ਵਡਹੰਸੁ ਮਹਲਾ ੩ ॥
Wadahans, Third Mehl:
ਨਦਰੀ ਸਤਗੁਰੁ ਸੇਵੀਐ ਨਦਰੀ ਸੇਵਾ ਹੋਇ ॥
(ਹੇ ਭਾਈ!) ਪਰਮਾਤਮਾ ਦੀ ਮੇਹਰ ਦੀ ਨਿਗਾਹ ਨਾਲ ਹੀ ਗੁਰੂ ਦੀ ਸਰਨ ਪੈ ਸਕੀਦਾ ਹੈ, ਮੇਹਰ ਦੀ ਨਜ਼ਰ ਨਾਲ ਹੀ ਪਰਮਾਤਮਾ ਦੀ ਸੇਵਾ-ਭਗਤੀ ਹੋ ਸਕਦੀ ਹੈ ।
By His Grace, one serves the True Guru; by His Grace, service is performed.
ਨਦਰੀ ਇਹੁ ਮਨੁ ਵਸਿ ਆਵੈ ਨਦਰੀ ਮਨੁ ਨਿਰਮਲੁ ਹੋਇ ॥੧॥
ਮੇਹਰ ਦੀ ਨਿਗਾਹ ਨਾਲ ਹੀ ਇਹ ਮਨ ਕਾਬੂ ਵਿਚ ਆਉਂਦਾ ਹੈ, ਤੇ, ਪਵਿਤ੍ਰ ਹੋ ਜਾਂਦਾ ਹੈ ।੧।
By His grace, this mind is controlled, and by His Grace, it becomes pure. ||1||
ਮੇਰੇ ਮਨ ਚੇਤਿ ਸਚਾ ਸੋਇ ॥
ਹੇ (ਮੇਰੇ) ਮਨ! ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਯਾਦ ਕਰਿਆ ਕਰ ।
O my mind, think of the True Lord.
ਏਕੋ ਚੇਤਹਿ ਤਾ ਸੁਖੁ ਪਾਵਹਿ ਫਿਰਿ ਦੂਖੁ ਨ ਮੂਲੇ ਹੋਇ ॥੧॥ ਰਹਾਉ ॥
ਜੇ ਤੂੰ ਉਸ ਇਕ ਪਰਮਾਤਮਾ ਨੂੰ ਯਾਦ ਕਰਦਾ ਰਹੇਂਗਾ ਤਾਂ ਸੁਖ ਹਾਸਲ ਕਰੇਂਗਾ, ਤੇ, ਤੈਨੂੰ ਕਦੇ ਭੀ ਕੋਈ ਦੁੱਖ ਨਹੀਂ ਪੋਹ ਸਕੇਗਾ ।੧।ਰਹਾਉ।
Think of the One Lord, and you shall obtain peace; you shall never suffer in sorrow again. ||1||Pause||
ਨਦਰੀ ਮਰਿ ਕੈ ਜੀਵੀਐ ਨਦਰੀ ਸਬਦੁ ਵਸੈ ਮਨਿ ਆਇ ॥
(ਹੇ ਭਾਈ!) ਪਰਮਾਤਮਾ ਦੀ ਕਿਰਪਾ ਦੀ ਨਜ਼ਰ ਨਾਲ ਹੀ ਵਿਕਾਰਾਂ ਵਲੋਂ ਹਟ ਕੇ ਆਤਮਕ ਜੀਵਨ ਹਾਸਲ ਕਰੀਦਾ ਹੈ, ਤੇ, ਗੁਰੂ ਦਾ ਸ਼ਬਦ ਮਨ ਵਿਚ ਆ ਵੱਸਦਾ ਹੈ ।
By His Grace, one dies while yet alive, and by His Grace, the Word of the Shabad is enshrined in the mind.
ਨਦਰੀ ਹੁਕਮੁ ਬੁਝੀਐ ਹੁਕਮੇ ਰਹੈ ਸਮਾਇ ॥੨॥
ਮੇਹਰ ਦੀ ਨਿਗਾਹ ਨਾਲ ਹੀ ਪਰਮਾਤਮਾ ਦੀ ਰਜ਼ਾ ਨੂੰ ਸਮਝ ਸਕੀਦਾ ਹੈ, ਤੇ, ਰਜ਼ਾ ਵਿਚ ਹੀ ਸਦਾ ਟਿਕੇ ਰਹੀਦਾ ਹੈ ।੨।
By His Grace, one understands the Hukam of the Lord's Command, and by His Command, one merges into the Lord. ||2||
ਜਿਨਿ ਜਿਹਵਾ ਹਰਿ ਰਸੁ ਨ ਚਖਿਓ ਸਾ ਜਿਹਵਾ ਜਲਿ ਜਾਉ ॥
ਹੇ ਭਾਈ! ਜਿਸ ਜੀਭ ਨੇ ਕਦੇ ਪਰਮਾਤਮਾ ਦੇ ਨਾਮ ਦਾ ਸੁਆਦ ਨਹੀਂ ਚੱਖਿਆ ਉਹ ਜੀਭ ਸੜਨ-ਜੋਗੀ ਹੀ ਹੈ,
That tongue, which does not savor the sublime essence of the Lord - may that tongue be burned off!
ਅਨ ਰਸ ਸਾਦੇ ਲਗਿ ਰਹੀ ਦੁਖੁ ਪਾਇਆ ਦੂਜੈ ਭਾਇ ॥੩॥
(ਕਿਉਂਕਿ ਜਿਸ ਮਨੁੱਖ ਦੀ ਜੀਭ) ਹੋਰ ਹੋਰ ਰਸਾਂ ਦੇ ਸੁਆਦ ਵਿਚ ਲੱਗੀ ਰਹਿੰਦੀ ਹੈ, ਉਹ ਮਨੁੱਖ ਮਾਇਆ ਦੇ ਮੋਹ ਵਿਚ ਫਸ ਕੇ ਦੁੱਖ (ਹੀ) ਪਾਂਦਾ ਰਹਿੰਦਾ ਹੈ ।੩।
It remains attached to other pleasures, and through the love of duality, it suffers in pain. ||3||
ਸਭਨਾ ਨਦਰਿ ਏਕ ਹੈ ਆਪੇ ਫਰਕੁ ਕਰੇਇ ॥
(ਹੇ ਭਾਈ! ਉਂਞ ਤਾਂ) ਸਭ ਜੀਵਾਂ ਉਤੇ ਇਕ ਪਰਮਾਤਮਾ ਦੀ ਹੀ ਕਿਰਪਾ ਦੀ ਨਜ਼ਰ ਰਹਿੰਦੀ ਹੈ, (ਪਰ ਕੋਈ ਚੰਗਾ ਬਣ ਜਾਂਦਾ ਹੈ ਕੋਈ ਵਿਕਾਰੀ ਹੋ ਜਾਂਦਾ ਹੈ, ਇਹ) ਫ਼ਰਕ (ਭੀ) ਪਰਮਾਤਮਾ ਆਪ ਹੀ ਬਣਾਂਦਾ ਹੈ
The One Lord grants His Grace to all; He Himself makes distinctions.
ਨਾਨਕ ਸਤਗੁਰਿ ਮਿਲਿਐ ਫਲੁ ਪਾਇਆ ਨਾਮੁ ਵਡਾਈ ਦੇਇ ॥੪॥੨॥
(ਕਿਉਂਕਿ) ਹੇ ਨਾਨਕ! ਜੇ ਗੁਰੂ ਮਿਲ ਪਏ (ਤਾਂ ਹੀ ਪਰਮਾਤਮਾ ਦੀ ਮੇਹਰ ਦੀ ਨਿਗਾਹ ਦਾ) ਫਲ ਮਿਲਦਾ ਹੈ (ਪਰਮਾਤਮਾ ਗੁਰੂ ਦੀ ਰਾਹੀਂ ਆਪਣਾ) ਨਾਮ ਬਖ਼ਸ਼ਦਾ ਹੈ (ਇਹ ਨਾਮ-ਪ੍ਰਾਪਤੀ ਹੀ ਸਭ ਤੋਂ ਵੱਡੀ) ਇੱਜ਼ਤ (ਹੈ) ।੪।੨।
O Nanak, meeting the True Guru, the fruits are obtained, and one is blessed with the Glorious Greatness of the Naam. ||4||2||