ਪਉੜੀ ॥
Pauree:
ਆਪੇ ਜੰਤ ਉਪਾਇਅਨੁ ਆਪੇ ਆਧਾਰੁ ॥
ਉਸ ਨੇ ਆਪ ਹੀ ਜੀਵਾਂ ਨੂੰ ਪੈਦਾ ਕੀਤਾ ਹੈ ਤੇ ਆਪ ਹੀ (ਉਹਨਾਂ ਦਾ) ਆਸਰਾ (ਬਣਦਾ) ਹੈ
He Himself created the creatures, and He Himself supports them.
ਆਪੇ ਸੂਖਮੁ ਭਾਲੀਐ ਆਪੇ ਪਾਸਾਰੁ ॥
ਆਪ ਹੀ ਹਰੀ ਸੂਖਮ ਰੂਪ ਵੇਖੀਦਾ ਹੈ ਤੇ ਆਪ ਹੀ (ਸੰਸਾਰ ਦਾ) ਪਰਪੰਚ (ਰੂਪ) ਹੈ
He Himself is seen to be subtle, and He Himself is obvious.
ਆਪਿ ਇਕਾਤੀ ਹੋਇ ਰਹੈ ਆਪੇ ਵਡ ਪਰਵਾਰੁ ॥
ਆਪ ਹੀ ਇਕੱਲਾ ਹੋ ਕੇ ਰਹਿੰਦਾ ਹੈ ਤੇ ਆਪ ਹੀ ਵੱਡੇ ਪਰਵਾਰ ਵਾਲਾ ਹੈ ।
He Himself remains a solitary recluse, and He Himself has a huge family.
ਨਾਨਕੁ ਮੰਗੈ ਦਾਨੁ ਹਰਿ ਸੰਤਾ ਰੇਨਾਰੁ ॥
ਹੇ ਹਰੀ! ਨਾਨਕ ਤੇਰੇ ਸੰਤਾਂ ਦੀ ਚਰਨ-ਧੂੜ (ਰੂਪ) ਦਾਨ ਮੰਗਦਾ ਹੈ
Nanak asks for the gift of the dust of the feet of the Saints of the Lord.
ਹੋਰੁ ਦਾਤਾਰੁ ਨ ਸੁਝਈ ਤੂ ਦੇਵਣਹਾਰੁ ॥੨੧॥੧॥ ਸੁਧੁ ॥
ਤੂੰ ਹੀ ਦੇਣ ਵਾਲਾ ਹੈਂ, ਕੋਈ ਹੋਰ ਦਾਤਾ ਮੈਨੂੰ ਦਿੱਸ ਨਹੀਂ ਆਉਂਦਾ ।੨੧।੧।ਸੁਧੁ।
I cannot see any other Giver; You alone are the Giver, O Lord. ||21||1|| Sudh||