ਵਡਹੰਸੁ ਮਹਲਾ ੩ ॥
Wadahans, Third Mehl:
ਮਾਇਆ ਮੋਹੁ ਗੁਬਾਰੁ ਹੈ ਗੁਰ ਬਿਨੁ ਗਿਆਨੁ ਨ ਹੋਈ ॥
(ਹੇ ਭਾਈ! ਆਤਮਕ ਜੀਵਨ ਦੇ ਰਸਤੇ ਵਿਚ) ਮਾਇਆ ਦਾ ਮੋਹ (ਮਾਨੋ) ਘੁੱਪ ਹਨੇਰਾ ਹੈ, ਗੁਰੂ ਦੀ ਸਰਨ ਪੈਣ ਤੋਂ ਬਿਨਾ (ਇਸ ਘੁੱਪ ਹਨੇਰੇ ਵਿਚੋਂ) ਆਤਮਕ ਜੀਵਨ ਦੀ ਸੂਝ ਨਹੀਂ ਪੈ ਸਕਦੀ ।
Emotional attachment to Maya is darkness; without the Guru, there is no wisdom.
ਸਬਦਿ ਲਗੇ ਤਿਨ ਬੁਝਿਆ ਦੂਜੈ ਪਰਜ ਵਿਗੋਈ ॥੧॥
ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜੇ ਰਹਿੰਦੇ ਹਨ ਉਹਨਾਂ ਨੂੰ ਸੂਝ ਪੈ ਜਾਂਦੀ ਹੈ, (ਨਹੀਂ ਤਾਂ) ਮਾਇਆ ਦੇ ਮੋਹ ਵਿਚ ਫਸ ਕੇ ਸ੍ਰਿਸ਼ਟੀ ਖ਼ੁਆਰ ਹੁੰਦੀ ਰਹਿੰਦੀ ਹੈ ।੧।
Those who are attached to the Word of the Shabad understand; duality has ruined the people. ||1||
ਮਨ ਮੇਰੇ ਗੁਰਮਤਿ ਕਰਣੀ ਸਾਰੁ ॥
ਹੇ ਮੇਰੇ ਮਨ! ਗੁਰੂ ਦੀ ਮਤਿ ਲੈ ਕੇ ਜੀਵਨ-ਚਾਲ ਚੱਲ ।
O my mind, under Guru's Instruction, do good deeds.
ਸਦਾ ਸਦਾ ਹਰਿ ਪ੍ਰਭੁ ਰਵਹਿ ਤਾ ਪਾਵਹਿ ਮੋਖ ਦੁਆਰੁ ॥੧॥ ਰਹਾਉ ॥
ਜੇ ਤੂੰ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹੇਂ ਤਾਂ (ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ ਦਾ ਰਸਤਾ ਲੱਭ ਲਏਂਗਾ ।੧।ਰਹਾਉ।
Dwell forever and ever upon the Lord God, and you shall find the gate of salvation. ||1||Pause||
ਗੁਣਾ ਕਾ ਨਿਧਾਨੁ ਏਕੁ ਹੈ ਆਪੇ ਦੇਇ ਤਾ ਕੋ ਪਾਏ ॥
ਹੇ ਭਾਈ! ਇਕ ਹਰਿ-ਨਾਮ ਹੀ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ, ਪਰ ਇਸ ਖ਼ਜ਼ਾਨੇ ਨੂੰ ਤਦੋਂ ਹੀ ਕੋਈ ਮਨੁੱਖ ਹਾਸਲ ਕਰਦਾ ਹੈ ਜਦੋਂ ਪ੍ਰਭੂ ਆਪ ਹੀ ਇਹ ਖ਼ਜ਼ਾਨਾ ਦੇਂਦਾ ਹੈ ।
The Lord alone is the treasure of virtue; He Himself gives, and then one receives.
ਬਿਨੁ ਨਾਵੈ ਸਭ ਵਿਛੁੜੀ ਗੁਰ ਕੈ ਸਬਦਿ ਮਿਲਾਏ ॥੨॥
ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਸ੍ਰਿਸ਼ਟੀ ਪਰਮਾਤਮਾ ਤੋਂ ਵਿਛੁੜੀ ਰਹਿੰਦੀ ਹੈ । ਗੁਰੂ ਦੇ ਸ਼ਬਦ ਵਿਚ ਜੋੜ ਕੇ (ਪ੍ਰਭੂ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ ।੨।
Without the Name, all are separated from the Lord; through the Word of the Guru's Shabad, one meets the Lord. ||2||
ਮੇਰੀ ਮੇਰੀ ਕਰਦੇ ਘਟਿ ਗਏ ਤਿਨਾ ਹਥਿ ਕਿਹੁ ਨ ਆਇਆ ॥
ਮਾਇਆ ਦੀ ਅਪਣੱਤ ਦੀਆਂ ਗੱਲਾਂ ਕਰ ਕਰ ਕੇ ਜੀਵ ਆਤਮਕ ਜੀਵਨ ਵਿਚ ਕਮਜ਼ੋਰ ਹੁੰਦੇ ਰਹਿੰਦੇ ਹਨ (ਆਤਮਕ ਜੀਵਨ ਦੇ ਸਰਮਾਏ ਵਿਚੋਂ) ਉਹਨਾਂ ਨੂੰ ਕੁਝ ਭੀ ਨਹੀਂ ਮਿਲਦਾ ।
Acting in ego, they lose, and nothing comes into their hands.
ਸਤਗੁਰਿ ਮਿਲਿਐ ਸਚਿ ਮਿਲੇ ਸਚਿ ਨਾਮਿ ਸਮਾਇਆ ॥੩॥
(ਪਰ) ਜੇ ਗੁਰੂ ਮਿਲ ਪਏ ਤਾਂ ਜੀਵ ਸਦਾ-ਥਿਰ ਪ੍ਰਭੂ ਵਿਚ ਜੁੜੇ ਰਹਿੰਦੇ ਹਨ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਰਹਿੰਦੇ ਹਨ ।੩।
Meeting the True Guru, they find Truth, and merge into the True Name. ||3||
ਆਸਾ ਮਨਸਾ ਏਹੁ ਸਰੀਰੁ ਹੈ ਅੰਤਰਿ ਜੋਤਿ ਜਗਾਏ ॥
ਹੇ ਭਾਈ! ਮਨੁੱਖ ਦਾ ਇਹ ਸਰੀਰ ਆਸਾ ਅਤੇ ਮਨਸਾ (ਨਾਲ ਬੱਝਾ ਰਹਿੰਦਾ) ਹੈ, (ਗੁਰੂ ਇਸ ਦੇ) ਅੰਦਰ ਆਤਮਕ ਜੀਵਨ ਦੀ ਰੌਸ਼ਨੀ ਪੈਦਾ ਕਰਦਾ ਹੈ ।
Hope and desire abide in this body, but the Lord's Light shines within as well.
ਨਾਨਕ ਮਨਮੁਖਿ ਬੰਧੁ ਹੈ ਗੁਰਮੁਖਿ ਮੁਕਤਿ ਕਰਾਏ ॥੪॥੩॥
ਹੇ ਨਾਨਕ! ਆਪਣੇ ਮਨ ਦੇ ਪਿਛੇ ਤੁਰਨ ਵਾਲੇ ਮਨੁੱਖ ਦੇ ਰਾਹ ਵਿਚ (ਆਸਾ ਮਨਸਾ ਦੀ) ਰੋਕ ਪਈ ਰਹਿੰਦੀ ਹੈ, ਗੁਰੂ ਦੀ ਸਰਨ ਪਏ ਮਨੁੱਖ ਨੂੰ (ਪਰਮਾਤਮਾ ਇਸ ਆਸਾ ਮਨਸਾ ਤੋਂ) ਖ਼ਲਾਸੀ ਦਿਵਾ ਦੇਂਦਾ ਹੈ ।੪।੩।
O Nanak, the self-willed manmukhs remain in bondage; the Gurmukhs are liberated. ||4||3||