ਪਉੜੀ ॥
Pauree:
ਜਾ ਆਪਿ ਕ੍ਰਿਪਾਲੁ ਹੋਵੈ ਹਰਿ ਸੁਆਮੀ ਤਾ ਆਪਣਾਂ ਨਾਉ ਹਰਿ ਆਪਿ ਜਪਾਵੈ ॥
ਜਦੋਂ ਹਰੀ ਸੁਆਮੀ ਆਪ ਮੇਹਰਵਾਨ ਹੁੰਦਾ ਹੈ ਤਾਂ ਆਪਣਾ ਨਾਮ (ਜੀਵਾਂ ਪਾਸੋਂ) ਆਪ ਜਪਾਉਂਦਾ ਹੈ
When the Lord Master Himself becomes merciful, the Lord Himself causes His Name to be chanted.
ਆਪੇ ਸਤਿਗੁਰੁ ਮੇਲਿ ਸੁਖੁ ਦੇਵੈ ਆਪਣਾਂ ਸੇਵਕੁ ਆਪਿ ਹਰਿ ਭਾਵੈ ॥
ਆਪਣਾ ਸੇਵਕ ਹਰੀ ਨੂੰ ਪਿਆਰਾ ਲੱਗਦਾ ਹੈ, ਉਸ ਨੂੰ ਆਪ ਹੀ ਸਤਿਗੁਰੂ ਮਿਲ ਕੇ ਸੁਖ ਬਖ਼ਸ਼ਦਾ ਹੈ ।
He Himself causes us to meet the True Guru, and blesses us with peace. His servant is pleasing to the Lord.
ਆਪਣਿਆ ਸੇਵਕਾ ਕੀ ਆਪਿ ਪੈਜ ਰਖੈ ਆਪਣਿਆ ਭਗਤਾ ਕੀ ਪੈਰੀ ਪਾਵੈ ॥
ਪ੍ਰਭੂ ਆਪਣੇ ਸੇਵਕਾਂ ਦੀ ਆਪ ਲਾਜ ਰੱਖਦਾ ਹੈ, (ਸੰਸਾਰ ਨੂੰ) ਆਪਣੇ ਭਗਤਾਂ ਦੀ ਚਰਨੀਂ ਲਿਆ ਪਾਂਦਾ ਹੈ, (ਹੋਰ ਤਾਂ ਹੋਰ) ਧਰਮ ਰਾਜ ਭੀ ਜੋ ਪ੍ਰਭੂ ਦਾ ਹੀ ਬਣਾਇਆ ਹੋਇਆ ਹੈ, ਪ੍ਰਭੂ ਦੇ ਸੇਵਕ ਦੇ ਨੇੜੇ ਨਹੀਂ ਆਉਂਦਾ ।
He Himself preserves the honor of His servants; He causes others to fall at the feet of His devotees.
ਧਰਮ ਰਾਇ ਹੈ ਹਰਿ ਕਾ ਕੀਆ ਹਰਿ ਜਨ ਸੇਵਕ ਨੇੜਿ ਨ ਆਵੈ ॥
(ਮੁੱਕਦੀ ਗੱਲ ਇਹ, ਹੈ ਕਿ) ਜੋ ਮਨੁੱਖ ਪ੍ਰਭੂ ਦਾ ਪਿਆਰਾ ਹੈ ਉਹ ਸਭ ਦਾ ਪਿਆਰਾ ਹੈ (ਭਾਵ, ਉਸ ਨੂੰ ਸਭ ਲੋਕ ਪਿਆਰ ਕਰਦੇ ਹਨ)
The Righteous Judge of Dharma is a creation of the Lord; he does not approach the humble servant of the Lord.
ਜੋ ਹਰਿ ਕਾ ਪਿਆਰਾ ਸੋ ਸਭਨਾ ਕਾ ਪਿਆਰਾ ਹੋਰ ਕੇਤੀ ਝਖਿ ਝਖਿ ਆਵੈ ਜਾਵੈ ॥੧੭॥
(ਤੇ ਬਾਕੀ) ਹੋਰ ਬਥੇਰੀ ਸ੍ਰਿਸ਼ਟੀ ਖਪ ਖਪ ਕੇ ਜੰਮਦੀ ਮਰਦੀ ਹੈ ।੧੭।
One who is dear to the Lord, is dear to all; so many others come and go in vain. ||17||