ਸਲੋਕ ਮਃ ੩ ॥
Shalok, Third Mehl:
ਕਲਉ ਮਸਾਜਨੀ ਕਿਆ ਸਦਾਈਐ ਹਿਰਦੈ ਹੀ ਲਿਖਿ ਲੇਹੁ ॥
ਕਲਮ ਦਵਾਤ ਮੰਗਾਣ ਦਾ ਕੀਹ ਲਾਭ ? (ਹੇ ਸੱਜਣਾ !) ਹਿਰਦੇ ਵਿਚ ਹੀ (ਹਰੀ ਦਾ ਨਾਮ) ਲਿਖ ਲੈ
Why ask for a pen, and why ask for ink? Write within your heart.
ਸਦਾ ਸਾਹਿਬ ਕੈ ਰੰਗਿ ਰਹੈ ਕਬਹੂੰ ਨ ਤੂਟਸਿ ਨੇਹੁ ॥
(ਇਸ ਤਰ੍ਹਾਂ ਜੇ) ਮਨੁੱਖ ਸਦਾ ਸਾਈਂ ਦੇ ਪਿਆਰ ਵਿਚ (ਭਿੱਜਾ) ਰਹੇ (ਤਾਂ) ਇਹ ਪਿਆਰ ਕਦੇ ਨਹੀਂ ਤੁੱਟੇਗਾ
Remain immersed forever in the Love of your Lord and Master, and your love for Him shall never break.
ਕਲਉ ਮਸਾਜਨੀ ਜਾਇਸੀ ਲਿਖਿਆ ਭੀ ਨਾਲੇ ਜਾਇ ॥
(ਨਹੀਂ ਤਾਂ) ਕਲਮ ਦਵਾਤ ਤਾਂ ਨਾਸ਼ ਹੋ ਜਾਣ ਵਾਲੀ (ਸ਼ੈ) ਹੈ ਤੇ (ਇਸ ਦਾ) ਲਿਖਿਆ (ਕਾਗ਼ਜ਼) ਭੀ ਨਾਸ਼ ਹੋ ਜਾਣਾ ਹੈ
Pen and ink shall pass away, along with what has been written.
ਨਾਨਕ ਸਹ ਪ੍ਰੀਤਿ ਨ ਜਾਇਸੀ ਜੋ ਧੁਰਿ ਛੋਡੀ ਸਚੈ ਪਾਇ ॥੧॥
ਪਰ, ਹੇ ਨਾਨਕ ! ਜੋ ਪਿਆਰ ਸੱਚੇ ਪ੍ਰਭੂ ਨੇ ਆਪਣੇ ਦਰ ਤੋਂ (ਜੀਵ ਦੇ ਹਿਰਦੇ ਵਿਚ) ਬੀਜ ਦਿੱਤਾ ਹੈ ਉਸ ਦਾ ਨਾਸ ਨਹੀਂ ਹੋਵੇਗਾ ।੧।
O Nanak, the Love of your Husband Lord shall never perish. The True Lord has bestowed it, as it was pre-ordained. ||1||