ਵਡਹੰਸੁ ਮਹਲਾ ੧ ਘਰੁ ੨ ॥
Wadahans, First Mehl, Second House:
ਮੋਰੀ ਰੁਣ ਝੁਣ ਲਾਇਆ ਭੈਣੇ ਸਾਵਣੁ ਆਇਆ ॥
ਹੇ ਭੈਣ! ਸਾਵਨ (ਦਾ ਮਹੀਨਾ) ਆ ਗਿਆ ਹੈ (ਸਾਵਨ ਦੀਆਂ ਕਾਲੀਆਂ ਘਟਾਂ ਵੇਖ ਕੇ ਸੋਹਣੇ) ਮੋਰਾਂ ਨੇ ਮਿੱਠੇ ਗੀਤ ਸ਼ੁਰੂ ਕਰ ਦਿੱਤੇ ਹਨ
The peacocks are singing so sweetly, O sister; the rainy season of Saawan has come.
ਤੇਰੇ ਮੁੰਧ ਕਟਾਰੇ ਜੇਵਡਾ ਤਿਨਿ ਲੋਭੀ ਲੋਭ ਲੁਭਾਇਆ ॥
(ਹੇ ਪ੍ਰਭੂ!) ਤੇਰੀ ਇਹ ਸੋਹਣੀ ਕੁਦਰਤਿ ਮੈਂ ਜੀਵ-ਇਸਤ੍ਰੀ ਵਾਸਤੇ, ਮਾਨੋ, ਕਟਾਰ ਹੈ (ਜੋ ਮੇਰੇ ਅੰਦਰ ਬਿਰਹੋਂ ਦੀ ਚੋਟ ਲਾ ਰਹੀ ਹੈ) ਫਾਹੀ ਹੈ, ਇਸ ਨੇ ਮੈਨੂੰ ਤੇਰੇ ਦੀਦਾਰ ਦੀ ਪ੍ਰੇਮਣ ਨੂੰ ਮੋਹ ਲਿਆ ਹੈ (ਤੇ ਮੈਨੂੰ ਤੇਰੇ ਚਰਨਾਂ ਵਿਚ ਖਿੱਚੀ ਜਾ ਰਹੀ ਹੈ) ।
Your beauteous eyes are like a string of charms, fascinating and enticing the soul-bride.
ਤੇਰੇ ਦਰਸਨ ਵਿਟਹੁ ਖੰਨੀਐ ਵੰਞਾ ਤੇਰੇ ਨਾਮ ਵਿਟਹੁ ਕੁਰਬਾਣੋ ॥
(ਹੇ ਪ੍ਰਭੂ!) ਤੇਰੇ ਇਸ ਸੋਹਣੇ ਸਰੂਪ ਤੋਂ ਜੋ ਹੁਣ ਦਿੱਸ ਰਿਹਾ ਹੈ ਮੈਂ ਸਦਕੇ ਹਾਂ ਸਦਕੇ ਹਾਂ (ਤੇਰਾ ਇਹ ਸਰੂਪ ਮੈਨੂੰ ਤੇਰਾ ਨਾਮ ਚੇਤੇ ਕਰਾ ਰਿਹਾ ਹੈ, ਤੇ) ਮੈਂ ਤੇਰੇ ਨਾਮ ਤੋਂ ਕੁਰਬਾਨ ਹਾਂ ।
I would cut myself into pieces for the Blessed Vision of Your Darshan; I am a sacrifice to Your Name.
ਜਾ ਤੂ ਤਾ ਮੈ ਮਾਣੁ ਕੀਆ ਹੈ ਤੁਧੁ ਬਿਨੁ ਕੇਹਾ ਮੇਰਾ ਮਾਣੋ ॥
(ਹੇ ਪ੍ਰਭੂ!) ਚੂੰਕਿ ਤੂੰ (ਇਸ ਕੁਦਰਤਿ ਵਿਚ ਮੈਨੂੰ ਦਿੱਸ ਰਿਹਾ ਹੈਂ) ਮੈਂ ਇਹ ਆਖਣ ਦਾ ਹੌਸਲਾ ਕੀਤਾ ਹੈ (ਕਿ ਤੇਰੀ ਇਹ ਕੁਦਰਤਿ ਸੁਹਾਵਣੀ ਹੈ) । ਜੇ ਕੁਦਰਤਿ ਵਿਚ ਤੂੰ ਨ ਦਿੱਸੇਂ ਤਾਂ ਇਹ ਆਖਣ ਵਿਚ ਕੀਹ ਸਵਾਦ ਰਹਿ ਜਾਏ ਕਿ ਕੁਦਰਤਿ ਸੋਹਣੀ ਹੈ?
I take pride in You; without You, what could I be proud of?
ਚੂੜਾ ਭੰਨੁ ਪਲੰਘ ਸਿਉ ਮੁੰਧੇ ਸਣੁ ਬਾਹੀ ਸਣੁ ਬਾਹਾ ॥
ਫਿਰ) ਪਲੰਘ ਨਾਲ ਮਾਰ ਕੇ ਆਪਣਾ ਚੂੜਾ ਭੰਨ ਦੇ, ਪਲੰਘ ਦੀਆਂ ਹੀਆਂ ਭੀ ਭੰਨ ਦੇ ਤੇ ਆਪਣੀਆਂ ਸਜਾਈਆਂ ਬਾਹਾਂ ਭੀ ਭੰਨ ਦੇ ਕਿਉਂਕਿ ਨਾਹ ਇਹਨਾਂ ਬਾਹਾਂ ਨੂੰ ਸਜਾਣ ਵਾਲਾ ਮਨਿਆਰ ਹੀ ਤੇਰਾ ਕੁਝ ਸਵਾਰ ਸਕਿਆ, ਨਾਹ ਹੀ ਉਸ ਦੀਆਂ ਦਿੱਤੀਆਂ ਚੂੜੀਆਂ ਤੇ ਵੰਗਾਂ ਕਿਸੇ ਕੰਮ ਆਈਆਂ ।
So smash your bracelets along with your bed, O soul-bride, and break your arms, along with the arms of your couch.
ਏਤੇ ਵੇਸ ਕਰੇਦੀਏ ਮੁੰਧੇ ਸਹੁ ਰਾਤੋ ਅਵਰਾਹਾ ॥
ਜੇ ਤੇਰਾ ਪਤੀ (ਫਿਰ ਭੀ) ਹੋਰਨਾਂ ਨਾਲ ਹੀ ਪਿਆਰ ਕਰਦਾ ਰਿਹਾ (ਤਾਂ ਇਹਨਾਂ ਸਿੰਗਾਰਾਂ ਦਾ ਕੀਹ ਲਾਭ?,
In spite of all the decorations which you have made, O soul-bride, your Husband Lord is enjoying someone else.
ਨਾ ਮਨੀਆਰੁ ਨ ਚੂੜੀਆ ਨਾ ਸੇ ਵੰਗੁੜੀਆਹਾ ॥
ਹੇ ਭੋਲੀ ਇਸਤ੍ਰੀਏ! (ਤੂੰ ਪਤੀ ਨੂੰ ਮਿਲਣ ਲਈ ਆਪਣੀਆਂ ਬਾਹਾਂ ਵਿਚ ਚੂੜਾ ਪਾਇਆ, ਤੇ ਹੋਰ ਭੀ ਕਈ ਸਿੰਗਾਰ ਕੀਤੇ, ਪਰ) ਹੇ ਇਤਨੇ ਸਿੰਗਾਰ ਕਰਦੀਏ ਨਾਰੇ!
You don't have the bracelets of gold, nor the good crystal jewelry; you haven't dealt with the true jeweller.
ਜੋ ਸਹ ਕੰਠਿ ਨ ਲਗੀਆ ਜਲਨੁ ਸਿ ਬਾਹੜੀਆਹਾ ॥
ਸੜ ਜਾਣ ਉਹ (ਸਜਾਈਆਂ) ਬਾਹਾਂ ਜੋ ਖਸਮ ਦੇ ਗਲ ਨਾਹ ਲੱਗ ਸਕੀਆਂ ।
Those arms, which do not embrace the neck of the Husband Lord, burn in anguish.
ਸਭਿ ਸਹੀਆ ਸਹੁ ਰਾਵਣਿ ਗਈਆ ਹਉ ਦਾਧੀ ਕੈ ਦਰਿ ਜਾਵਾ ॥
(ਪ੍ਰਭੂ-ਚਰਨਾਂ ਵਿਚ ਜੁੜਨ ਵਾਲੀਆਂ) ਸਾਰੀਆਂ ਸਹੇਲੀਆਂ (ਤਾਂ) ਪ੍ਰਭੂ-ਪਤੀ ਨੂੰ ਪ੍ਰਸੰਨ ਕਰਨ ਦੇ ਜਤਨ ਕਰ ਰਹੀਆਂ ਹਨ (ਪਰ ਮੈਂ ਜੇਹੜੀ ਨਿਰੇ ਵਿਖਾਵੇ ਦੇ ਹੀ ਧਰਮ-ਭੇਖ ਕਰਦੀ ਰਹੀ)
All my companions have gone to enjoy their Husband Lord; which door should I, the wretched one, go to?
ਅੰਮਾਲੀ ਹਉ ਖਰੀ ਸੁਚਜੀ ਤੈ ਸਹ ਏਕਿ ਨ ਭਾਵਾ ॥
ਮੈਂ ਸੜੇ ਕਰਮਾਂ ਵਾਲੀ ਕਿਸ ਦੇ ਦਰ ਤੇ ਜਾਵਾਂ? ਹੇ ਸਖੀ! ਮੈਂ (ਇਹਨਾਂ ਧਰਮ-ਭੇਖਾਂ ਤੇ ਹੀ ਟੇਕ ਰੱਖ ਕੇ) ਆਪਣੇ ਵਲੋਂ ਤਾਂ ਬੜੀ ਚੰਗੀ ਕਰਤੂਤ ਵਾਲੀ ਬਣੀ ਬੈਠੀ ਹਾਂ । ਪਰ, ਪ੍ਰਭੂ ਪਤੀ! ਕਿਸੇ ਇੱਕ ਭੀ ਗੁਣ ਕਰ ਕੇ ਮੈਂ ਤੈਨੂੰ ਪਸੰਦ ਨਹੀਂ ਆ ਰਹੀ ।
O friend, I may look very attractive, but I am not pleasing to my Husband Lord at all.
ਮਾਠਿ ਗੁੰਦਾਈਂ ਪਟੀਆ ਭਰੀਐ ਮਾਗ ਸੰਧੂਰੇ ॥
ਮੈਂ ਸਵਾਰ ਸਵਾਰ ਕੇ ਪੱਟੀਆਂ ਗੁੰਦਾਂਦੀ ਹਾਂ, ਮੇਰੀਆਂ ਪੱਟੀਆਂ ਦੇ ਚੀਰ ਵਿਚ ਸੰਧੂਰ ਭੀ ਭਰਿਆ ਜਾਂਦਾ ਹੈ,
I have woven my hair into lovely braids, and saturated their partings with vermillion;
ਅਗੈ ਗਈ ਨ ਮੰਨੀਆ ਮਰਉ ਵਿਸੂਰਿ ਵਿਸੂਰੇ ॥
ਪਰ ਤੇਰੀ ਹਜ਼ੂਰੀ ਵਿਚ ਮੈਂ ਫਿਰ ਭੀ ਪ੍ਰਵਾਨ ਨਹੀਂ ਹੋ ਰਹੀ, (ਇਸ ਵਾਸਤੇ) ਝੂਰ ਝੂਰ ਕੇ ਮਰ ਰਹੀ ਹਾਂ ।
but when I go before Him, I am not accepted, and I die, suffering in anguish.
ਮੈ ਰੋਵੰਦੀ ਸਭੁ ਜਗੁ ਰੁਨਾ ਰੁੰਨੜੇ ਵਣਹੁ ਪੰਖੇਰੂ ॥
(ਪ੍ਰਭੂ-ਪਤੀ ਤੋਂ ਵਿਛੁੜ ਕੇ) ਮੈਂ ਇਤਨੀ ਦੁਖੀ ਹੋ ਰਹੀ ਹਾਂ (ਕਿ) ਸਾਰਾ ਜਗਤ ਮੇਰੇ ਉਤੇ ਤਰਸ ਕਰ ਰਿਹਾ ਹੈ, ਜੰਗਲ ਦੇ ਪੰਛੀ ਭੀ (ਮੇਰੀ ਦੁਖੀ ਹਾਲਤ ਤੇ) ਤਰਸ ਕਰ ਰਹੇ ਹਨ ।
I weep; the whole world weeps; even the birds of the forest weep with me.
ਇਕੁ ਨ ਰੁਨਾ ਮੇਰੇ ਤਨ ਕਾ ਬਿਰਹਾ ਜਿਨਿ ਹਉ ਪਿਰਹੁ ਵਿਛੋੜੀ ॥
ਸਿਰਫ਼ ਇਹ ਮੇਰੇ ਅੰਦਰਲਾ ਵਿਛੋੜਾ ਹੀ ਹੈ ਜੋ ਤਰਸ ਨਹੀਂ ਕਰਦਾ (ਜੋ ਮੇਰੀ ਖ਼ਲਾਸੀ ਨਹੀਂ ਕਰਦਾ), ਇਸੇ ਨੇ ਮੈਨੂੰ ਪ੍ਰਭੂ-ਪਤੀ ਤੋਂ ਵਿਛੋੜਿਆ ਹੋਇਆ ਹੈ ।
The only thing which doesn't weep is my body's sense of separateness, which has separated me from my Lord.
ਸੁਪਨੈ ਆਇਆ ਭੀ ਗਇਆ ਮੈ ਜਲੁ ਭਰਿਆ ਰੋਇ ॥
(ਹੇ ਪਤੀ!) ਮੈਨੂੰ ਤੂੰ ਸੁਪਨੇ ਵਿਚ ਮਿਲਿਆ (ਸੁਪਨਾ ਮੁੱਕਿਆ, ਤੇ ਤੂੰ) ਫਿਰ ਚਲਾ ਗਿਆ, (ਵਿਛੋੜੇ ਦੇ ਦੁੱਖ ਵਿਚ) ਮੈਂ ਹੰਝੂ ਭਰ ਕੇ ਰੋਈ ।
In a dream, He came, and went away again; I cried so many tears.
ਆਇ ਨ ਸਕਾ ਤੁਝ ਕਨਿ ਪਿਆਰੇ ਭੇਜਿ ਨ ਸਕਾ ਕੋਇ ॥
ਹੇ ਪਿਆਰੇ! ਮੈਂ (ਨਿਮਾਣੀ) ਤੇਰੇ ਪਾਸ ਅੱਪੜ ਨਹੀਂ ਸਕਦੀ, ਮੈਂ (ਗ਼ਰੀਬ) ਕਿਸੇ ਨੂੰ ਤੇਰੇ ਪਾਸ ਘੱਲ ਨਹੀਂ ਸਕਦੀ (ਜੋ ਮੇਰੀ ਹਾਲਤ ਤੈਨੂੰ ਦੱਸੇ ।
I can't come to You, O my Beloved, and I can't send anyone to You.
ਆਉ ਸਭਾਗੀ ਨੀਦੜੀਏ ਮਤੁ ਸਹੁ ਦੇਖਾ ਸੋਇ ॥
ਨੀਂਦ ਅੱਗੇ ਹੀ ਤਰਲੇ ਕਰਦੀ ਹਾਂ—) ਹੇ ਭਾਗਾਂ ਵਾਲੀ ਸੋਹਣੀ ਨੀਂਦ! ਤੂੰ (ਮੇਰੇ ਕੋਲ ਆ) ਸ਼ਾਇਦ (ਤੇਰੀ ਰਾਹੀਂ ਹੀ) ਮੈਂ ਆਪਣੇ ਖਸਮ-ਪ੍ਰਭੂ ਦਾ ਦੀਦਾਰ ਕਰ ਸਕਾਂ ।
Come to me, O blessed sleep - perhaps I will see my Husband Lord again.
ਤੈ ਸਾਹਿਬ ਕੀ ਬਾਤ ਜਿ ਆਖੈ ਕਹੁ ਨਾਨਕ ਕਿਆ ਦੀਜੈ ॥
ਹੇ ਨਾਨਕ! (ਪ੍ਰਭੂ-ਦਰ ਤੇ) ਆਖ—ਹੇ ਮੇਰੇ ਮਾਲਕ! ਜੇ ਕੋਈ ਗੁਰਮੁਖਿ ਮੈਨੂੰ ਤੇਰੀ ਕੋਈ ਗੱਲ ਸੁਣਾਵੇ ਤਾਂ ਮੈਂ ਉਸ ਅੱਗੇ ਕੇਹੜੀ ਭੇਟ ਧਰਾਂ!
One who brings me a message from my Lord and Master - says Nanak, what shall I give to Him?
ਸੀਸੁ ਵਢੇ ਕਰਿ ਬੈਸਣੁ ਦੀਜੈ ਵਿਣੁ ਸਿਰ ਸੇਵ ਕਰੀਜੈ ॥
ਆਪਣਾ ਸਿਰ ਵੱਢ ਕੇ ਮੈਂ ਉਸ ਦੇ ਬੈਠਣ ਲਈ ਆਸਣ ਬਣਾ ਦਿਆਂ (ਭਾਵ,) ਆਪਾ-ਭਾਵ ਦੂਰ ਕਰ ਕੇ ਮੈਂ ਉਸ ਦੀ ਸੇਵਾ ਕਰਾਂ ।
Cutting off my head, I give it to Him to sit upon; without my head, I shall still serve Him.
ਕਿਉ ਨ ਮਰੀਜੈ ਜੀਅੜਾ ਨ ਦੀਜੈ ਜਾ ਸਹੁ ਭਇਆ ਵਿਡਾਣਾ ॥੧॥੩॥
ਜਦੋਂ ਸਾਡਾ ਪ੍ਰਭੂ-ਪਤੀ (ਸਾਡੀ ਮੂਰਖਤਾ ਦੇ ਕਾਰਨ) ਸਾਥੋਂ ਓਪਰਾ ਹੋ ਜਾਏ (ਤਾਂ ਉਸ ਨੂੰ ਮੁੜ ਆਪਣਾ ਬਨਾਣ ਲਈ ਇਹੀ ਇਕ ਤਰੀਕਾ ਹੈ ਕਿ) ਅਸੀ ਆਪਾ-ਭਾਵ ਮਾਰ ਦੇਈਏ, ਤੇ ਆਪਣੀ ਜਿੰਦ ਉਸ ਤੋਂ ਸਦਕੇ ਕਰ ਦੇਈਏ ।੧।੩।
Why haven't I died? Why hasn't my life just ended? My Husband Lord has become a stranger to me. ||1||3||