ਮਃ ੩ ॥
Third Mehl:
ਕਿਆ ਜਾਣਾ ਕਿਵ ਮਰਹਗੇ ਕੈਸਾ ਮਰਣਾ ਹੋਇ ॥
ਮੈਨੂੰ ਤਾਂ ਇਹ ਪਤਾ ਨਹੀਂ ਕਿ (ਸੱਚਾ) ਮਰਨਾ ਕੀਹ ਹੁੰਦਾ ਹੈ ਤੇ ਸਾਨੂੰ ਕਿਵੇਂ ਮਰਨਾ ਚਾਹੀਦਾ ਹੈ
What do I know? How will I die? What sort of death will it be?
ਜੇ ਕਰਿ ਸਾਹਿਬੁ ਮਨਹੁ ਨ ਵੀਸਰੈ ਤਾ ਸਹਿਲਾ ਮਰਣਾ ਹੋਇ ॥
ਜੇ ਮਾਲਕ ਮਨੋਂ ਵਿਸਾਰ ਨਾਹ, ਤਾਂ ਸੁਖੱਲਾ ਮਰਨਾ ਹੁੰਦਾ ਹੈ (ਭਾਵ, ਮਨੁੱਖ ਸੌਖਾ ਹੀ ਮਾਇਆ ਦੇ ਪ੍ਰਭਾਵ ਤੋਂ ਬਚ ਜਾਂਦਾ ਹੈ) ।
If I do not forget the Lord Master from my mind, then my death will be easy.
ਮਰਣੈ ਤੇ ਜਗਤੁ ਡਰੈ ਜੀਵਿਆ ਲੋੜੈ ਸਭੁ ਕੋਇ ॥
ਮਰਨ ਤੋਂ ਸਾਰਾ ਸੰਸਾਰ ਡਰਦਾ ਹੈ, ਹਰ ਕੋਈ ਜੀਊਣਾ ਚਾਹੁੰਦਾ ਹੈ
The world is terrified of death; everyone longs to live.
ਗੁਰ ਪਰਸਾਦੀ ਜੀਵਤੁ ਮਰੈ ਹੁਕਮੈ ਬੂਝੈ ਸੋਇ ॥
ਗੁਰੂ ਦੀ ਕਿਰਪਾ ਨਾਲ ਜੋ ਮਨੁੱਖ ਜੀਊਂਦਾ ਹੀ ਮਰਦਾ ਹੈ, ਉਹ ਹਰੀ ਦੀ ਰਜ਼ਾ ਨੂੰ ਸਮਝਦਾ ਹੈ
By Guru's Grace, one who dies while yet alive, understands the Lord's Will.
ਨਾਨਕ ਐਸੀ ਮਰਨੀ ਜੋ ਮਰੈ ਤਾ ਸਦ ਜੀਵਣੁ ਹੋਇ ॥੨॥
ਹੇ ਨਾਨਕ! ਇਸ ਤਰ੍ਹਾਂ ਦੀ ਮੌਤ ਜੋ ਮਰਦਾ ਹੈ, (ਭਾਵ, ਜੋ ਮਨੁੱਖ ਪ੍ਰਭੂ ਦੀ ਰਜ਼ਾ ਵਿਚ ਤੁਰਦਾ ਹੈ) ਉਸ ਨੂੰ ਅਟੱਲ ਜੀਵਨ ਮਿਲ ਜਾਂਦਾ ਹੈ ।੨।
O Nanak, one who dies such a death, lives forever. ||2||