ਹੈ, ਉਸ ਨੂੰ ਸਭ ਕੁਝ ਪ੍ਰਾਪਤ ਹੁੰਦਾ ਹੈ
One who praises You obtains everything; You bestow Your Mercy upon him, O Immaculate Lord.
ਸੋਈ ਸਾਹੁ ਸਚਾ ਵਣਜਾਰਾ ਜਿਨਿ ਵਖਰੁ ਲਦਿਆ ਹਰਿ ਨਾਮੁ ਧਨੁ ਤੇਰੀ ॥
ਕਿਉਂਕਿ ਉਸ ਤੇ ਮਾਇਆ-ਰਹਿਤ ਪ੍ਰਭੂ ਦੀ ਕਿਰਪਾ ਹੁੰਦੀ ਹੈ, ਹੇ ਹਰੀ! ਜਿਸ ਨੇ ਤੇਰਾ ਨਾਮ (ਰੂਪ) ਧਨ ਵੱਖਰ ਲਦਿਆ ਹੈ ਉਹੀ ਸ਼ਾਹੂਕਾਰ ਹੈ ਤੇ ਸੱਚਾ ਵਣਜਾਰਾ ਹੈ ।
He alone is a true banker and trader, who loads the merchandise of the wealth of the Your Name, O Lord.
ਸਭਿ ਤਿਸੈ ਨੋ ਸਾਲਾਹਿਹੁ ਸੰਤਹੁ ਜਿਨਿ ਦੂਜੇ ਭਾਵ ਕੀ ਮਾਰਿ ਵਿਡਾਰੀ ਢੇਰੀ ॥੧੬॥
ਹੇ ਸੰਤ ਜਨੋ! ਜਿਸ ਪ੍ਰਭੂ ਨੇ ਮਾਇਆ ਦੇ ਮੋਹ ਦਾ ਟਿੱਬਾ (ਮਨ ਵਿਚੋਂ) ਢਾਹ ਕੇ ਕੱਢ ਦਿੱਤਾ ਹੈ, ਤੁਸੀ ਸਾਰੇ ਉਸੇ ਦੀ ਸਿਫ਼ਤਿ-ਸਾਲਾਹ ਕਰੋ ।੧੬।
O Saints, let everyone praise the Lord, who has destroyed the pile of the love of duality. ||16||