ਮਃ ੩ ॥
Third Mehl:
ਧੁਰਿ ਖਸਮੈ ਕਾ ਹੁਕਮੁ ਪਇਆ ਵਿਣੁ ਸਤਿਗੁਰ ਚੇਤਿਆ ਨ ਜਾਇ ॥
ਧੁਰੋਂ ਹੀ ਪ੍ਰਭੂ ਦਾ ਹੁਕਮ ਚਲਿਆ ਆਉਂਦਾ ਹੈ ਕਿ ਸਤਿਗੁਰੂ ਤੋਂ ਬਿਨਾਂ ਪ੍ਰਭੂ ਸਿਮਰਿਆ ਨਹੀਂ ਜਾ ਸਕਦਾ;
From the very beginning, it has been the Will of the Lord Master, that He cannot be remembered without the True Guru.
ਸਤਿਗੁਰਿ ਮਿਲਿਐ ਅੰਤਰਿ ਰਵਿ ਰਹਿਆ ਸਦਾ ਰਹਿਆ ਲਿਵ ਲਾਇ ॥
ਸਤਿਗੁਰੂ ਦੇ ਮਿਲਿਆਂ ਪ੍ਰਭੂ ਮਨੁੱਖ ਦੇ ਹਿਰਦੇ ਵਿਚ ਵੱਸ ਪੈਂਦਾ ਹੈ ਤੇ ਮਨੁੱਖ ਸਦਾ ਉਸ ਵਿਚ ਬਿਰਤੀ ਜੋੜੀ ਰੱਖਦਾ ਹੈ;
Meeting the True Guru, he realizes that the Lord is permeating and pervading deep within him; he remains forever absorbed in the Lord's Love.
ਦਮਿ ਦਮਿ ਸਦਾ ਸਮਾਲਦਾ ਦੰਮੁ ਨ ਬਿਰਥਾ ਜਾਇ ॥
ਸੁਆਸ ਸੁਆਸ ਉਸ ਨੂੰ ਚੇਤਦਾ ਹੈ, ਇੱਕ ਭੀ ਸੁਆਸ ਖ਼ਾਲੀ ਨਹੀਂ ਜਾਂਦਾ;
With each and every breath, he constantly remembers the Lord in meditation; not a single breath passes in vain.
ਜਨਮ ਮਰਨ ਕਾ ਭਉ ਗਇਆ ਜੀਵਨ ਪਦਵੀ ਪਾਇ ॥
(ਇਸ ਤਰ੍ਹਾਂ ਉਸ ਦਾ) ਜੰਮਣ ਮਰਨ ਦਾ ਡਰ ਮੁੱਕ ਜਾਂਦਾ ਹੈ ਤੇ ਉਸ ਨੂੰ (ਅਸਲ ਮਨੁੱਖਾ) ਜੀਵਨ ਦਾ ਮਰਤਬਾ ਮਿਲ ਜਾਂਦਾ ਹੈ ।
His fears of birth and death depart, and he obtains the honored state of eternal life.
ਨਾਨਕ ਇਹੁ ਮਰਤਬਾ ਤਿਸ ਨੋ ਦੇਇ ਜਿਸ ਨੋ ਕਿਰਪਾ ਕਰੇ ਰਜਾਇ ॥੨॥
ਹੇ ਨਾਨਕ! ਪ੍ਰਭੂ ਇਹ ਦਰਜਾ (ਭਾਵ, ਜੀਵਨ-ਪਦਵੀ) ਉਸ ਮਨੁੱਖ ਨੂੰ ਦੇਂਦਾ ਹੈ ਜਿਸ ਤੇ ਆਪਣੀ ਰਜ਼ਾ ਵਿਚ ਮੇਹਰ ਕਰਦਾ ਹੈ ।੨।
O Nanak, He bestows this rank upon that mortal, upon whom He showers His Mercy. ||2||