ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. By Guru's Grace:
ਰਾਗੁ ਵਡਹੰਸੁ ਮਹਲਾ ੧ ਘਰੁ ੧ ॥
Raag Wadahans, First Mehl, First House:
ਅਮਲੀ ਅਮਲੁ ਨ ਅੰਬੜੈ ਮਛੀ ਨੀਰੁ ਨ ਹੋਇ ॥
(ਅਫ਼ੀਮੀ ਆਦਿਕ) ਅਮਲੀ ਨੂੰ ਜੇ (ਅਫ਼ੀਮ ਆਦਿਕ) ਅਮਲ (ਨਸ਼ਾ) ਨਾਹ ਮਿਲੇ (ਤਾਂ ਉਹ ਮਰਦਾ ਜਾਂਦਾ ਹੈ), ਜੇ ਮੱਛੀ ਨੂੰ ਪਾਣੀ ਨਾਹ ਮਿਲੇ (ਤਾਂ ਉਹ ਤੜਫ ਪੈਂਦੀ ਹੈ ।
To the addict, there is nothing like the drug; to the fish, there is nothing else like water.
ਜੋ ਰਤੇ ਸਹਿ ਆਪਣੈ ਤਿਨ ਭਾਵੈ ਸਭੁ ਕੋਇ ॥੧॥
ਇਸੇ ਤਰ੍ਹਾਂ, ਹੇ ਪ੍ਰਭੂ! ਤੇਰਾ ਨਾਮ ਜਿਨ੍ਹਾਂ ਦੀ ਜ਼ਿੰਦਗੀ ਦਾ ਸਹਾਰਾ ਬਣ ਗਿਆ ਹੈ ਉਹ ਤੇਰੀ ਯਾਦ ਤੋਂ ਬਿਨਾ ਰਹਿ ਨਹੀਂ ਸਕਦੇ, ਉਹਨਾਂ ਨੂੰ ਹੋਰ ਕੁਝ ਭੀ ਚੰਗਾ ਨਹੀਂ ਲੱਗਦਾ) । ਜੋ ਬੰਦੇ ਆਪਣੇ ਖਸਮ-ਪ੍ਰਭੂ ਦੇ ਪਿਆਰ ਵਿਚ ਰੰਗੇ ਹੋਏ ਹਨ (ਉਹ ਅੰਦਰੋਂ ਖਿੜੇ ਰਹਿੰਦੇ ਹਨ) ਉਹਨਾਂ ਨੂੰ ਹਰ ਕੋਈ ਚੰਗਾ ਲਗਦਾ ਹੈ ।੧।
Those who are attuned to their Lord - everyone is pleasing to them. ||1||
ਹਉ ਵਾਰੀ ਵੰਞਾ ਖੰਨੀਐ ਵੰਞਾ ਤਉ ਸਾਹਿਬ ਕੇ ਨਾਵੈ ॥੧॥ ਰਹਾਉ ॥
ਹੇ ਮੇਰੇ ਸਾਹਿਬ! ਮੈਂ ਤੇਰੇ ਨਾਮ ਤੋਂ ਸਦਕੇ ਜਾਂਦਾ ਹਾਂ, ਕੁਰਬਾਨ ਜਾਂਦਾ ਹਾਂ ।੧।ਰਹਾਉ।
I am a sacrifice, cut apart into pieces, a sacrifice to Your Name, O Lord Master. ||1||Pause||
ਸਾਹਿਬੁ ਸਫਲਿਓ ਰੁਖੜਾ ਅੰਮ੍ਰਿਤੁ ਜਾ ਕਾ ਨਾਉ ॥
(ਸਾਡਾ) ਮਾਲਿਕ-ਪ੍ਰਭੂ ਫਲਾਂ ਵਾਲਾ ਇਕ ਸੋਹਣਾ ਰੁੱਖ (ਸਮਝ ਲਵੋ), ਇਸ ਰੁੱਖ ਦਾ ਫਲ ਹੈ ਉਸ ਦਾ ਨਾਮ ਜੋ (ਜੀਵ ਨੂੰ) ਅਟੱਲ ਆਤਮਕ ਜੀਵਨ ਦੇਣ ਵਾਲਾ (ਰਸ) ਹੈ ।
The Lord is the fruitful tree; His Name is ambrosial nectar.
ਜਿਨ ਪੀਆ ਤੇ ਤ੍ਰਿਪਤ ਭਏ ਹਉ ਤਿਨ ਬਲਿਹਾਰੈ ਜਾਉ ॥੨॥
ਜਿਨ੍ਹਾਂ ਇਹ ਰਸ ਪੀਤਾ ਹੈ ਉਹ (ਮਾਇਕ ਪਦਾਰਥਾਂ ਦੀ ਭੁੱਖ ਤੇ੍ਰਹ ਵਲੋਂ) ਰੱਜ ਜਾਂਦੇ ਹਨ । ਮੈਂ ਉਹਨਾਂ ਤੋਂ ਕੁਰਬਾਨ ਜਾਂਦਾ ਹਾਂ ।੨।
Those who drink it in are satisfied; I am a sacrifice to them. ||2||
ਮੈ ਕੀ ਨਦਰਿ ਨ ਆਵਹੀ ਵਸਹਿ ਹਭੀਆਂ ਨਾਲਿ ॥
(ਹੇ ਪ੍ਰਭੂ!) ਤੂੰ ਸਭ ਜੀਵਾਂ ਦੇ ਅੰਗ ਸੰਗ ਵੱਸਦਾ ਹੈਂ, ਪਰ ਤੂੰ ਮੈਨੂੰ ਨਹੀਂ ਦਿੱਸਦਾ । (ਜੀਵ ਦੀ ਇਹ ਕਿਤਨੀ ਅਭਾਗਤਾ ਹੈ ਕਿ ਉਸ ਦੇ ਆਪਣੇ ਅੰਦਰ ਹੀ ਪਾਣੀ ਦਾ ਸਰੋਵਰ ਹੋਵੇ ਤੇ ਉਹ ਪਿਆਸਾ ਤੜਫਦਾ ਫਿਰੇ!
You are not visible to me, although You dwell with everyone.
ਤਿਖਾ ਤਿਹਾਇਆ ਕਿਉ ਲਹੈ ਜਾ ਸਰ ਭੀਤਰਿ ਪਾਲਿ ॥੩॥
ਪਰ) ਤੇ੍ਰਹ ਨਾਲ ਤੜਪ ਰਹੇ ਨੂੰ (ਪਾਣੀ) ਲੱਭੇ ਭੀ ਕਿਵੇਂ, ਜਦੋਂ ਉਸ ਦੇ ਅਤੇ (ਉਸ ਦੇ ਅੰਦਰਲੇ) ਸਰੋਵਰ ਦੇ ਵਿਚਕਾਰ ਕੰਧ ਬਣੀ ਹੋਵੇ? (ਮਾਇਆ ਦੇ ਮੋਹ ਦੀ ਬਣੀ ਕੋਈ ਕੰਧ ਅੰਮ੍ਰਿਤ-ਸਰੋਵਰ ਵਿਚੋਂ ਨਾਮ-ਜਲ ਤਕ ਪਹੁੰਚਣ ਨਹੀਂ ਦੇਂਦੀ) ।੩।
How can the thirst of the thirsty be quenched, with that wall between me and the pond? ||3||
ਨਾਨਕੁ ਤੇਰਾ ਬਾਣੀਆ ਤੂ ਸਾਹਿਬੁ ਮੈ ਰਾਸਿ ॥
(ਹੇ ਪ੍ਰਭੂ! ਮੇਹਰ ਕਰ, ਤੇਰਾ ਦਾਸ) ਨਾਨਕ ਤੇਰੇ ਨਾਮ ਦਾ ਵਣਜਾਰਾ ਬਣ ਜਾਏ, ਤੂੰ ਮੇਰਾ ਸ਼ਾਹ ਹੋਵੇਂ ਤੇਰਾ ਨਾਮ ਮੇਰੀ ਪੂੰਜੀ ਬਣੇ ।
Nanak is Your merchant; You, O Lord Master, are my merchandise.
ਮਨ ਤੇ ਧੋਖਾ ਤਾ ਲਹੈ ਜਾ ਸਿਫਤਿ ਕਰੀ ਅਰਦਾਸਿ ॥੪॥੧॥
ਮੇਰੇ ਮਨ ਤੋਂ ਦੁਨੀਆ ਵਾਲਾ ਸਹਮ ਤਦੋਂ ਹੀ ਦੂਰ ਹੋ ਸਕਦਾ ਹੈ ਜੇ ਮੈਂ ਸਦਾ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਰਹਾਂ, ਜੇ ਉਸ ਦੇ ਦਰ ਤੇ ਅਰਦਾਸ-ਅਰਜ਼ੋਈ ਕਰਦਾ ਰਹਾਂ ।੪।੧।
My mind is cleansed of doubt, only when I praise You, and pray to You. ||4||1||