ਵਡਹੰਸੁ ਮਹਲਾ ੧ ॥
Wadahans, First Mehl:
ਗੁਣਵੰਤੀ ਸਹੁ ਰਾਵਿਆ ਨਿਰਗੁਣਿ ਕੂਕੇ ਕਾਇ ॥
ਜਿਸ ਜੀਵ-ਇਸਤ੍ਰੀ ਦੇ ਪੱਲੇ ਇਹ ਗੁਣ ਹੈ (ਜਿਸ ਜੀਵ-ਇਸਤ੍ਰੀ ਨੂੰ ਯਕੀਨ ਹੈ ਕਿ ਪ੍ਰਭੂ ਹੀ ਸੁਖਾਂ ਦਾ ਸੋਮਾ ਹੈ, ਉਹ) ਪ੍ਰਭੂ-ਪਤੀ (ਦਾ ਪੱਲਾ ਫੜ ਕੇ ਉਸ) ਨੂੰ ਪ੍ਰਸੰਨ ਕਰ ਲੈਂਦੀ ਹੈ (ਤੇ ਆਤਮਕ ਸੁਖ ਮਾਣਦੀ ਹੈ) ਪਰ ਜਿਸ ਦੇ ਪੱਲੇ ਇਹ ਗੁਣ ਨਹੀਂ ਹੈ
The virtuous bride enjoys her Husband Lord; why does the unworthy one cry out?
ਜੇ ਗੁਣਵੰਤੀ ਥੀ ਰਹੈ ਤਾ ਭੀ ਸਹੁ ਰਾਵਣ ਜਾਇ ॥੧॥
(ਤੇ ਜੋ ਥਾਂ ਥਾਂ ਭਟਕਦੀ ਫਿਰਦੀ ਹੈ) ਉਹ (ਆਤਮਕ ਸੁਖ ਵਾਸਤੇ) ਵਿਅਰਥ ਹੀ ਤਰਲੇ ਲੈਂਦੀ ਹੈ । ਹਾਂ, ਜੇ ਉਸ ਦੇ ਅੰਦਰ ਭੀ ਇਹ ਗੁਣ ਆ ਜਾਏ, ਤਾਂ ਖਸਮ-ਪ੍ਰਭੂ ਨੂੰ ਪ੍ਰਸੰਨ ਕਰਨ ਦਾ ਸਫਲ ਉੱਦਮ ਕਰ ਸਕਦੀ ਹੈ ।੧।
If she were to become virtuous, then she too could enjoy her Husband Lord. ||1||
ਮੇਰਾ ਕੰਤੁ ਰੀਸਾਲੂ ਕੀ ਧਨ ਅਵਰਾ ਰਾਵੇ ਜੀ ॥੧॥ ਰਹਾਉ ॥
ਹੇ ਭੈਣ! (ਜਿਸ ਜੀਵ-ਇਸਤ੍ਰੀ ਨੂੰ ਇਹ ਯਕੀਨ ਬਣ ਜਾਏ ਕਿ) ਮੇਰਾ ਖਸਮ-ਪ੍ਰਭੂ ਸਾਰੇ ਸੁਖਾਂ ਦਾ ਸੋਮਾ ਹੈ, ਉਹ (ਖਸਮ-ਪ੍ਰਭੂ ਨੂੰ ਛੱਡ ਕੇ) ਹੋਰਨਾਂ ਨੂੰ (ਸੁਖਾਂ ਦਾ ਵਸੀਲਾ ਸਮਝ ਕੇ) ਪ੍ਰਸੰਨ ਕਰਨ ਨਹੀਂ ਤੁਰੀ ਫਿਰਦੀ ।੧।ਰਹਾਉ।
My Husband Lord is loving and playful; why should the soul-bride enjoy anyone else? ||1||Pause||
ਕਰਣੀ ਕਾਮਣ ਜੇ ਥੀਐ ਜੇ ਮਨੁ ਧਾਗਾ ਹੋਇ ॥
ਜੇ ਜੀਵ-ਇਸਤ੍ਰੀ ਦਾ ਉੱਚਾ ਆਚਰਨ ਕਾਮਣ ਪਾਣ ਦਾ ਕੰਮ ਦੇਵੇ
If the soul-bride does good deeds, and strings them on the thread of her mind,
ਮਾਣਕੁ ਮੁਲਿ ਨ ਪਾਈਐ ਲੀਜੈ ਚਿਤਿ ਪਰੋਇ ॥੨॥
ਜੇ ਉਸ ਦਾ ਮਨ ਧਾਗਾ ਬਣੇ ਤਾਂ ਇਸ ਮਨ ਧਾਗੇ ਦੀ ਰਾਹੀਂ ਉਸ ਨਾਮ-ਮੋਤੀ ਨੂੰ ਆਪਣੇ ਚਿੱਤ ਵਿਚ ਪ੍ਰੋ ਲਏ (ਧਨ ਪਦਾਰਥ ਆਦਿਕ ਕਿਸੇ) ਮੁੱਲ ਨਾਲ ਨਹੀਂ ਮਿਲ ਸਕਦਾ ।੨।
she obtains the jewel, which cannot be purchased for any price, strung upon the thread of her consciousness. ||2||
ਰਾਹੁ ਦਸਾਈ ਨ ਜੁਲਾਂ ਆਖਾਂ ਅੰਮੜੀਆਸੁ ॥
(ਪਰ ਨਿਰੀਆਂ ਗੱਲਾਂ ਨਾਲ, ਹੇ ਸੁਖ-ਸਾਗਰ! ਤੇਰੇ ਚਰਨਾਂ ਵਿਚ ਨਹੀਂ ਪਹੁੰਚ ਜਾਈਦਾ) ਹੇ ਪਤੀ-ਪ੍ਰਭੂ! ਜੇ ਮੈਂ (ਤੇਰੇ ਦੇਸ ਦਾ) ਸਦਾ ਰਾਹ ਹੀ ਪੱੁਛਦੀ ਰਹਾਂ, ਪਰ ਉਸ ਰਸਤੇ ਉਤੇ ਤੁਰਾਂ ਕਦੇ ਭੀ ਨਾਹ, ਮੂੰਹ ਨਾਲ ਭੀ ਆਖੀ ਜਾਵਾਂ ਕਿ ਮੈਂ (ਤੇਰੇ ਦੇਸ ਤਕ) ਅੱਪੜ ਗਈ ਹਾਂ
I ask, but do not follow the way shown to me; still, I claim to have reached my destination.
ਤੈ ਸਹ ਨਾਲਿ ਅਕੂਅਣਾ ਕਿਉ ਥੀਵੈ ਘਰ ਵਾਸੁ ॥੩॥
ਉਂਞ ਕਦੇ ਤੇਰੇ ਨਾਲ ਬੋਲ ਚਾਲ ਨਾਹ ਬਣਾਇਆ ਹੋਵੇ (ਕਦੇ ਤੇਰੇ ਦਰ ਤੇ ਅਰਦਾਸ ਭੀ ਨਾਹ ਕੀਤੀ ਹੋਵੇ), ਇਸ ਤਰ੍ਹਾਂ ਤੇਰੇ ਚਰਨਾਂ ਵਿਚ ਟਿਕਾਣਾ ਨਹੀਂ ਮਿਲ ਸਕਦਾ ।੩।
I do not speak with You, O my Husband Lord; how then can I come to have a place in Your home? ||3||
ਨਾਨਕ ਏਕੀ ਬਾਹਰਾ ਦੂਜਾ ਨਾਹੀ ਕੋਇ ॥
ਹੇ ਨਾਨਕ! (ਇਹ ਯਕੀਨ ਜਾਣ ਕਿ) ਇਕ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ ਸੁਖ-ਦਾਤਾ ਨਹੀਂ, (ਤਾਂ ਤੇ ਉਸ ਦੇ ਦਰ ਤੇ ਅਰਦਾਸ ਕਰ ਤੇ ਆਖ—)
O Nanak, without the One Lord, there is no other at all.
ਤੈ ਸਹ ਲਗੀ ਜੇ ਰਹੈ ਭੀ ਸਹੁ ਰਾਵੈ ਸੋਇ ॥੪॥੨॥
ਹੇ ਪ੍ਰਭੂ-ਪਤੀ! ਜੇਹੜੀ ਜੀਵ-ਇਸਤ੍ਰੀ ਤੇਰੇ ਚਰਨਾਂ ਵਿਚ ਜੁੜੀ ਰਹਿੰਦੀ ਹੈ ਉਹ ਤੈਨੂੰ ਪ੍ਰਸੰਨ ਕਰ ਲੈਂਦੀ ਹੈ (ਤੇ ਆਤਮਕ ਸੁਖ ਮਾਣਦੀ ਹੈ) ।੪।੨।
If the soul-bride remains attached to You, then she shall enjoy her Husband Lord. ||4||2||